Friday, May 02, 2025
 

ਰਾਸ਼ਟਰੀ

ਧਰਨੇ 'ਤੇ ਬੈਠੇ ਕਿਸਾਨ ਆਗੂ ਰਾਕੇਸ਼ ਟਿਕੈਤ

April 11, 2022 02:49 PM

ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਵੀ ਹੋਏ ਧਰਨੇ ਵਿਚ ਸ਼ਾਮਲ

ਨਵੀਂ ਦਿੱਲੀ : ਕੇਂਦਰ ਸਰਕਾਰ ਦੀ ਝੋਨਾ ਖਰੀਦਣ ਦੀ ਨੀਤੀ ਦਾ ਹੁਣ ਵਿਰੋਧ ਹੋ ਰਿਹਾ ਹੈ। ਕਈ ਕਿਸਾਨ ਜਥੇਬੰਦੀਆਂ ਦੇ ਆਗੂ ਰਾਜਧਾਨੀ ਦਿੱਲੀ ਵਿੱਚ ਆ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਧਰਨਾਕਾਰੀਆਂ ਨਾਲ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਤੇਲੰਗਾਨਾ ਦੇ ਸੰਸਦ ਮੈਂਬਰਾਂ, ਐੱਮਐੱਲਸੀ ਅਤੇ ਹੋਰ ਆਗੂਆਂ ਵੱਲੋਂ ਦਿੱਤੇ ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਨਜ਼ਰ ਆ ਰਹੇ ਹਨ। ਰਾਕੇਸ਼ ਟਿਕੈਤ ਦੇ ਨਾਲ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਰਾਓ ਦੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਕੇਂਦਰ ਦੀ ਝੋਨੇ ਦੀ ਖਰੀਦ ਨੀਤੀ ਦੇ ਖ਼ਿਲਾਫ਼ ਹਨ। ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਦੇ ਕਿਸਾਨਾਂ ਦੀ ਫ਼ਸਲ ਖ਼ਰੀਦ ਯਕੀਨੀ ਬਣਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇੱਕ ਸੂਬਾ ਸਰਕਾਰ (ਤੇਲੰਗਾਨਾ) ਨੂੰ ਕਿਸਾਨਾਂ ਦੀ ਫ਼ਸਲ ਖ਼ਰੀਦ ਦੀ ਮੰਗ ਨੂੰ ਲੈ ਕੇ ਕੇਂਦਰ ਵਿਰੁੱਧ ਧਰਨੇ 'ਤੇ ਬੈਠਣਾ ਪਵੇ ਤਾਂ ਇਹ ਬਹੁਤ ਹੀ ਸ਼ਰਮਨਾਕ ਸਥਿਤੀ ਹੈ। ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿਤੀ ਹੈ ਕਿ ਜੇਕਰ ਸਰਕਾਰ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਨਹੀਂ ਬਣਾਉਂਦੀ ਤਾਂ ਕਿਸਾਨਾਂ ਨੂੰ ਮਜਬੂਰਨ ਸੜਕ 'ਤੇ ਆਉਣਾ ਹੀ ਪਏਗਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

सैकड़ों पुलिसवालों की मौजूदगी में रॉनी रोड्रिग्स ने मनाया पुलिस इंस्पेक्टर Vijay Madaye के रिटायरमेंट और जन्मदिन का जश्न

ਮਹਾਰਾਸ਼ਟਰ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ

ਗੋਲੀਬਾਰੀ ਦੀ ਗੂੰਜ, ਪਹਿਲਗਾਮ ਅੱਤਵਾਦੀ ਹਮਲੇ ਦਾ ਨਵਾਂ ਵੀਡੀਓ

ਭਾਰਤ ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ; ਰੱਖਿਆ ਮੰਤਰੀ ਦੇ ਬਿਆਨ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ

NCERT ਦੀ ਨਵੀਂ ਕਿਤਾਬ ਵਿੱਚੋਂ ਮੁਗਲਾਂ ਦਾ ਇਤਿਹਾਸ ਹਟਾਇਆ

ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾ

ਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾ

ਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ 'ਸਖਤ ਨਿੰਦਾ' ਕੀਤੀ

 
 
 
 
Subscribe