Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਖੇਡਾਂ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ : ਰਾਣਾ ਸੋਢੀ

July 29, 2021 08:27 AM

ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਕੀਤੀ ਲਾਂਚ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।

ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ। ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।

ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।

ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IPL 2026: RCB ਬਨਾਮ SRH ਮੈਚ ਦੀਆਂ ਟਿਕਟਾਂ ਨੂੰ ਲੈ ਕੇ ਮਚਿਆ ਬਵਾਲ; ਮਿੰਟਾਂ 'ਚ 'Sold Out' ਹੋਏ ਸਾਰੇ ਟਿਕਟ, ਫੈਂਸ ਨੇ ਸਿਸਟਮ 'ਤੇ ਚੁੱਕੇ ਸਵਾਲ

ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ: ICC ਨੇ ਚੈਂਪੀਅਨ ਟੀਮ ਇੰਡੀਆ 'ਤੇ ਕੀਤੀ ਕਰੋੜਾਂ ਦੀ ਵਰਖਾ

ICC T20 ਵਿਸ਼ਵ ਕੱਪ 2026: ਫਾਈਨਲ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ, ਇਨਾਮੀ ਰਾਸ਼ੀ ਦਾ ਹੋਇਆ ਐਲਾਨ

T20 World Cup: India Crushes Pakistan by 61 Runs, Qualifies for Super-8

ਵਿਸ਼ਵ ਕੱਪ ਸੈਮੀਫਾਈਨਲ: ਅੱਜ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੱਕਰ; ਜਾਣੋ ਕਦੋਂ ਅਤੇ ਕਿੱਥੇ ਦੇਖਣਾ ਹੈ ਲਾਈਵ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

 
 
 
 
Subscribe