ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮ੍ਰਿਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਵਾਹਗਾ ਸਰਹੱਦ ਵਿਖੇ ਪੁੱਜਣ ’ਤੇ ਪਾਕਿਸਤਾਨ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ।