Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਭ੍ਰਿਸ਼ਟਾਚਾਰ ਅਤੇ ਧੋਖਾਧੜੀ 'ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ 'ਆਪ'

August 12, 2021 06:15 PM

ਫ਼ਿਰੋਜ਼ਪੁਰ 'ਚ ਰਾਣਾ ਸੋਢੀ ਅਤੇ ਮੋਹਾਲੀ 'ਚ ਬਲਬੀਰ ਸਿੱਧੂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਾਂਗੇ: ਪ੍ਰੋ. ਬਲਜਿੰਦਰ ਕੌਰ

ਮੋਹਾਲੀ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰਾਂ ਦਾ 13 ਅਗਸਤ (ਸ਼ੁੱਕਰਵਾਰ) ਨੂੰ ਘਿਰਾਓ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਰਾਣਾ ਸੋਢੀ ਦੇ ਗੁਰੂ ਹਰਸਹਾਏ (ਫ਼ਿਰੋਜ਼ਪੁਰ) ਅਤੇ ਬਲਬੀਰ ਸਿੱਧੂ ਦੇ ਮੋਹਾਲੀ ਸਥਿਤ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਬੀਤੇ ਦਿਨੀਂ 'ਆਪ' ਵਿਧਾਇਕਾਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਮਾਨਯੋਗ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ ਸੀ ਅਤੇ ਮੰਗ ਕੀਤੀ ਸੀ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ।
ਪਾਰਟੀ ਮੁੱਖ ਦਫ਼ਤਰ ਤੋਂ ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮੋਹਾਲੀ ਸਥਿਤ ਘਰ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਫ਼ਿਰੋਜ਼ਪੁਰ ਸਥਿਤ ਘਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ।
ਬਲਜਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿੱਥੇ ਕੋਰੋਨਾ ਤੋਂ ਇਲਾਜ ਲਈ ਜ਼ਰੂਰੀ ਫ਼ਤਿਹ ਕਿੱਟ ਖ਼ਰੀਦਣ ਵਿੱਚ ਘੋਟਾਲਾ ਕੀਤਾ, ਉੱਥੇ ਹੀ ਮੋਹਾਲੀ ਸ਼ਹਿਰ 'ਚ ਪੈਂਦੇ ਪਿੰਡ ਬਲੌਂਗੀ ਦੀ 100 ਕਰੋੜ ਤੋਂ ਵੱਧ ਦੀ ਕੀਮਤ ਵਾਲੀ 10 ਏਕੜ ਜ਼ਮੀਨ ਉੱਤੇ ਗਊਸ਼ਾਲਾ ਦੇ ਨਾਮ 'ਤੇ ਕਬਜ਼ਾ ਕੀਤਾ ਹੈ।
ਇਸੇ ਤਰਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਐਕੁਆਇਰ ਹੋਈ ਜ਼ਮੀਨ ਬਦਲੇ ਦੋ ਵਾਰ ਰਕਮ ਪ੍ਰਾਪਤ ਕੀਤੀ ਹੈ ਅਤੇ ਤੀਸਰੀ ਬਾਰ ਰਕਮ ਪ੍ਰਾਪਤ ਕਰਨ ਦੇ ਯਤਨ ਕਰਕੇ ਆਪਣੀ ਤਾਕਤ ਦਾ ਦੁਰ-ਇਸਤੇਮਾਲ ਅਤੇ ਸੂਬੇ ਦੇ ਖ਼ਜ਼ਾਨੇ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਣਾ ਸੋਢੀ ਦੀ ਪਿੰਡ ਮੋਹਨ ਕੇ ਹਿਠਾੜ ਸਥਿਤ 58 ਕਨਾਲ 6 ਮਰਲੇ ਜ਼ਮੀਨ ਅਤੇ ਉਨ੍ਹਾਂ ਦੇ ਭਤੀਜੇ ਜਸਦੀਪ ਸਿੰਘ ਸੋਢੀ ਦੀ 38 ਕਨਾਲ ਜ਼ਮੀਨ ਪਹਿਲੀ ਵਾਰ 1962 ਵਿੱਚ ਸਰਕਾਰ ਵੱਲੋਂ ਐਕੁਆਇਰ ਕੀਤੀ ਗਈ ਸੀ, ਜਿਸ ਦੀ ਬਣਦੀ ਰਕਮ 7384 ਰੁਪਏ ਸੋਢੀ ਪਰਿਵਾਰ ਨੇ ਪ੍ਰਾਪਤ ਕੀਤੀ ਸੀ। ਦੂਜੀ ਵਾਰ 2012 ਵਿੱਚ ਅਕਾਲੀ ਸਰਕਾਰ ਦੇ ਸਮੇਂ ਸੋਢੀ ਪਰਿਵਾਰ ਨੇ ਇਸ ਜ਼ਮੀਨ ਦਾ ਮੁਆਵਜ਼ਾ 1 ਕਰੋੜ 83 ਲੱਖ ਪ੍ਰਾਪਤ ਕੀਤਾ ਸੀ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਇੱਕ ਪਾਸੇ ਦਿੱਲੀ -ਕਟੜਾ ਮਾਰਗ ਲਈ ਐਕੁਆਇਰ ਹੋਈਆਂ ਜ਼ਮੀਨਾਂ ਦੇ ਮਾਲਕ ਸਹੀ ਕੀਮਤ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੇ ਹਨ, ਪਰ ਦੂਜੇ ਪਾਸੇ ਸਰਕਾਰ ਦੇ ਮੰਤਰੀ ਹੀ ਇੱਕ ਹੀ ਜ਼ਮੀਨ ਦਾ ਵਾਰ ਵਾਰ ਮੁਆਵਜ਼ਾ ਲੈ ਕੇ ਤੀਜੀ ਵਾਰ ਫਿਰ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਨੇ ਵੀ ਗ਼ਲਤ ਕਰਾਰ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਸਰਕਾਰ ਅਤੇ ਲੋਕਾਂ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਤਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਾਲ ਨਾਲ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe