Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਗੰਨੇ ਦੇ ਭਾਅ ਵਿੱਚ ਮਹਿਜ਼ 15 ਰੁਪਏ ਦਾ ਵਾਧਾ ਸਰਕਾਰ ਦਾ ਨਿਰਾ ਮਜ਼ਾਕ ਤੇ ਕਿਸਾਨ ਮਾਰੂ ਕਦਮ ਹੈ: ਸੁਖਦੇਵ ਸਿੰਘ ਢੀਂਡਸਾ

August 22, 2021 09:40 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਬਾਅਦ ਗੰਨੇ ਦੇ ਭਾਅ ਵਿੱਚ 15 ਰੁਪਏ ਦੇ ਕੀਤੇ ਗਏ ਮਾਮੂਲੀ ਵਾਧੇ ਨੂੰ ਨਿਰਾ ਮਜ਼ਾਕ ਅਤੇ ਕਿਸਾਨ ਮਾਰੂ ਕਦਮ ਕਰਾਰ ਦਿੰਦਿਆਂ ਗੰਨੇ ਦੀ ਬਕਾਇਆ ਰਾਸ਼ੀ ਦੇ ਭੁਗਤਾਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਖਿ਼ਲਾਫ਼ ਖੋਲ੍ਹੇ ਮੋਰਚੇ ਦਾ ਸਮਰਥਨ ਕੀਤਾ ਹੈ।

ਸ: ਢੀਂਡਸਾ ਨੇ ਆਪਣੀ ਪਾਰਟੀ ਦੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਇਸ ਅੰਦੋਲਨ ਵਿੱਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ ਹੈ।

ਸ: ਢੀਂਡਸਾ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ 2017 ਤੋਂ ਹੁਣ ਤੱਕ ਸਰਕਾਰ ਨੇ ਗੰਨੇ ਦਾ ਇੱਕ ਵੀ ਰੁਪਿਆ ਭਾਅ ਨਹੀ ਵਧਾਇਆ ਸੀ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਮਾਤਰ 15 ਰੁਪਏ ਵਧਾ ਕੇ ਪੱਲਾ ਝਾੜ ਲਿਆ ਗਿਆ ਹੈ। ਜਦਕਿ ਵਰਤਮਾਨ ਵਿੱਚ ਕਿਸਾਨ ਦੀ ਗੰਨੇ `ਤੇ ਲਾਗਤ ਕਈਂ ਗੁਣਾ ਵੱਧ ਗਈ ਹੈ।

ਇਸਤੋਂ ਇਲਾਵਾ ਕੈਪਟਨ ਸਰਕਾਰ ਗੰਨੇ ਦੀ ਫਸਲ ਦਾ ਕਰੋੜਾਂ ਰੁਪਏ ਨੱਪੀ ਬੈਠੀ ਹੈ। ਸ: ਢੀਂਡਸਾ ਨੇ ਸਰਕਾਰ ਨੂੰ ਗੰਨੇ ਦਾ ਭਾਅ ਕਿਸਾਨਾਂ ਦੀ ਮੰਗ ਮੁਤਾਬਕ ਵਧਾਉਣ ਅਤੇ ਉਨ੍ਹਾਂ ਦਾ ਪਿਛਲਾ ਸਾਰਾ ਬਕਾਇਆ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਜਲੰਧਰ ਤੋਂ ਸ਼ੁਰੂ ਹੋਏ ਅੰਦੋਲਨ ਦੀ ਹਮਾਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਣਦੀ ਅਦਾਇਗੀ ਮੁਤਾਬਕ ਭੁਗਤਾਨ ਨਹੀ ਕੀਤਾ ਜਾਂਦਾ ਤਾਂ ਪਾਰਟੀ ਇਸਦੇ ਵਿਰੁੱਧ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।

ਸ: ਢੀਂਡਸਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਹੱਦਾਂ `ਤੇ ਕੇਂਦਰ ਵੱਲੋਂ ਲਾਗੂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਸੰਘਰਸ਼ ਕਰ ਰਿਹਾ ਹੈ ਦੂਜੇ ਪਾਸੇ ਸੂਬੇ ਦੀ ਕੈਪਟਨ ਸਰਕਾਰ ਵੀ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਾ ਕਰਕੇ ਉਨ੍ਹਾਂ ਨੂੰ ਤੰਗ ਅਤੇ ਪਰੇਸ਼ਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਸ਼ਤਕਾਰਾਂ ਦੀ ਬਕਾਇਆ ਰਕਮ 200 ਕਰੋੜ ਰੁਪਏ ਦੇ ਕਰੀਬ ਹੈ। ਜਿਸਦਾ ਭੁਗਤਾਨ ਹਾਲੇ ਤੱਕ ਨਹੀ ਹੋਇਆ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਸੂਬਾ ਸਰਕਾਰ ਨੂੰ ਇਹ ਰਾਸ਼ੀ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe