Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਇਕ ਹੋਰ ਭਾਰਤੀ ਨੂੰ ਦਿਤੀ ਵੱਡੀ ਜ਼ਿੰਮੇਦਾਰੀ

May 27, 2021 06:18 PM

ਵੈਂਕਟਰਮਨ ਨੂੰ ਵਿਦੇਸ਼ ਵਣਜ ਸੇਵਾ ਦੇ ਜਨਰਲ ਡਾਇਰੈਕਟਰ ਵਜੋਂ ਕੀਤਾ ਨਿਯੁਕਤ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਕ ਹੋਰ ਭਾਰਤੀ ਮੂਲ ਦੇ ਅਮਰੀਕੀ ਨੂੰ ਵੱਡੀ ਜ਼ਿੰਮੇਦਾਰੀ ਸੌਂਪਦੇ ਹੋਏ ਅਰੁਣ ਵੈਂਕਟਰਮਨ ਨੂੰ ਅਮਰੀਕਾ ਅਤੇ ਵਿਦੇਸ਼ ਵਣਜ ਸੇਵਾ ਦੇ ਜਨਰਲ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਣਜ ਵਿਭਾਗ ’ਚ ਵਿਸ਼ਵ ਬਾਜ਼ਾਰਾਂ ਦੇ ਸਹਾਇਕ ਸਕੱਤਰ ਲਈ ਵੀ ਨਾਮਜ਼ਦ ਕੀਤਾ ਗਿਆ ਹੈ। ਭਾਵ ਦੋ ਅਹੁਦਿਆਂ ਲਈ ਉਨ੍ਹਾਂ ਦੀ ਨਿਯੁਕਤੀ ਹੋਈ ਹੈ।
ਦੱਸ ਦੇਈਏ ਕਿ ਅਰੁਣ ਵੈਂਕਟਰਮਨ ਅਜੇ ਵਣਜ ਸਕੱਤਰ ਦੇ ਸਲਾਹਕਾਰ ਹਨ। ਵਾਈਟ ਹਾਊਸ ਵੱਲੋਂ ਜਾਰੀ ਬਿਆਨ ਮੁਤਾਬਕ ਵੈਂਕਟਰਮਨ ਨੂੰ ਕੰਪਨੀਆਂ ਨੂੰ, ਕੌਮਾਂਤਰੀ ਸੰਗਠਨਾਂ ਅਤੇ ਕੌਮਾਂਤਰੀ ਵਪਾਰ ਦੇ ਮੁੱਦਿਆਂ ’ਤੇ ਅਮਰੀਕੀ ਸਰਕਾਰ ਨੂੰ ਸਲਾਹ ਦੇਣ ਦਾ 20 ਸਾਲ ਤੋਂ ਵੱਧ ਦਾ ਤਜ਼ਰਬਾ ਹਾਸਲ ਹੈ।
ਇਥੇ ਦਸ ਦਈਏ ਕਿ ਅਰੁਣ ਵੈਂਕਟਰਮਨ ਓਬਾਮਾ ਪ੍ਰਸ਼ਾਸਨ ਦੀ ਵੀ ਮਦਦ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਕੰਪਨੀਆਂ ਦੇ ਸਾਹਮਣੇ ਆਉਣ ਵਾਲੀਆਂ ਮਹੱਤਵਪੂਰਨ ਚੁਣੌਤੀਆਂ ਨਾਲ ਨਜਿੱਠਣ ਲਈ ਅਮਰੀਕੀ ਸਰਕਾਰ ਦੀ ਮਦਦ ਕੀਤੀ ਸੀ। ਅਰੁਣ ਵੈਂਕਟਰਮਨ ਯੂਐਸ ਟਰੇਡ ਰਿਪ੍ਰਜ਼ੈਂਟੇਟਿਵਸ (ਯੂਐਸਟੀਆਰ) ਦੇ ਦਫ਼ਤਰ ਵਿੱਚ ਕੰਮ ਕਰਦਿਆਂ ਭਾਰਤ ਦੇ ਡਾਇਰੈਕਟਰ ਦੇ ਰੂਪ ਵਿੱਚ ਯੂਐਸ-ਇੰਡੀਆ ਵਪਾਰ ਨੀਤੀ ਦੇ ਵਿਕਾਸ ਨਾਲ ਸਬੰਧਤ ਕੰਮਾਂ ਦੀ ਅਗਵਾਈ ਕਰ ਚੁੱਕੇ ਹਨ। ਇਸ ਦੇ ਲਈ ਉਨ੍ਹਾਂ ਨੂੰ ਏਜੰਸੀ ਦਾ ਕੇਲੀ ਐਵਾਰਡ ਵੀ ਮਿਲ ਚੁੱਕਾ ਹੈ।

 

Have something to say? Post your comment

 
 
 
 
 
Subscribe