Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਸਿਹਤ ਸਹੂਲਤਾਂ ਦੇਣ ’ਚ ਅਸਫ਼ਲ ਰਹਿਣ ’ਤੇ ਬਲਬੀਰ ਸਿੱਧੂ ਤੁਰੰਤ ਅਸਤੀਫ਼ਾ ਦੇਵੇ: ਕੁਲਵੰਤ ਸਿੰਘ

June 05, 2021 04:36 PM

-ਲੋਕ ਸਿਹਤ ਸਹੂਲਤਾਂ ਦੀ ਘਾਟ ਨਾਲ ਮਰ ਰਹੇ ਹਨ ਤੇ ਸਿਹਤ ਮੰਤਰੀ ਨਿੱਜੀ ਹਸਪਤਾਲਾਂ ਨੂੰ ਮੁਨਾਫ਼ਾ ਦੇ ਰਿਹੈ

ਐਸ.ਏ.ਐਸ ਨਗਰ/ਮੁਹਾਲੀ (ਸੱਚੀ ਕਲਮ ਬਿਊਰੋ) :  ਐਸ.ਏ.ਐਸ ਨਗਰ, ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਫਲ ਰਹਿਣ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਸ. ਕੁਲਵੰਤ ਸਿੰਘ ਨੇ ਬਲਬੀਰ ਸਿੰਘ ਸਿੱਧੂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਨੂੰ ਵੈਕਸੀਨ ਸਮੇਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਸਿਹਤ ਮੰਤਰੀ ਦੀ ਜਿੰਮੇਵਾਰੀ ਹੁੰਦੀ ਹੈ, ਪ੍ਰੰਤੂ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਵੱਲੋਂ ਕੋਰੋਨਾ ਤੋਂ ਬਚਾਅ ਲਈ 400 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੋਵੈਕਸੀਨ ਦੀਆਂ ਭੇਜੀਆਂ 1 ਲੱਖ 40 ਹਜ਼ਾਰ ਖੁਰਾਕਾਂ ਲੋਕਾਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਉਣ ਦੀ ਬਜਾਏ 20 ਨਿੱਜੀ ਹਸਪਤਾਲਾਂ ਨੂੰ 1060 ਪ੍ਰਤੀ ਡੋਜ਼ ਦੇ ਹਿਸਾਬ ਨਾਲ 42, 000 ਹਜ਼ਾਰ ਖੁਰਾਕਾਂ ਵੇਚ ਦਿੱਤੀਆਂ ਤਾਂ ਜੋ ਨਿੱਜੀ ਹਸਪਤਾਲਾਂ ਵਾਲੇ ਹੋਰ ਮੁਨਾਫ਼ਾ ਕਮਾ ਸਕਣ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਲਈ ਨੈਤਿਕਤਾ ਦੇ ਅਧਾਰ ’ਤੇ ਬਲਬੀਰ ਸਿੱਧੂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਆਈ ਸੀ ਤਾਂ ਉਸ ਵੇਲੇ ਮਾਹਿਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਵੀ ਆਵੇਗੀ, ਪ੍ਰੰਤੂ ਇਸਦੇ ਬਾਵਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਗਾਊਂ ਠੋਸ ਪ੍ਰਬੰਧ ਨਹੀਂ ਕੀਤੇ, ਜਿਸਦੇ ਨਤੀਜੇ ਵਜੋਂ ਪੰਜਾਬ ਵਿੱਚ ਆਕਸੀਜ਼ਨ ਦੀ ਕਿੱਲਤ ਬਹੁਤ ਜ਼ਿਆਦਾ ਰਹੀ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲੋਂ ਨਿੱਜੀ ਹਸਪਤਾਲਾਂ ਦੀ ਜ਼ਿਆਦਾ ਫਿਕਰ ਹੈ ਇਸੇ ਲਈ ਕਦੀ ਉਹ ਨਿੱਜੀ ਹਸਪਤਾਲਾਂ ਨੂੰ ਵੈਂਟੀਲੇਟਰ ਦੇ ਦਿੰਦੇ ਹਨ ਅਤੇ ਕਦੇ ਵੈਕਸੀਨ। ਸ. ਕੁਲਵੰਤ ਸਿੰਘ ਨੇ ਕਿਹਾ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਲੋਕ ਸਿਹਤ ਸਹੂਲਤਾਂ ਦੀ ਘਾਟ ਕਾਰਨ ਮਰ ਰਹੇ ਹਨ ਤੇ ਸਿਹਤ ਮੰਤਰੀ ਨੂੰ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨਾਲੋਂ ਨਿੱਜੀ ਹਸਪਤਾਲਾਂ ਨੂੰ ਸਹੂਲਤਾਂ ਦੇਣ ਵਿੱਚ ਵਿਅਸਥ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe