Sunday, August 03, 2025
 

ਖੇਡਾਂ

ਵਿਸ਼ਵ ਟੈਸਟ ਚੈਂਪੀਅਨਸ਼ਿਪ : ਖਿਡਾਰੀਆਂ ਨੂੰ ਗਾਲਾਂ ਕੱਢਣ ਵਾਲਿਆਂ ਨੂੰ ਕਢਿਆ ਬਾਹਰ

June 23, 2021 11:55 AM

ਸਾਊਥੈਂਪਟਨ : ਅਕਸਰ ਖੇਡਾਂ ਦੌਰਾਨ ਹਾਰ ਜਿੱਤ ਲੱਗੀ ਰਹਿੰਦੀ ਹੈ ਪਰ ਅਜਿਹੇ ਵਿਚ ਕਿਸੇ ਨੂੰ ਮਾੜੇ ਅੱਖਰ ਨਹੀ ਬੋਲੇ ਜਾ ਸਕਦੇ। ਅਜਿਹਾ ਹੀ ਹੋਇਆ ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਖੇਡੇ ਜਾ ਰਹੇ ਟੈਸਟ ਮੈਚ ਦੌਰਾਨ। ਦਰਅਸਲ ਟੈਸਟ ਚੈਂਪੀਅਨਸ਼ਿਪ ਫਾਈਨਲ ਦੇ 5ਵੇਂ ਦਿਨ ਨਿਊਜ਼ੀਲੈਂਡ ਦੇ ਕੁੱਝ ਖਿਡਾਰੀਆਂ ਨੂੰ ਗਾਲਾਂ ਕੱਢਣ ਵਾਲੇ 2 ਦਰਸ਼ਕਾਂ ਨੂੰ ਮੈਦਾਨ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਆਈ.ਸੀ.ਸੀ. ਨੇ ਇਕ ਬਿਆਨ ਵਿਚ ਕਿਹਾ ਕਿ ਸਾਨੂੰ ਰਿਪੋਰਟ ਮਿਲੀ ਹੈ ਕਿ ਨਿਊਜ਼ੀਲੈਂਡ ਦੇ ਖਿਡਾਰੀਆਂ ਨੂੰ ਅਪਸ਼ਬਦ ਕਹੇ ਗਏੇ। ਸਾਡੀ ਸੁਰੱਖਿਆ ਟੀਮ ਨੇ ਦੋਸ਼ੀਆਂ ਨੂੰ ਪਛਾਣ ਲਿਆ ਅਤੇ ਉਨ੍ਹਾਂ ਨੂੰ ਮੈਦਾਨ ਤੋਂ ਬਾਹਰ ਕਰ ਦਿੱਤਾ ਗਿਆ। ਇਸ ਵਿਚ ਕਿਹਾ ਗਿਆ ਕਿ ਅਸੀਂ ਕ੍ਰਿਕਟ ਵਿਚ ਕਿਸੇ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਸਵੀਕਾਰ ਨਹੀਂ ਕਰਾਂਗੇ। ਈ.ਐਸ.ਪੀ.ਐਨ. ਕ੍ਰਿਕਇਨਫੋ ਮੁਤਾਬਕ ਬਲਾਕ ਐਮ ਵਿਚ ਬੈਠੇ 2 ਦਰਸ਼ਕਾਂ ਨੇ ਅਪਸ਼ਬਦ ਕਹੇ। ਇਹ ਬਲਾਕ ਟੀਮ ਹੋਟਲ ਦੇ ਬਿਲਕੁੱਲ ਹੇਠਾਂ ਹੈ। ਰਿਪੋਰਟ ਵਿਚ ਕਿਹਾ ਗਿਆ, ‘ਮੈਦਾਨ ’ਤੇ ਮੌਜੂਦ ਸੁਰੱਖਿਆਕਰਮੀ ਤੁਰੰਤ ਸਰਗਰਮ ਹੋ ਗਏ। ਕੁੱਝ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ’ਤੇ ਇਸ ਨੂੰ ਸਾਂਝਾ ਕੀਤਾ, ਜਿਸ ਤੋਂ ਬਾਅਦ ਆਈ.ਸੀ.ਸੀ. ਨੇ ਕਾਰਵਾਈ ਕੀਤੀ।’ ਸਮਝਿਆ ਜਾਂਦਾ ਹੈ ਕਿ ਕੀਵੀ ਖਿਡਾਰੀ ਰੋਸ ਟੇਲਰ ਨੂੰ ਅਪਸ਼ਬਦ ਕਹੇ ਗਏ ਸਨ। ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਟਿਮ ਸਾਊਦੀ ਨੇ ਹਾਲਾਂਕਿ ਕਿਹਾ ਕਿ ਕਿਸੇ ਕੀਵੀ ਖਿਡਾਰੀ ਨੂੰ ਇਸ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਵਰਚੁਅਲ ਪ੍ਰੈਸ ਕਾਨਫਰੰਸ ਵਿਚ ਕਿਹਾ, ‘ਮੈਂ ਪਹਿਲੀ ਵਾਰ ਇਹ ਸੁਣ ਰਿਹਾ ਹਾਂ। ਮੈਦਾਨ ’ਤੇ ਮੈਚ ਖੇਡ ਭਾਵਨਾ ਨਾਲ ਖੇਡਿਆ ਜਾਂਦਾ ਹੈ। ਮੈਦਾਨ ਦੇ ਬਾਹਰ ਕੀ ਹੁੰਦਾ ਹੈ, ਉਸ ਦੀ ਸਾਨੂੰ ਜਾਣਕਾਰੀ ਨਹੀਂ ਹੈ।’ ਇਸ ਤੋਂ ਪਹਿਲਾਂ ਜਨਵਰੀ ਵਿਚ ਸਿਡਨੀ ਕ੍ਰਿਕਟ ਗ੍ਰਾਊਂਡ ’ਤੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ’ਤੇ ਨਸਲੀ ਟਿੱਪਣੀ ਕਰਨ ਵਾਲੇ ਦਰਸ਼ਕਾਂ ਨੂੰ ਬਾਹਰ ਕਰ ਦਿੱਤਾ ਗਿਆ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe