Thursday, May 01, 2025
 

ਮਨੋਰੰਜਨ

ਘਰੇਲੂ ਹਿੰਸਾ : ਗਾਇਕ ਅਤੇ ਅਦਾਕਾਰ ਹਨੀ ਸਿੰਘ ਅਦਾਲਤ ’ਚ ਪੇਸ਼

September 03, 2021 02:08 PM

ਨਵੀਂ ਦਿੱਲੀ : ਘਰੇਲੂ ਹਿੰਸਾ ਮਾਮਲੇ ’ਚ ਸ਼ੁੱਕਰਵਾਰ ਨੂੰ ਬਾਲੀਵੁੱਡ ਗਾਇਕ ਅਤੇ ਅਦਾਕਾਰ ਹਨੀ ਸਿੰਘ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਵਕੀਲ ਨਾਲ ਪੇਸ਼ ਹੋਇਆ। ਇਸ ਮੌਕੇ ਜੱਜ ਨੇ ਆਪਣੇ ਚੈਂਬਰ ਵਿੱਚ ਗਾਇਕ ਤੇ ਉਸ ਦੀ ਵੱਖ ਰਹਿ ਰਹੀ ਪਤਨੀ ਨੂੰ ਆਪਸੀ ਕਲੇਸ਼ ਨਿਬੇੜਨ ਲਈ ਸਮਝਾਇਆ। ਹਨੀ ਸਿੰਘ ਨੇ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਵੱਲੋਂ ਉਸ ਵਿਰੁੱਧ ਦਾਇਰ ਘਰੇਲੂ ਹਿੰਸਾ ਦੇ ਕੇਸ ਨੂੰ ਕੈਮਰਿਆਂ ਦੀ ਨਿਗਰਾਨੀ ਵਿੱਚ ਸੁਣਿਆ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਹਨੀ ਸਿੰਘ ਖ਼ਿਲਾਫ਼ ਉਸਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ। ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਐਕਟ ਤਹਿਤ 10 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਹੈ।ਮੈਟਰੋਪੋਲੀਟਨ ਮੈਜਿਸਟ੍ਰੇਟ ਤਾਨਿਆ ਸਿੰਘ ਮਾਮਲੇ ਦੀ ਸੁਣਵਾਈ ਕਰਨਗੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe