Saturday, August 02, 2025
 

ਰਾਸ਼ਟਰੀ

ਲਖੀਮਪੁਰ ਖੇੜੀ 'ਚ ਇੱਕ ਵਾਰ ਫਿਰ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ ਗੱਡੀ ਨੇ ਦੋ ਨੂੰ ਦਰੜਿਆ, ਮੌਤ

April 18, 2022 08:11 AM

ਲਖੀਮਪੁਰ ਖੇੜੀ : ਉੱਤਰ ਪ੍ਰਦੇਸ਼ ਦਾ ਲਖੀਮਪੁਰ ਖੇੜੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇੱਥੇ 'MLA' ਦੇ ਸਟਿੱਕਰ ਵਾਲੀ ਕਾਰ ਕਾਰਨ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਸਕਾਰਪੀਓ ਨੇ 2 ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਬਾਈਕ ਸਵਾਰ ਦੋਵੇਂ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ।

ਕਾਰ ਸਦਰ ਵਿਧਾਇਕ ਦੀ ਦੱਸੀ ਜਾ ਰਹੀ ਹੈ। ਵਾਹਨ ਅਤੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਹ ਹਾਦਸਾ ਸਦਰ ਕੋਤਵਾਲੀ ਦੇ ਰਾਮਪੁਰ ਨੇੜੇ ਵਾਪਰਿਆ। ਕਾਰ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ ਦੱਸੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿੱਚ ਵੀ ਲਖੀਮਪੁਰ ਖੀਰੀ ਵਿੱਚ ਇੱਕ ਹਾਦਸਾ ਹੋਇਆ ਸੀ। ਕਿਸਾਨਾਂ ਦਾ ਇੱਕ ਸਮੂਹ ਪਿਛਲੇ ਸਾਲ 3 ਅਕਤੂਬਰ ਨੂੰ ਭਾਜਪਾ ਨੇਤਾ ਅਤੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਿਹਾ ਸੀ ਜਦੋਂ ਇੱਕ ਐਸਯੂਵੀ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ।

ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇੱਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ ਵਿਚ ਇੱਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕੁਚਲਣ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ।

ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਖੀਰੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੀਰਤਪੁਰ ਦੇ ਰਹਿਣ ਵਾਲੇ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਭਰਾ ਰਾਮਪੁਰ ਤੋਂ ਘਰ ਪਰਤ ਰਹੇ ਸੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਕਾਰਪੀਓ ਕਾਰ ਅਤੇ ਉਸ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ।

ਦੱਸਿਆ ਜਾ ਰਿਹਾ ਹੈ ਕਿ ਗੱਡੀ ਯੋਗੇਸ਼ ਵਰਮਾ ਦੀ ਪਤਨੀ ਨੀਲਮ ਵਰਮਾ ਦੇ ਨਾਂ 'ਤੇ ਰਜਿਸਟਰਡ ਹੈ। ਜਾਣਕਾਰੀ ਮੁਤਾਬਕ ਘਟਨਾ ਵੇਲੇ ਸਦਰ ਦੇ ਵਿਧਾਇਕ ਗੱਡੀ ਵਿੱਚ ਮੌਜੂਦ ਨਹੀਂ ਸੀ। ਇਸ ਦੇ ਨਾਲ ਹੀ ਵਧੀਕ ਪੁਲਿਸ ਸੁਪਰਡੈਂਟ ਅਰੁਣ ਸਿੰਘ ਨੇ ਦੱਸਿਆ ਕਿ ਲਖੀਮਪੁਰ-ਬਹਰਾਇਚ ਰੋਡ 'ਤੇ ਰਾਮਾਪੁਰ ਨੇੜੇ ਬਾਈਕ ਅਤੇ ਸਕਾਰਪੀਓ ਵਿਚਾਲੇ ਹੋਈ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ 'ਤੇ ਫੜੀ ਗਈ ਸਕਾਰਪੀਓ ਕਾਰ ਵਿਧਾਇਕ ਯੋਗੇਸ਼ ਵਰਮਾ ਦੀ ਹੈ। ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

ਕੀ ਭੂਚਾਲ ਆਉਣ ਵਾਲਾ ਹੈ ? ਵਿਗਿਆਨੀ ਕਿਉਂ ਚਿੰਤਤ ਹਨ ?

ਡੋਨਾਲਡ ਟਰੰਪ ਦੇ 25 ਪ੍ਰਤੀਸ਼ਤ ਟੈਰਿਫ ਦੇ ਐਲਾਨ 'ਤੇ ਭਾਰਤ ਸਰਕਾਰ ਨੇ ਕਿਹਾ...

ਪਹਿਲਗਾਮ ਦਾ ਅੱਤਵਾਦੀ ਪਹਿਲਾਂ ਫੜਿਆ ਗਿਆ ਸੀ ਅਤੇ ਹੁਣ ਮਾਰਿਆ ਗਿਆ ; ਕਾਂਗਰਸ

ਭੂਚਾਲ : ਰਿਕਟਰ ਪੈਮਾਨੇ 'ਤੇ ਤੀਬਰਤਾ 6 ਤੋਂ ਵੱਧ

ਲੋਕ ਸਭਾ 'ਚ ਵੱਡੀ ਬਹਿਸ ਜਾਰੀ : ਰੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿਰੋਧੀ ਧਿਰ ਦੇ ਤਿੱਖੇ ਵਾਰ-ਪਲਟਵਾਰ

ਅਹਿਮਦਾਬਾਦ ਜਹਾਜ਼ ਹਾਦਸਾ: ਮਾਂ ਨੇ ਬੱਚੇ ਨੂੰ ਬਲਦੀ ਅੱਗ ਤੋਂ ਬਚਾਇਆ, ਹੁਣ ਉਸਨੇ ਆਪਣੇ ਬੱਚੇ ਲਈ ਆਪਣੀ ਚਮੜੀ ਉਤਾਰ ਦਿੱਤੀ

ਤੁਸੀਂ ਹੁਣ 20 ਸਾਲਾਂ ਤੱਕ ਵਿਰੋਧੀ ਧਿਰ ਵਿੱਚ ਰਹੋਗੇ... : ਅਮਿਤ ਸ਼ਾਹ

ਬਿਹਾਰ ਵਿੱਚ ਵੋਟਰ ਸੂਚੀ 'ਚੋਂ 65 ਲੱਖ ਨਾਮ ਕੱਟੇ ਜਾਣਗੇ, ਚੋਣ ਕਮਿਸ਼ਨ ਦਾ ਵੱਡਾ ਐਲਾਨ

ਹਰਿਦੁਆਰ ਭਗਦੜ: ਚਸ਼ਮਦੀਦਾਂ ਨੇ ਦੱਸਿਆ ਦਰਦਨਾਕ ਹਾਦਸੇ ਦਾ ਅੱਖੀਂ ਡਿੱਠਾ ਹਾਲ, ਪ੍ਰਸ਼ਾਸਨ 'ਤੇ ਸਵਾਲ

 
 
 
 
Subscribe