Wednesday, June 18, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਹਤ ਸੰਭਾਲ

Health News : ਸਵਾਦ ਹੀ ਨਹੀਂ ਦਵਾਈ ਦੇ ਤੌਰ 'ਤੇ ਵੀ ਵਰਤਿਆ ਜਾਂਦਾ ਹੈ ਜਾਮਣ

July 22, 2021 07:43 PM

ਚੰਡੀਗੜ੍ਹ : ਜਾਮਣ ਨੂੰ ਬਹੁਤ ਹੀ ਗੁਣਕਾਰੀ ਫਲ ਮੰਨਿਆ ਜਾਂਦਾ ਹੈ। ਜਾਮਣ ਨੂੰ ਦਵਾਈ ਦੇ ਤੌਰ 'ਤੇ ਵੀ ਵਰਤਿਆ ਜਾਂਦਾ ਹੈ। ਜਾਮਣ ਵਿਚ ਅਜਿਹੇ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕੰਮ ਕਰਦੇ ਹਨ। ਸ਼ੂਗਰ ਦੇ ਮਰੀਜ਼ਾ ਲਈ ਇਸਨੂੰ ਬਹੁਤ ਹੀ ਵੱਡਾ ਵਰਦਾਨ ਮੰਨਿਆ ਜਾਂਦਾ ਹੈ।

ਕਬਜ਼ 'ਚ ਲਾਭਕਾਰੀ 

ਜਾਮਣ ਕਬਜ਼ ਤੋਂ ਪੀੜਤ ਵਿਅਕਤੀ ਲਈ ਲਾਭਕਾਰੀ ਹੈ। ਜੇ ਤੁਸੀਂ ਗਰਮੀਆਂ 'ਚ ਰੋਜ਼ ਜਾਮਣ ਖਾਦੇ ਹੋ, ਤਾਂ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਗਰਮੀਆਂ ਵਿਚ ਜਾਮਣਾਂ ਖਾਣ ਨਾਲ ਸਾਨੂੰ ਹੋਰ ਕੀ ਲਾਭ ਮਿਲ ਸਕਦੇ ਹਨ।

ਦੰਦਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ 

ਜਾਮਣ ਵਿਚ ਐਂਟੀਬਾਇਓਟਿਕ ਗੁਣ ਹਨ, ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮੂੰਹ ਦੇ ਲਾਗਾਂ ਨੂੰ ਦੂਰ ਕਰਨ ਵਿਚ ਮਦਦ ਕਰਦੇ ਹਨ। ਜੇ ਤੁਸੀਂ ਗਰਮੀਆਂ ਦੌਰਾਨ ਜਾਮਣਾਂ ਨੂੰ ਹਰ ਰੋਜ਼ ਖਾਓਗੇ, ਤਾਂ ਤੁਹਾਡੇ ਦੰਦਾਂ ਅਤੇ ਮਸੂੜਿਆਂ ਨਾਲ ਜੁੜੀਆਂ ਸਮੱਸਿਆਵਾਂ ਕਾਫ਼ੀ ਹੱਦ ਤਕ ਦੂਰ ਹੋ ਸਕਦੀਆਂ ਹਨ।

ਭਾਰ ਨੂੰ ਕਰੇ ਨਿਯੰਤਰਣ 

ਜਾਮਣ ਵਿਚ ਕੈਲੋਰੀ ਅਤੇ ਫਾਈਬਰ ਦੀ ਮਾਤਰਾ ਪਾਈ ਜਾਂਦੀ ਹੈ। ਇਹ ਸਾਡੀ ਪਾਚਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦਾ ਹੈ।

 

ਚਮੜੀ ਲਈ ਲਾਭਕਾਰੀ

ਜਾਮਣ ਵਿਚ ਇਸ ਤਰ੍ਹਾਂ ਦੇ ਗੁਣ ਹੁੰਦੇ ਹਨ, ਜੋ ਚਮੜੀ ਦੇ ਧੱਬਿਆਂ ਦੀਆਂ ਸਮੱਸਿਆਵਾਂ ਜਿਵੇਂ ਕਿ ਝੁਰੜੀਆਂ, ਮੁਹਾਂਸਿਆਂ ਅਤੇ ਫ਼ੋੜੇ ਦੀ ਸਮੱਸਿਆ ਨੂੰ ਦੂਰ ਕਰਕੇ ਚਮੜੀ ਨੂੰ ਸੁੰਦਰ ਬਣਾਉਂਦੇ ਹੈ।

ਹੀਮੋਗਲੋਬਿਨ ਦੀ ਮਾਤਰਾ ਵਧਾਉਣ ਵਿਚ ਮਦਦਗਾਰ

ਹੀਮੋਗਲੋਬਿਨ ਦੀ ਘਾਟ ਅਕਸਰ ਸਰੀਰ ਵਿਚ ਨਮੂਨੀਆ ਵਰਗੀਆਂ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਅਜਿਹੀ ਸਥਿਤੀ ਵਿਚ, ਸਰੀਰ ਨੂੰ ਸਿਹਤਮੰਦ ਰੱਖਣ ਲਈ ਹੀਮੋਗਲੋਬਿਨ ਦੀ ਮਾਤਰਾ ਨੂੰ ਰੱਖਣਾ ਬਹੁਤ ਜ਼ਰੂਰੀ ਹੈ। ਜੇ ਤੁਸੀਂ ਗਰਮੀਆਂ 'ਚ ਰੋਜ਼ ਜਾਮਣ ਖਾਦੇ ਹੋ, ਤਾਂ ਤੁਹਾਡੇ ਸਰੀਰ ਵਿਚ ਖੂਨ ਦੀ ਕਮੀ ਨੂੰ ਕਾਫ਼ੀ ਹੱਦ ਤਕ ਦੂਰ ਕੀਤਾ ਜਾ ਸਕਦਾ ਹੈ।

ਸ਼ੂਗਰ ਵਿਚ ਲਾਭਕਾਰੀ

ਜਾਮਣ ਵਿਚ ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣਾਂ ਕਾਰਨ ਇਹ ਦਿਲ ਨੂੰ ਤੰਦਰੁਸਤ ਰੱਖਦਾ ਹੈ। ਜੇ ਤੁਸੀਂ ਗਰਮੀਆਂ ਦੇ ਦਿਨਾਂ ਵਿਚ ਜਾਮਣ ਹਰ ਰੋਜ਼ ਖਾਂਦੇ ਹੋ, ਤਾਂ ਤੁਹਾਨੂੰ ਸ਼ੂਗਰ ਹੋਣ ਦਾ ਘੱਟ ਖ਼ਤਰਾ ਹੋ ਸਕਦਾ ਹੈ।

ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦਗਾਰ

ਜੇ ਤੁਸੀਂ ਗਰਮੀਆਂ 'ਚ ਰੋਜ਼ ਜਾਮਣ ਖਾਂਦੇ ਹੋ, ਤਾਂ ਇਸ ਵਿਚ ਪਾਏ ਜਾਣ ਵਾਲੇ ਬਹੁਤ ਸਾਰੇ ਪੋਸ਼ਕ ਤੱਤ ਤੁਹਾਡੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹਨ।

 ਇਮਿਊਨ ਸਿਸਟਮ ਕਰੇ ਮਜ਼ਬੂਤ

ਜਾਮਣ 'ਚ ਵਿਟਾਮਿਨ, ਖਣਿਜ ਅਤੇ ਐਂਟੀ ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਜੇ ਤੁਸੀਂ ਗਰਮੀਆਂ ਦੇ ਦੌਰਾਨ ਰੋਜ਼ ਨ ਖਾਓਗੇ ਤਾਂ ਇਹ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ ਅਤੇ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾ ਸਕਦਾ ਹੈ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

 
 
 
 
Subscribe