Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

'ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ' : ਭਗਵੰਤ ਮਾਨ

May 31, 2021 10:03 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਠੰਡੀਆਂ ਵਾਦੀਆਂ ਵਿਚਲੇ ਆਪਣੇ ਮੱਹਲਾਂ ਵਿੱਚ ਬੈਠੇ ਹਨ, ਜਦਕਿ ਮੰਤਰੀ ਤੇ ਵਿਧਾਇਕ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦੇ ਦਰਬਾਰ ਵਿੱਚ ਬੈਠੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ 'ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ' ਨਾਅਰੇ 'ਤੇ ਟਿੱਪਟੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਹਿੰਦੇ ਹਨ 'ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ।'

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ 2017 ਵਿੱਚ ਪੇਸ਼ ਕੀਤਾ ਚੋਣ ਮੈਨੀਫੈਸਟੋ ਪੱਤਰਕਾਰਾਂ ਅੱਗੇ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਿਖਤੀ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਅਮਰਿੰਦਰ ਸਿੰਘ ਤਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਹ ਕੇ ਹੀ ਮੁੱਕਰ ਗਏ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਅੱਜ ਤੱਕ ਕੋਈ ਸਜ਼ਾ ਨਹੀਂ ਮਿਲੀ, ਸਗੋਂ ਇਸ ਦੁਖਦ ਕਾਂਡ ਲਈ ਜ਼ਿੰਮੇਵਾਰ ਲੋਕ ਭੰਗੜੇ ਪਾਉਂਦੇ ਫਿਰਦੇ ਹਨ। ਅੱਜ ਵੀ ਸੂਬੇ ਵਿੱਚ ਨਸ਼ਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਤੇ ਮਾਈਨਿੰਗ ਮਾਫੀਆ ਉਸੇ ਤਰ੍ਹਾਂ ਚੱਲ ਰਿਹਾ ਹੈ, ਜਿਵੇਂ ਬਾਦਲਾਂ ਦੀ ਸਰਕਾਰ ਵਿੱਚ ਚੱਲਦਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ। ਚੰਗਾ ਹੁੰਦਾ ਜੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਦਵਾਈਆਂ, ਵੈਕਸੀਨ, ਵੈਂਟੀਲੇਟਰ ਆਦਿ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਕੋਲ ਜਾਂਦੀ, ਪਰ ਕਾਂਗਰਸੀ ਆਗੂ ਤਾਂ ਆਪਣੀਆਂ ਕੁਰਸੀਆਂ ਬਚਾਉਣ ਅਤੇ ਬੈਠਾਉਣ ਲਈ ਹੀ ਦਿੱਲੀ ਜਾ ਕੇ ਬੈਠੇ ਹਨ। ਮਾਨ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ ਹੈ ਕਿਉਂਕਿ ਅੱਜ ਪੰਜਾਬ ਦੇ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਲਈ ਜਰੂਰੀ ਟੀਕੇ, ਦਵਾਈਆਂ ਅਤੇ ਆਈਸੀਯੂ ਬੈਡ ਹੀ ਨਹੀਂ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ 100 ਫੀਸਦੀ ਵੈਕਸੀਨੇਸਨ ਪ੍ਰਾਪਤ ਕਰਨ 'ਤੇ 10 ਲੱਖ ਰੁਪਏ ਦੀ ਗਰਾਂਟ ਦੇਣ ਦੇ ਬਿਆਨ 'ਤੇ ਟਿਪਣੀ ਕਰਦਿਆ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਇਹ ਤਾਂ ਦੱਸਣ ਕੇ ਟੀਕੇ ਮਿਲਦੇ ਕਿੱਥੋਂ ਨੇ? ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹਲਕੇ ਵਿੱਚ ਸਰਕਾਰੀ ਹਸਪਤਾਲ, ਡਿਸਪੈਂਸਰੀਆਂ ਟੀਕੇ ਤੋਂ ਬਿਨਾਂ ਸੁੱਕੇ ਪਏ ਹਨ।

ਮਾਨ ਨੇ ਸੁਖਬੀਰ ਸਿੰਘ ਬਾਦਲ 'ਤੇ ਸਬਦੀ ਹਮਲਾ ਕਰਦਿਆਂ ਕਿਹਾ ਕਿ ਬਾਦਲਾਂ ਨੇ 10 ਸਾਲ ਲਗਾਤਾਰ ਰਾਜ ਕਰਕੇ ਸਿਹਤ ਸੇਵਾਵਾਂ, ਟਰਾਂਸਪੋਰਟ ਅਤੇ ਸਾਰੀ ਸਰਕਾਰੀ ਵਿਵਸਥਾ ਬਰਬਾਦ ਹੀ ਕੀਤੀ ਹੈ ਅਤੇ ਹੁਣ ਸੁਖਬੀਰ ਬਾਦਲ ਦਾਅਵਾ ਕਰਦਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਏ.ਸੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇਣਗੇ, ਪਰ ਬਾਦਲ ਪਰਿਵਾਰ ਆਪਣੀਆਂ ਏ.ਸੀ ਬੱਸਾਂ ਵਿੱਚ ਹੁਣੇ ਹੀ ਇਹ ਸਹੂਲਤ ਕਿਉਂ ਨਹੀਂ ਦਿੰਦਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe