Friday, May 02, 2025
 

ਸੰਸਾਰ

ਸ਼ਾਹਬਾਜ਼ ਸ਼ਰੀਫ਼ ਬਣੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ

April 11, 2022 05:43 PM

ਇਸਲਾਮਾਬਾਦ : ਮੁੱਖ ਵਿਰੋਧੀ ਧਿਰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਮੁਲਕ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ।

ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ ਗਿਆ ਸੀ। ਇਸ ਦੌਰਾਨ ਪਹਿਲਾਂ ਕੀਤੇ ਐਲਾਨ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਦ ਮੈਂਬਰਾਂ ਨੇ ਕੌਮੀ ਅਸੈਂਬਲੀ ’ਚ ਵੋਟਿੰਗ ਦਾ ਅਮਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਸੌਂਪ ਦਿੱਤੇ। ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਦੇ ਮੈਂਬਰ ਵਜੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਅਸੈਂਬਲੀ ਵਿੱਚ ‘ਚੋਰਾਂ’ ਨਾਲ ਨਹੀਂ ਬੈਠਣਗੇ। ਉਨ੍ਹਾ ਦੀ ਪਾਰਟੀ ਪੀਟੀਆਈ ਨੇ ਵੋਟਿੰਗ ਦਾ ਬਾਇਕਾਟ ਕਰਦਿਆਂ ਅਸੈਂਬਲੀ ’ਚੋਂ ਵਾਕਆਊਟ ਕਰ ਦਿੱਤਾ।

 

Have something to say? Post your comment

Subscribe