Monday, June 16, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ : ਭਗਵੰਤ ਮਾਨ

July 21, 2021 08:54 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ (AAP) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਦੇ ਬੇਕਿਰਕ ਅਤੇ ਬੇਰਹਿਮ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ ਹੈ।
ਮਾਨ ਮੁਤਾਬਿਕ ਕੇਂਦਰ ਸਰਕਾਰ ਵੱਲੋਂ ਸੰਸਦ ‘ਚ ਬੜੀ ਬੇਸ਼ਰਮੀ ਨਾਲ ਇਹ ਕਹਿਣਾ ਕਿ ਉਸ (ਕੇਂਦਰ ਸਰਕਾਰ) ਕੋਲ ਰਾਜਧਾਨੀ ਦੀਆਂ ਸਰਹੱਦਾਂ ‘ਤੇ ਅੰਦੋਲਨ ਦੌਰਾਨ ਦਮ ਤੋੜਨ ਵਾਲੇ ਕਿਸਾਨ-ਮਜ਼ਦੂਰ ਅੰਦੋਲਨਕਾਰੀਆਂ ਦੀ ਕੋਈ ਗਿਣਤੀ ਜਾਂ ਰਿਕਾਰਡ ਨਹੀਂ, ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੀ ਆਤਮਾ ਮਰ ਚੁੱਕੀ ਹੈ ਅਤੇ ਉਸ ਨੂੰ (ਕੇਂਦਰ) ਨੂੰ ਅੱਖਾਂ ਸਾਹਮਣੇ ਦਮ ਤੋੜ ਰਿਹਾ ਅੰਨਦਾਤਾ ਦਿਖਾਈ ਨਹੀਂ ਦੇ ਰਿਹਾ।

ਬੁੱਧਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਹਿਟਲਰ ਦੀ ਤਾਨਾਸ਼ਾਹ ਆਤਮਾ ਪ੍ਰਵੇਸ਼ ਕਰ ਚੁੱਕੀ ਹੈ, ਜਿਸ ਕਾਰਨ 8 ਮਹੀਨਿਆਂ ਤੋਂ ਸਰਕਾਰ ਨੂੰ ਅੱਤ ਦੀ ਸਰਦੀ-ਗਰਮੀ ਦੌਰਾਨ ਬਿਮਾਰ ਹੋ ਕੇ ਜਾਂ ਦੁਰਘਟਨਾਵਾਂ ‘ਚ ਦਮ ਤੋੜ ਰਹੇ ਅੰਦੋਲਨਕਾਰੀ ਨਜ਼ਰ ਨਹੀਂ ਆ ਰਹੇ, ਜਦਕਿ ਕਿਸਾਨੀ ਸੰਘਰਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਕਿਸਾਨ ਰੋਜ਼ਾਨਾ ਅਖ਼ਬਾਰਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਬਣ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਨ ਦੀ ਥਾਂ ਉਨ੍ਹਾਂ ਦੀ ਮੌਤ ਨੂੰ ਵੀ ਅਣਦੇਖਿਆ ਕਰਨਾ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ। ਮਾਨ ਨੇ ਕਿਹਾ, ‘ਅਜਿਹਾ ਵਰਤਾਓ ਸੱਤਾ ਦੇ ਨਸ਼ੇ ‘ਚ ਅੰਨਾ ਹੋਇਆ ਕੋਈ ਬਦਲੇਖ਼ੋਰ ਤਾਨਾਸ਼ਾਹ ਹੀ ਕਰ ਸਕਦਾ ਹੈ।”

ਭਗਵੰਤ ਮਾਨ ਨੇ ਕਿਹਾ ਕਿ ਇੱਕ ਮੋਦੀ ਸਰਕਾਰ ਆਪਣੇ ਵਿਰੋਧੀਆਂ ਅਤੇ ਆਲੋਚਕਾਂ ਦੇ ਫੋਨਾਂ ‘ਚ ਵੜ ਕੇ ਜਾਸੂਸੀ ਕਰਵਾ ਰਹੀ ਹੈ, ਦੂਜੇ ਪਾਸੇ ਇਸ ਕੋਲ ਲਾੱਕਡਾਊਨ ਦੇ ਸਮੇਂ ਨਾ ਤਾਂ ਹਜ਼ਾਰਾਂ ਕਿੱਲੋਮੀਟਰ ਸੜਕਾਂ-ਰੇਲਵੇ ਟਰੈਕਾਂ ‘ਤੇ ਪੈਦਲ ਚੱਲਣ ਦੇ ਦੌਰਾਨ ਜਾਨਾਂ ਗੁਆਉਣ ਅਤੇ ਨਾ ਹੀ ਸਟੇਸ਼ਨਾਂ ‘ਤੇ ਭੁੱਖੇ ਵਿਲਕਦੇ ਦਮ ਤੋੜਦੇ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਹੈ, ਨਾ ਇਸ ਕੋਲ ਆਕਸੀਜਨ ਦੀ ਕਮੀ ਨਾਲ ਮਰਨ ਵਾਲਿਆਂ ਅਤੇ ਗੰਗਾ ਕਿਨਾਰੇ ਰੇਤ ‘ਚ ਦਫ਼ਨਾਈਆਂ ਲਾਸ਼ਾਂ ਦੀ ਗਿਣਤੀ ਹੈ।

ਇਸੇ ਤਰ੍ਹਾਂ ਹੀ ਨਾ ਮੋਦੀ ਸਰਕਾਰ ਕੋਲ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨ-ਮਜ਼ਦੂਰ ਅੰਦੋਲਨਕਾਰੀਆਂ ਦੀ ਗਿਣਤੀ ਹੈ।

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਸਵਾਲ ਕੀਤਾ ਕਿ ਸੂਬਾ ਸਰਕਾਰ ਨੇ ਅੰਦੋਲਨਕਾਰੀ ‘ਸ਼ਹੀਦ’ ਕਿਸਾਨਾਂ-ਮਜ਼ਦੂਰਾਂ ਦਾ ਅੰਕੜਾ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਭੇਜਿਆ? ਭਗਵੰਤ ਮਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨ ਸੰਗਠਨਾਂ ਨਾਲ ਸੰਪਰਕ ਕਰਕੇ ਹੁਣ ਤੱਕ ਬਿਮਾਰੀ ਅਤੇ ਦੁਰਘਟਨਾਵਾਂ ਕਾਰਨ ‘ਸ਼ਹੀਦ’ ਹੋਏ ਅੰਦੋਲਨਕਾਰੀਆਂ ਦਾ ਅੰਕੜਾ ਇਕੱਠਾ ਕਰਕੇ ਤੁਰੰਤ ਕੇਂਦਰ ਸਰਕਾਰ ਨੂੰ ਭੇਜੇ ਤਾਂ ਕਿ ਮਾਨਸੂਨ ਸੈਸ਼ਨ ਦੌਰਾਨ ਹੀ ਉਨ੍ਹਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਕੇਂਦਰ ਸਰਕਾਰ ਕੋਲੋਂ ਵੀ ਦਿਵਾਇਆ ਜਾ ਸਕੇ ਅਤੇ ਖ਼ੁਦ ਸੂਬਾ ਸਰਕਾਰ ਵੀ ਦੇਵੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe