Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

T-20 World Cup : ਭਾਰਤ-ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

July 17, 2021 12:07 AM

ਨਵੀਂ ਦਿੱਲੀ : ਭਾਰਤ-ਪਾਕਿਸਤਾਨ ਕ੍ਰਿਕਟ ਮੈਚਾਂ ਦਾ ਸ਼ੌਕੀਨਾਂ ਲਈ ਚੰਗੀ ਖ਼ਬਰ ਹੈ। ਦੱਸ ਦਈਏ ਕਿ ਇਸ ਸਾਲ ਅਕਤੂਬਰ-ਨਵੰਬਰ 'ਚ ਯੂਏਈ ਅਤੇ ਓਮਾਨ ਵਿਚ ਹੋਣ ਵਾਲੇ ਟੀ-20 ਵਰਲਡ ਕਪ ਵਿਚ ਭਾਰਤ ਅਤੇ ਪਾਕਿਸਤਾਨ ਨੂੰ ਸੁਪਰ-12 ਦੇ ਇਕ ਹੀ ਗਰੁਪ ਵਿਚ ਰਖਿਆ ਗਿਆ ਹੈ ਅਤੇ ਇਸ ਮੈਚ ਟੀ-20 ਵਿਚ ਭਾਰਤ-ਪਾਕਿਸਤਾਨ 5 ਸਾਲ ਬਾਅਦ ਆਪਸ ਵਿਚ ਭਿੜਨਗੇ। ਇਹ ਦੋਵੇਂ ਟੀਮਾਂ ਗਰੁਪ 2 ਵਿਚਹਨ। ਇਸ ਗਰੁਪ ਵਿਚ ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਦੀਆਂ ਟੀਮਾਂ ਵੀ ਹਨ। ਉਧਰ, ਸੁਪਰ-12 ਦੇ ਗਰੁਪ 1 ਵਿਚ ਇੰਗਲੈਂਡ, ਆਸਟਰੇਲੀਆ, ਸਾਊਥ ਅਫ਼ਰੀਕਾ ਅਤੇ ਵੈਸਟਇੰਡੀਜ਼ ਨੂੰ ਰਖਿਆ ਗਿਆ ਹੈ। ਹਰ ਗਰੁਪ ਵਿਚ 6-6 ਟੀਮਾਂ ਹੋਣਗੀਆਂ। ਗਰੁਪ ਦੀਆਂ ਹੋਰ ਟੀਮਾਂ ਦਾ ਫ਼ੈਸਲਾ ਵਰਲਡ ਕੱਪ ਦੇ ਕਵਾਲੀਫ਼ਾਇਰ ਰਾਊਂਡ ਦੇ ਨਤੀਜਿਆਂ ਨਾਲ ਤੈਅ ਹੋਵੇਗਾ। ਵਰਲਡ ਕਪ ਦਾ ਆਯੋਜਨ 17 ਅਕਤੂੁਬਰ ਤੋਂ 14 ਨਵੰਬਰ ਤਕ ਹੋਵੇਗਾ। ਕਵਾਲੀਫ਼ਾਇੰਗ ਰਾਊਂਡ ਮਿਲਾ ਕੇ ਕੁਲ 45 ਮੈਚੇ ਖੇਡੇ ਜਾਣਗੇ। ਇਸ ਵਿਚੋਂ ਕਵਾਲੀਫ਼ਾਇਰ ਰਾਊਂਡ ਵਿਚ 12 ਮੈਚ ਅਤੇ ਸੁਪਰ 12 ਰਾਊਂਡ ਵਿਚ 30 ਮੈਚ ਖੇਡੇ ਜਾਣਗੇ। ਇਸ ਦੇ ਇਲਾਵਾ 2 ਸੈਮੀਫ਼ਾਈਨਲ ਅਤੇ 1 ਫ਼ਾਈਨਲ ਮੈਚ ਖੇਡਿਆ ਜਾਵੇਗਾ। ਸ਼ੁਰੂਆਤੀ ਰਾਊਂਡ ਵਿਚ ਕਵਾਲੀਫ਼ਾਇੰਗ ਮੈਚ ਖੇਡੇ ਜਾਣਗੇ। ਇਨ੍ਹਾਂ 8 ਟੀਮਾਂ ਵਿਚਾਲੇ ਮੁਕਾਬਲੇ ਹੋਣਗੇ ਅਤੇ 4-4 ਟੀਮਾਂ ਦੇ 2 ਗਰੁਪ ਬਣਾਏ ਗਏ ਹਨ। ਭਾਰਤ-ਪਾਕਿਸਤਾਨ ਮੈਚ ਕਿਸੇ ਵੀ ਆਈਸੀਸੀ ਟੂਰਨਾਮੈਂਟ ਵਿਚ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਮੁਕਾਬਲਿਆਂ ਵਿਚੋਂ ਇਕ ਹੁੰਦਾ ਹੈ। ਹੁਣ ਤਕ ਹੋਏ 6 ਟੀਮ-20 ਵਰਲਡ ਕੱਪਾਂ ਵਿਚ ਸਿਰਫ਼ ਦੋ ਵਾਰ 2009 ਅਤੇ 2010 ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨ ਨਹੀਂ ਹੋਇਆ। 2014 ਅਤੇ 2016 ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਗਰੁਪ ਸਟੇਜ ਵਿਚ ਮੁਕਾਬਲਾ ਹੋਇਆ ਸੀ।

 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe