Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਦੇ ਵਿਆਹ ਨੂੰ ਲੈ ਕੇ ਸਾਂਝੀ ਕੀਤੀ ਖ਼ਾਸ ਪੋਸਟ, ਪ੍ਰਸ਼ੰਸਕਾਂ ਨੇ ਲਗਾਈ ਕੁਮੈਂਟਾਂ ਦੀ ਝੜੀ

September 01, 2021 01:49 PM

ਚੰਡੀਗੜ੍ਹ : ਪੰਜਾਬੀ ਪ੍ਰਸਿੱਧ ਗਾਇਕ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਲ ਹੀ ਵਿਚ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜੋ ਹਰ ਪਾਸੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਸ਼ੈਰੀ ਮਾਨ ਦੀ ਇਸ ਪੋਸਟ ਨੇ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਦੇ ਵਿਆਹ ਦੀਆਂ ਖ਼ਬਰਾਂ ਨੂੰ ਹਵਾ ਦੇ ਦਿੱਤੀ ਹੈ। ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨਾਲ ਆਪਣੀ ਇਕ ਤਸਵੀਰ ਕੁਝ ਘੰਟੇ ਪਹਿਲਾਂ ਹੀ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ ਵਿਚ ਉਨ੍ਹਾਂ ਨੇ ਲਿਖਿਆ ਹੈ, ''ਡੱਬਾ ਭਾਵੇਂ ਆਵੇ, ਭਾਵੇਂ ਨਾ ਆਏ ਮਿੱਠੇ ਦਾ …ਪਤਾ ਬਸ ਲੱਗ ਜਾਵੇ ਵਿਆਹ ਕਿੱਥੇ ਆ ਪਰਮੀਸ਼ ਵਰਮਾ…ਹਾਂ ਫਿਰ ਕਦੋਂ ਤੇ ਕਿੱਥੇ ?।' ਸ਼ੈਰੀ ਮਾਨ ਵੱਲੋਂ ਸ਼ੇਅਰ ਕੀਤੀ ਇਸ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ। ਸ਼ੈਰੀ ਮਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਸ ਪੋਸਟ ਤੋਂ ਅੰਦਾਜ਼ਾ ਲਗਾ ਰਹੇ ਹਨ ਪਰਮੀਸ਼ ਵਰਮਾ ਦਾ ਵਿਆਹ ਬਹੁਤ ਜਲਦ ਹੋਣ ਵਾਲਾ ਹੈ।

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਆਪਣੀ ਪ੍ਰੇਮਿਕਾ ਬਾਰੇ ਖੁਲਾਸਾ ਕੀਤਾ ਸੀ। ਪਰਮੀਸ਼ ਵਰਮਾ ਨੇ ਦੱਸਿਆ ਸੀ ਕਿ ਮੇਰੀ ਪ੍ਰੇਮਿਕਾ ਦਾ ਨਾਂ ਗੁਨੀਤ ਗਰੇਵਾਲ ਹੈ। ਗੁਨੀਤ (ਗੀਤ ਗਰੇਵਾਲ) ਕੈਨੇਡਾ ਦੀ ਲਿਬਰਲ ਪਾਰਟੀ ਵੱਲੋਂ ਸੰਸਦ ਮੈਂਬਰ ਲਈ ਨਾਮਜਦ ਕੀਤੀ ਗਈ ਹੈ। ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਨੇ ਪੰਜਾਬੀ ਇੰਡਸਟਰੀ ਵਿਚ ਨਾਂ ਬਨਾਉਣ ਲਈ ਕਾਫ਼ੀ ਮਿਹਨਤ ਕੀਤੀ ਹੈ। ਉਹ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਚੰਗਾ ਗਾਇਕ ਵੀ ਹੈ। ਉਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਹਾਲ ਹੀ ਵਿਚ 'ਫਾਰਮਿੰਗ' ਗੀਤ ਵਿਚ ਨਜ਼ਰ ਆਇਆ ਸੀ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਨੇ ਆਪਣਾ ਨਵਾਂ ਗੀਤ ਲੈ ਕੇ ਆ ਰਿਹਾ ਹੈ।

ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਸੀ। ਉਹ ਹੋਰ ਦੱਸ (Hor Dus) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਸੀ, 'ਨੀਂ ਤੂੰ #HorDus ❤️Coming Soon. StayTuned।'


ਪਰਮੀਸ਼ ਵਰਮਾ ਅਖੀਰਲੀ ਵਾਰ 'ਜਿੰਦੇ ਮੇਰੀਏ' ਫ਼ਿਲਮ 'ਚ ਸੋਨਮ ਬਾਜਵਾ ਨਾਲ ਵੱਡੇ ਪਰਦੇ 'ਤੇ ਨਜ਼ਰ ਆਏ ਸਨ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੀ ਫੈਨ ਫਾਲਵਿੰਗ ਦੀ ਤਾਂ 6.3 ਮਿਲੀਅਨ ਲੋਕ ਉਨ੍ਹਾਂ ਨੂੰ ਇੰਸਟਾਗ੍ਰਾਮ ਅਕਾਉਂਟ 'ਤੇ ਫਾਲੋ ਕਰਦੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe