Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਹੋਈ ਪੂਰੀ

June 23, 2021 10:05 PM

ਨਵੀਂ ਦਿੱਲੀ : JBT ਟੀਚਰ ਭਰਤੀ ਘੁਟਾਲੇ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਰਿਹਾ ਕਰ ਦਿੱਤਾ ਗਿਆ ਹੈ। ਓਪੀ ਚੌਟਾਲਾ ਦੀ ਸਜ਼ਾ ਪੂਰੀ ਹੋਣ ਦੇ ਚੱਲਦੇ ਉਹਨਾਂ ਨੂੰ ਰਿਹਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਥੋੜ੍ਹੀ ਕਾਗਜ਼ੀ ਕਾਰਵਾਈ ਅਜੇ ਬਾਕੀ ਹੈ। ਫਿਲਹਾਲ ਕੋਰੋਨਾ ਮਹਾਮਾਰੀ ਦੇ ਚਲਦੇ 83 ਸਾਲਾਂ ਚੌਟਾਲਾ ਪੈਰੋਲ 'ਤੇ ਹੈ। ਹੁਣ ਜਿਵੇਂ ਹੀ ਉਹ ਤਿਹਾੜ ਜੇਲ੍ਹ ਪ੍ਰਸਾਸ਼ਨ ਨੂੰ ਸਰੈਂਡਰ ਕਰਨਗੇ ਤਾਂ ਹੀ ਅੱਗੇ ਜਾ ਕੇ ਕਾਗਜ਼ੀ ਕਾਰਵਾਈ ਕਰ ਕੇ ਉਹਨਾਂ ਨੂੰ ਰਿਹਾ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਓਪੀ ਚੌਟਾਲਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਸੀ। ਪਟੀਸ਼ਨ ਵਿਚ ਓਪੀ ਚੌਟਾਲਾ ਨੇ ਕਿਹਾ ਸੀ ਕਿ ਉਸ ਦੀ ਸਜ਼ਾ ਪੂਰੀ ਹੋਣ ਤੋਂ ਦੇ ਬਾਵਜੂਦ ਉਹਨਾਂ ਨੂੰ ਰਿਹਾ ਨਹੀਂ ਕੀਤਾ ਗਿਆ ਪਰ ਜੇਲ੍ਹ ਪ੍ਰਸਾਸ਼ਨ ਨੇ ਮੰਨ ਲਿਆ ਹੈ ਕਿ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਹੈ। ਦਰਅਸਲ ਇਹ ਗਲਤਫਹਿਮੀ ਸਪੈਸ਼ਲ ਛੂਟ ਨੂੰ ਲੈ ਕੇ ਸੀ। ਚੌਟਾਲਾ ਦੇ ਵਕੀਲ ਅਮਿਤ ਸ਼ੈਣੀ ਵੱਲੋਂ ਕਿਹਾ ਗਿਆ ਸੀ ਕਿ ਦਿੱਲੀ ਸਰਕਾਰ ਵੱਲੋਂ ਅਜਿਹੇ ਕੈਦੀਆਂ ਨੂੰ ਮਹੀਨੇ ਦੀ ਵਿਸੇਸ਼ ਛੁੱਟ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ 10 ਸਾਲ ਦੀ ਸਜ਼ਾ ਮਿਲੀ ਹੋਵੇ ਅਤੇ ਉਹਨਾਂ ਨੇ ਉਸ ਵਿਚ 9 ਸਾਲ ਅਤੇ 6 ਮਹੀਨੇ ਦੀ ਕਸਟਡੀ ਪੂਰੀ ਕਰ ਲਈ ਹੋਵੇ।
ਦੱਸ ਦਈਏ ਕਿ ਹਰਿਆਣਾ ਵਿਚ ਮੁੱਖ ਮੰਤਰੀ ਰਹਿੰਦੇ ਹੋਏ ਉਹਨਾਂ ਦੇ ਕਾਰਜਕਾਲ ਵਿਚ ਅਧਿਆਪਕ ਭਰਤੀ ਵਿਚ ਘੁਟਾਲਾ ਹੋਇਆ ਸੀ ਜਿਸ ਕਰ ਕੇ ਉਹਨਾਂ ਨੂੰ 10 ਸਾਲ ਦੀ ਸਜ਼ਾ ਹੋਈ ਸੀ। ਚੌਟਾਲਾ ਨੂੰ ਇਹ ਸਜ਼ਾ ਸੀਬੀਆਈ ਸ਼ਪੈਸ਼ਲ ਕੋਰਟ ਨੇ ਸੁਣਾਈ ਸੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe