Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਆ ਰਿਹਾ ਹੈ ਇਸ ਬਾਲੀਵੁੱਡ ਫਿਲਮ ਵਿੱਚ

July 21, 2021 08:22 PM

ਚੰਡੀਗੜ੍ਹ : ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤਾ ਅਦਾਕਾਰ ਹਨ। ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਹੁਣ ਬਾਲੀਵੁੱਡ ਪਰਦੇ ‘ਤੇ ਨਜ਼ਰ ਆਵੇਗਾ।
ਦਿੱਵਿਆ ਫ਼ਿਲਮਜ਼ ਐਂਟਰਟੇਨਮੈਂਟ ਬੈਨਰ ਹੇਠ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ ਨਿਰਦੇਸ਼ਤ ਹਿੰਦੀ ਫ਼ਿਲਮ ‘ ਸੀਜ਼ਿਰ –ਦਾ ਕੈਚੀ ’ ਵਿੱਚ ਉਸ ਦੀ ਅਹਿਮ ਭੂਮਿਕਾ ਹੈ। ਇਹ ਫ਼ਿਲਮ ਹਾਰਰ ਕਾਮੇਡੀ ਫ਼ਿਲਮ ਹੈ ਜੋ ਦਰਸ਼ਕਾਂ ਦਾ ਡਰਾਵਣੇ ਰੂਪ ਦੀ ਕਾਮੇਡੀ ਨਾਲ ਮਨੋਰੰਜਨ ਕਰੇਗੀ। ਦੱਸ ਦਈਏ ਕਿ ਇਸ ਫ਼ਿਲਮ ਦੀ ਕਹਾਣੀ ਵਿਕਰਮ ਸੰਧੂ ਨੇ ਲਿਖੀ ਹੈ ਤੇ ਸਕਰੀਨ ਪਲੇਅ ਤੇ ਡਾਇਲਾਗ ਨੀਰਜ਼ ਸ਼ਰਮਾ ਨੇ ਲਿਖੇ ਹਨ। ‘ਸੀਜ਼ਿਰ –ਦਾ ਕੈਚੀ’ ਬਾਰੇ ਗੱਲ ਕਰਦਿਆਂ ਜੈ ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਫ਼ਿਲਮ ਹਿੰਦੀ ਭਾਸ਼ਾ ਵਿੱਚ ਹੈ ਜੋ ਸਮਾਜ ਨੂੰ ਵਹਿਮਾਂ ਭਰਮਾਂ ਪ੍ਰਤੀ ਜਾਗਰੂਕ ਕਰਦੀ ਇਕ ਪਰਿਵਾਰਕ ਕਹਾਣੀ ਅਧਾਰਤ ਹੈ। ਇਕ ਹੋਰ ਗੱਲ ਕਿ ਸੁਰਾਂ ਦੇ ਸਿਕੰਦਰ ਮਰਹੂਮ ਫ਼ਨਕਾਰ ‘ਸਰਦੂਲ ਸਿਕੰਦਰ ਦੇ ਬੇਟੇ ਵੀ ਇਸ ਫ਼ਿਲਮ ਦਾ ਹਿੱਸਾ ਬਣਨ ਜਾ ਰਹੇ ਹਨ।
ਇਸ ਫ਼ਿਲਮ ਦੇ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਹਨ।ਹੌਬੀ ਧਾਲੀਵਾਲ ਦਾ ਕਹਿਣਾ ਹੈ ਕਿ ਬੇਟਾ ਜੈ ਪਾਲ ਸਿੰਘ ਧਾਲੀਵਾਲ ਕਲਾ ਦੇ ਖੇਤਰ ਵਿੱਚ ਪੂਰੀ ਤਿਆਰੀ ਨਾਲ ਆ ਰਿਹਾ ਹੈ। ਅਦਾਕਾਰੀ ਨਾਲ ਉਸ ਦਾ ਸ਼ੁਰੂ ਹੀ ਮੋਹ ਰਿਹਾ ਹੈ। ਉਸ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਅਦਾਕਾਰੀ ਦਾ ਰਾਹ ਚੁਣਿਆ ਹੈ। ਮੈਨੂੰ ਪੂਰੀ ਉਮੀਦ ਹੈ ਕਿ ਦਰਸ਼ਕ ਉਸ ਦੀ ਅਦਾਕਾਰੀ ਨੂੰ ਪਸੰਦ ਕਰਨਗੇ ਅਤੇ ਉਸ ਦਾ ਹੌਸਲਾ ਵਧਾਉਣਗੇ ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe