Friday, March 20, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਲਿਖਤਾਂ

ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਜੀ ਦਾ ਅੱਜ ਸ਼ਹੀਦੀ ਦਿਵਸ

June 14, 2021 09:12 AM

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਈ. ਨੂੰ ਮਾਤਾ ਭਾਨੀ ਜੀ ਦੀ ਕੁੱਖੋਂ ਹੋਇਆ। ਉਹ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਤੀਜੇ ਸਾਹਿਬਜ਼ਾਦੇ ਸਨ। ਤਿੰਨਾਂ ਪੁੱਤਰਾਂ ’ਚੋਂ ਪਿ੍ਰਥੀ ਚੰਦ ਸ਼ਾਤਰ ਦਿਮਾਗ਼ ਸੀ। ਮਹਾਂਦੇਵ ਵੈਰਾਗੀ ਸੁਭਾਅ ਦੇ ਸਨ। ਇਸ ਪ੍ਰਕਾਰ ਚੌਥੇ ਪਾਤਸ਼ਾਹ ਨੇ ਆਪਣੀ ਗੱਦੀ ਦਾ ਵਾਰਿਸ ਗੁਰੂ ਅਰਜਨ ਦੇਵ ਜੀ ਨੂੰ ਥਾਪਿਆ। ਗੁਰੂ ਜੀ ਆਪਣੇ ਪਿਤਾ ਨਾਲ ਕੰਮ-ਕਾਜ ਵਿਚ ਪੂਰਾ ਹੱਥ ਵਟਾਉਂਦੇ ਅਤੇ ਸਰੋਵਰ ਦੀ ਸ਼ੁਰੂ ਕੀਤੀ ਹੋਈ ਸੇਵਾ ਆਪ ਜੀ ਦੀ ਦੇਖ-ਰੇਖ ਹੇਠ ਨੇਪਰੇ ਚੜ੍ਹੀ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰੀ ਜਾਇਦਾਦ ਭਰਾਵਾਂ ਨੂੰ ਵੰਡ ਦਿੱਤੀ ਅਤੇ ਆਪ ਗੁਰੂ ਨਗਰੀ ਅੰਮਿ੍ਰਤਸਰ ਆ ਕੇ ਰਹਿਣ ਲੱਗ ਪਏ। ਲੰਗਰ ਦਾ ਖ਼ਰਚਾ ਸੰਗਤ ਦੁਆਰਾ ਚੜ੍ਹਾਈ ਜਾਂਦੀ ਮਾਇਆ ਨਾਲ ਚੱਲਣ ਲੱਗਾ। ਜਿਹੜੀ ਸੰਗਤ ਗੁਰੂ ਜੀ ਦੇ ਦਰਸ਼ਨ ਕਰਨ ਆਉਂਦੀ, ਪਿ੍ਰਥੀ ਚੰਦ ਉਨ੍ਹਾਂ ਨਾਲ ਦੁਰ-ਵਿਵਹਾਰ ਕਰਦਾ।

ਇਕ ਦਿਨ ਭਾਈ ਗੁਰਦਾਸ ਜੀ ਆਗਰੇ ਧਰਮ ਪ੍ਰਚਾਰ ਕਰ ਰਹੇ ਸਨ, ਜਦੋਂ ਗੁਰੂ ਅਰਜਨ ਦੇਵ ਜੀ ਦੇ ਦਰਸ਼ਨ ਕਰਨ ਆਏ ਤਾਂ ਹਾਲਤ ਖ਼ਰਾਬ ਵੇਖ ਕੇ ਉੱਥੇ ਹੀ ਰਹਿਣ ਲੱਗ ਪਏ। ਸਿੱਖੀ ਦਾ ਬੂਟਾ ਚੁਫੇਰੇ ਫੈਲ ਚੁੱਕਾ ਸੀ। ਦੇਸ਼ ਦੇ ਕੋਨੇ-ਕੋਨੇ ਵਿਚ ਸਿੱਖ ਵਸੇ ਹੋਏ ਸਨ। ਗੁਰੂ ਜੀ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਉਹ ਦਸਵੰਧ ਕੱਢ ਕੇ ਪ੍ਰਮਾਣਿਤ ਮਸੰਦਾਂ ਰਾਹੀਂ ਗੁਰੂਘਰ ਭੇਜਿਆ ਕਰਨ ਅਤੇ ਉਹ ਮਸੰਦ ਹਰੇਕ ਵਿਸਾਖੀ ’ਤੇ ਹਾਜ਼ਰ ਹੋ ਕੇ ਗੁਰੂ ਸਾਹਮਣੇ ਪੈਸਾ ਹਾਜ਼ਰ ਕਰੇਗਾ। ਇਸ ਪ੍ਰਕਾਰ ਪਿ੍ਰਥੀ ਚੰਦ ਦਾ ਸੰਗਤ ਨੂੰ ਤੰਗ ਕਰਨਾ ਥੋੜ੍ਹਾ ਘਟਿਆ ਪਰ ਗੁਰੂ ਜੀ ਨਾਲ ਉਸ ਦੀ ਰੰਜਿਸ਼ ਹੋਰ ਵੱਧ ਗਈ।

1589 ਵਿਚ ਗੁਰੂ ਜੀ ਨੇ ਸਾਈਂ ਮੀਆਂ ਮੀਰ ਪਾਸੋਂ ਹਰਿਮੰਦਰ ਸਾਹਿਬ ਦੀ ਨੀਂਹ ਰਖਵਾਈ ਜਿਸ ਦੇ ਚਾਰ ਦਰਵਾਜ਼ੇ ਹਨ ਜੋ ਹਰ ਮਜ਼੍ਹਬ, ਹਰ ਜਾਤ ਲਈ ਖੁੱਲ੍ਹੇ ਹਨ। ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਖੀ ਸਰਵਰ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ੍ਹ ਪਾਉਣ ਦਾ ਯਤਨ ਕੀਤਾ। ਸਮਾਜ ਸੁਧਾਰ ਵਜੋਂ ਉਨ੍ਹਾਂ ਨੇ ਬਾਹੜਵਾਲ ਦੇ ਚੌਧਰੀ ਹੇਮਾ ਦਾ ਇਕ ਵਿਧਵਾ ਨਾਲ ਵਿਆਹ ਕੀਤਾ। ਸੰਨ 1590 ’ਚ ਤਰਨਤਾਰਨ ਅਤੇ 1594 ’ਚ ਕਰਤਾਰਪੁਰ ਸ਼ਹਿਰ ਵਸਾਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ ਸੰਮਤ 1646 ਬਿਕਰਮੀ ਨੂੰ ਮੌਂ ਸਾਹਿਬ (ਫਿਲੌਰ ਕੋਲ) ਦੇ ਕਿਸ਼ਨ ਚੰਦ ਦੀ ਬੇਟੀ ਗੰਗਾ ਦੇਈ ਨਾਲ ਹੋਇਆ। ਮਾਤਾ ਗੰਗਾ ਦੇਈ ਦੀ ਕੁੱਖੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ। ਪਿ੍ਰਥੀ ਚੰਦ ਨੇ ਬਾਲ ਹਰਿਗੋਬਿੰਦ ਨੂੰ ਮੁਕਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਤਾਂ ਕਿ ਗੱਦੀ ਦਾ ਮਾਲਕ ਉਹ ਆਪ ਬਣੇ ਪਰ ਅਸਫਲ ਰਿਹਾ।

ਹੁਣ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣਾ ਕੀਮਤੀ ਸਮਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਲਈ ਅਰਪਿਤ ਕਰ ਦਿੱਤਾ। ਗੁਰੂ ਜੀ ਨੇ ਪਹਿਲੇ ਚਾਰ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ ਦੀ ਬਾਣੀ ਨੂੰ ਇਕੱਤਰ ਕੀਤਾ। ਪਹਿਲੇ, ਦੂਜੇ ਅਤੇ ਤੀਜੇ ਗੁਰੂ ਸਾਹਿਬਾਨ ਦੀ ਬਾਣੀ ਇਕੱਠੀ ਕੀਤੀ। ਗੁਰੂ ਜੀ ਨੂੰ ਕਾਨ੍ਹਾ, ਛੱਜੂ, ਸ਼ਾਹ ਹੁਸੈਨ ਅਤੇ ਪੀਲੂ ਵਰਗੇ ਬਹੁਤ ਸਾਰੇ ਲੇਖਕਾਂ ਦੀਆਂ ਲਿਖਤਾਂ ਰੱਦ ਕਰਨੀਆਂ ਪਈਆਂ ਕਿਉਂਕਿ ਉਹ ਜਾਂ ਤਾਂ ਨਾਰੀ ਜਾਤੀ ਦੇ ਵਿਰੁੱਧ ਸਨ ਜਾਂ ਉਨ੍ਹਾਂ ਦਾ ਝੁਕਾਅ ਵੇਦਾਂਤਿਕ ਸੀ। ਇਸ ਤਰ੍ਹਾਂ ਬਾਣੀ ਇਕੱਠੀ ਕਰ ਕੇ ਭਾਈ ਗੁਰਦਾਸ ਜੀ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ। ਸੰਨ 1604 ਈ. ਵਿਚ ਇਹ ਕਾਰਜ ਸੰਪੂਰਨ ਹੋ ਗਿਆ। ਗੁਰਬਾਣੀ 30 ਰਾਗਾਂ ਵਿਚ ਰਚੀ ਗਈ। ( ਇਕੱਤੀਵਾਂ ਰਾਗ ਜੈਜਾਵੰਤੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਜੋੜਿਆ)।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕੰਮ ਚੱਲ ਰਿਹਾ ਸੀ ਕਿ ਗੁਰੂਘਰ ਦੇ ਦੁਸ਼ਮਣਾਂ ਨੇ ਉੁਸ ਵੇਲੇ ਦੇ ਬਾਦਸ਼ਾਹ ਅਕਬਰ ਕੋਲ ਸ਼ਿਕਾਇਤ ਕੀਤੀ ਕਿ ਸਿੱਖਾਂ ਦਾ ਗੁਰੂ ਇਕ ਅਜਿਹਾ ਗ੍ਰੰਥ ਲਿਖਵਾ ਰਿਹਾ ਹੈ ਜੋ ਮੁਸਲਮਾਨ ਅਤੇ ਹਿੰਦੂ ਅਵਤਾਰਾਂ ਦੇ ਵਿਰੁੱਧ ਹੈ ਪਰ ਜਦੋਂ ਅਕਬਰ ਨੇ ਬਾਣੀ ਪੜ੍ਹੀ ਤਾਂ ਉਹਨੂੰ ਅਜਿਹਾ ਕੁਝ ਨਾ ਲੱਗਿਆ ਸਗੋਂ ਉਸ ਨੇ ਗੁਰਬਾਣੀ ਦਾ ਸਤਿਕਾਰ ਕੀਤਾ। ਜਦੋਂ ਤਕ ਅਕਬਰ ਜਿਊਂਦਾ ਰਿਹਾ, ਉਦੋਂ ਤਕ ਗੁਰੂਘਰ ਦਾ ਸਤਿਕਾਰ ਚੰਗੀ ਤਰ੍ਹਾਂ ਹੁੰਦਾ ਰਿਹਾ।

ਅਕਬਰ ਦੀ ਮੌਤ ਤੋਂ ਪਿੱਛੋਂ ਉਸ ਦਾ ਪੁੱਤਰ ਜਹਾਂਗੀਰ ਗੱਦੀ ਦਾ ਵਾਰਿਸ ਬਣਿਆ ਜਿਹੜਾ ਕੱਟੜ ਮੁਸਲਮਾਨ ਸੀ। ਗੁਰੂਘਰ ਦੇ ਦੁਸ਼ਮਣਾਂ ਨੂੰ ਇਹ ਚੰਗਾ ਮੌਕਾ ਮਿਲ ਗਿਆ। ਜਦੋਂ ਉਹਦਾ ਪੁੱਤਰ ਖੁਸਰੋ ਬਗ਼ਾਵਤ ਕਰ ਗਿਆ ਤਾਂ ਗੁਰੂ ਦੋਖੀਆਂ ਨੇ ਉਸ ਨੂੰ ਚੁਗਲੀਆਂ ਕਰ ਕੇ ਇਹ ਗੱਲ ਪੱਕੀ ਕਰ ਦਿੱਤੀ ਕਿ ਖੁਸਰੋ ਦੀ ਬਗ਼ਾਵਤ ਕਰਨ ਵੇਲੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਉਸ ਦੀ ਮਦਦ ਕੀਤੀ ਸੀ। ਇਸ ’ਤੇ ਗੁਰੂ ਸਾਹਿਬ ਨੂੰ ਗਿ੍ਰਫ਼ਤਾਰ ਕਰਨ ਦਾ ਹੁਕਮ ਦਿੱਤਾ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ’ਤੇ ਹੋਰ ਦੋਸ਼ ਵੀ ਮੜ੍ਹੇ ਗਏ ਕਿ ਉਨ੍ਹਾਂ ਨੇ ਖੁਸਰੋ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਉਸ ਨੂੰ ਰਕਮ ਦਿੱਤੀ। ਗੁਰੂ ਜੀ ਨੂੰ ਚੰਦੂ ਸ਼ਾਹ ਕੋਲ ਪੇਸ਼ ਕੀਤਾ ਗਿਆ। ਸਿੱਖ ਲਿਖਤਾਂ ਅਨੁਸਾਰ ਚੰਦੂ ਦੀ ਗੁਰੂਘਰ ਨਾਲ ਪਹਿਲਾਂ ਕੋਈ ਨਿੱਜੀ ਦੁਸ਼ਮਣੀ ਸੀ। ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜੇਠ-ਹਾੜ੍ਹ ਦੀ ਤਪਦੀ ਦੁਪਹਿਰ ਵਿਚ ‘ਯਾਸ਼ਾ ਵਿਧੀ’ ਰਾਹੀਂ ਲਾਹੌਰ ਵਿਖੇ ਤੱਤੀ ਤਵੀ ’ਤੇ ਬਿਠਾਇਆ ਗਿਆ ਅਤੇ ਉੱਪਰੋਂ ਸੀਸ ਉੱਤੇ ਗਰਮ ਰੇਤਾ ਪਾਇਆ ਗਿਆ । ਗੁਰੂ ਸਾਹਿਬ ਅਡੋਲ ਰਹੇ ਅਤੇ ਮੁੱਖੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਰਹੇ। ਜਦੋਂ ਸਰੀਰ ਪੂਰੀ ਤਰ੍ਹਾਂ ਛਾਲਿਆਂ ਨਾਲ ਭਰ ਗਿਆ ਤਾਂ ਉਨ੍ਹਾਂ ਨੂੰ ਰਾਵੀ ਦੇ ਠੰਢੇ ਪਾਣੀ ਵਿਚ ਸੁੱਟ ਦਿੱਤਾ ਗਿਆ। ਇਹ ਘਟਨਾ 30 ਮਈ 1606 ਨੂੰ ਵਾਪਰੀ। ਇਕ ਸ਼ਾਇਰ ਸ੍ਰੀ ਗੁਰੂੁ ਅਰਜਨ ਦੇਵ ਜੀ ਬਾਰੇ ਲਿਖਦਾ ਹੈ :

ਗੁਰੂ ਦਰਬਾਰ ਦੀਆਂ ਰਖਵਾਈਆਂ,

ਪਿਆਰ ’ਤੇ ਜਿਸ ਬੁਨਿਆਦਾਂ।

ਉਸਦੀ ਖ਼ਾਤਰ ਤਵੀ ਤਪਾਈ,

ਨਫ਼ਰਤ ਦਿਆਂ ਜਲਾਦਾਂ।

ਕਰ ਤਖ਼ਲੀਕ ਕਿਤਾਬ ਮੁਕੱਦਸ,

ਜਿਸ ਬਖ਼ਸ਼ੀ ਅੰਮਿ੍ਰਤ ਬਾਣੀ।

ਉਸ ਦੇ ਸੀਸ ’ਤੇ ਤਪਦਾ ਰੇਤਾ,

ਇਹ ਕੀ ਕਹਿਰ ਕਹਾਣੀ।

ਬੇਸ਼ੱਕ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਤਾਂ ਬਹੁਤ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਤੇ ਪ੍ਰਮੁੱਖ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਹੀ ਸ਼ਹੀਦੀ ਦਾ ਕਾਰਨ ਹੋ ਨਿੱਬੜੀ ਕਿਉਂਕਿ ਉਸ ਸਮੇਂ ਜਦੋਂ ਸਮਾਜ ਵਰਨਾਂ ਅਤੇ ਜਾਤਾਂ ਵਿਚ ਵੰਡਿਆ ਹੋਇਆ ਸੀ, ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਰਾਬਰਤਾ ਦੇ ਸਿਧਾਂਤ ਦੀ ਗੱਲ ਅਤੇ ਰੂੜੀਵਾਦੀ ਵਿਚਾਰਧਾਰਾ ’ਤੇ ਕਰਾਰੀ ਚੋਟ, ਉਸ ਸਮੇਂ ਦੀ ਅਖੌਤੀ ਉੱਚ ਜਾਤੀ ਨੂੰ ਕਿਵੇਂ ਰਾਸ ਆ ਸਕਦੀ ਸੀ। ਦੂਸਰਾ, ਸ੍ਰੀ ਹਰਿਮੰਦਰ ਸਾਹਿਬ ਜੀ ਦੇ ਚਾਰ ਦਰਵਾਜ਼ੇ ਜਿੱਥੇ ਬਿਨਾਂ ਕਿਸੇ ਭੇਦ-ਭਾਵ, ਕੁਲ, ਜਾਤ ਦੇ ਸਾਰਿਆਂ ਨੂੰ ਜੀ ਆਇਆਂ ਕਹਿਣਾ, ਇਹ ਵੀ ਉਸ ਵੇਲੇ ਦੀ ਅਖੌਤੀ ਉੱਚ ਸ਼੍ਰੇਣੀ ਨੂੰ ਹਜ਼ਮ ਨਹੀਂ ਹੋਇਆ। ਉਹ ਲੋਕ ਜੋ ਪਹਿਲਾਂ ਹੋਰ ਤੀਰਥਾਂ ’ਤੇ ਜਾਂਦੇ ਸਨ ਅਤੇ ਚੜ੍ਹਾਵੇ ਚੜ੍ਹਾਉਂਦੇ ਸਨ, ਉਹ ਚੜ੍ਹਾਵਾ ਹੁਣ ਸੰਗਤ ਵਿਚ ਵਰਤਣਾ ਸ਼ੁਰੂ ਹੋ ਗਿਆ। ਊਚ-ਨੀਚ ਦਾ ਭੇਦ-ਭਾਵ ਖ਼ਤਮ ਹੋ ਗਿਆ। ਅਖੌਤੀ ਨੀਵੀਂ ਜਾਤ ਵਾਲਾ ਬੰਦਾ ਆਪਣੇ-ਆਪ ਨੂੰ ਮਾਣ ਭਰਿਆ ਮਹਿਸੂਸ ਕਰਨ ਲੱਗਿਆ। ਅਜਿਹਾ ਵੇਖ ਕੇ ਕਥਿਤ ਉੱਚ ਸ਼੍ਰੇਣੀਆਂ ਨੇ ਸਮੇਂ ਦੇ ਹਾਕਮ ਜਹਾਂਗੀਰ ਨੂੰ ਇਹ ਕਹਿ ਕੇ ਭੜਕਾਇਆ ਕਿ ਹੁਣ ਮੁਸਲਮਾਨ ਵੀ ਇਸ ਗੁਰੂ ਦੇ ਚੇਲੇ ਬਣਨ ਲੱਗ ਪੈਣੇ ਹਨ ਅਤੇ ਧਰਮ ਨੂੰ ਖ਼ਤਰਾ ਹੈ। ਜਦੋਂ ਜਹਾਂਗੀਰ ਨੂੰ ਇਹ ਵਾਸਤਾ ਪਾਇਆ ਤਾਂ ਇਹੀ ‘ਧਰਮ ਸੰਕਟ’ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਬਣਿਆ। ਖੁਸਰੋ ਦੀ ਬਗ਼ਾਵਤ, ਪਿ੍ਰਥੀ ਚੰਦ ਦੀ ਵਿਰੋਧਤਾ, ਚੰਦੂ ਦੀ ਲੜਕੀ ਦੇ ਰਿਸ਼ਤੇ ਨੂੰ ਠੁਕਰਾਉਣਾ ਤਾਂ ਮਾਮੂਲੀ ਗੱਲਾਂ ਸਨ।

 

Have something to say? Post your comment

Subscribe