Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਵਿਵਾਦ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਮੁਲਤਵੀ, ਪੜ੍ਹੋ ਪੂਰੀ ਖ਼ਬਰ

September 03, 2021 09:18 PM

ਚੰਡੀਗੜ੍ਹ : ਮੋਗਾ 'ਚ ਕਿਸਾਨਾਂ ਵੱਲੋਂ ਕੀਤੇ ਗਏ ਘਿਰਾਓ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਦਿਨਾਂ ਲਈ 'ਪੰਜਾਬ ਦੀ ਗੱਲ' ਰੈਲੀਆਂ ਨੂੰ ਮੁਲਤਵੀ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਇਨਾਂ 6 ਦਿਨਾਂ ਵਿੱਚ ਕਿਸਾਨ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ ਤਾਂ ਕਿ ਉਨਾਂ ਰਾਹੀਂ ਪੰਜਾਬ ਵਿੱਚ ਅਕਾਲੀ ਦਲ ਦੇ ਲੀਡਰਾਂ ਨੂੰ ਨਾ ਘੇਰਣ ਸਬੰਧੀ ਕੋਈ ਸੰਦੇਸ਼ ਕਿਸਾਨਾਂ ਨੂੰ ਪਹੁੰਚਾਇਆ ਜਾਵੇ।

ਹਾਲਾਂਕਿ ਸੁਖਬੀਰ ਬਾਦਲ ਵਲੋਂ ਇਥੇ ਰੈਲੀ ਦੌਰਾਨ ਹੋਏ ਹਮਲੇ ਪਿੱਛੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਦੱਸਿਆ ਗਿਆ ਹੈ ਪਰ ਫਿਰ ਵੀ ਉਹ ਕਿਸੇ ਵੀ ਤਰਾਂ ਦੇ ਨੁਕਸਾਨ ਤੋਂ ਬਚਣ ਲਈ ਫਿਲਹਾਲ ਆਪਣੇ ਪ੍ਰੋਗਰਾਮ ਨੂੰ ਟਾਲ ਰਹੇ ਹਨ।

ਸੁਖਬੀਰ ਬਾਦਲ ਨੇ ਚੰਡੀਗੜ ਵਿਖੇ ਪੈ੍ਰਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਲਈ ਕਈ ਵੱਡੇ ਫੈਸਲੇ ਲਏ ਸਨ ਅਤੇ ਉਨਾਂ ਦੀ ਪਾਰਟੀ ਸਿਰਫ਼ ਪੰਜਾਬ ਦੀ ਖੇਤਰੀ ਹੀ ਪਾਰਟੀ ਹੈ, ਜਦੋਂ ਕਿ ਬਾਕੀ ਸਾਰੀਆ ਪਾਰਟੀਆਂ ਦੀ ਹਾਈ ਕਮਾਨ ਦਿੱਲੀ ਵਿਖੇ ਬੈਠ ਕੇ ਹੁਕਮ ਜਾਰੀ ਕਰਦੀ ਹੈ। ਇਸ ਲਈ ਕਿਸਾਨਾਂ ਲਈ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਕੇਜਰੀਵਾਲ ਨੇ ਦਿੱਲੀ ਵਿਖੇ ਤਿੰਨੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਬਨਿਟ ਦੀ ਕੁਰਸੀ ਤੱਕ ਨੂੰ ਲੱਤ ਮਾਰੀ ਹੋਈ ਹੈ।

ਸੁਖਬੀਰ ਬਾਦਲ ਨੇ ਉਨਾਂ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੀਡਰਾਂ ਦੀ ਲਿਸਟ ਜਾਰੀ ਕੀਤੀ, ਜਿਹੜੇ ਕਿ ਉਨਾਂ ਦੀ ਰੈਲੀਆਂ ਦੌਰਾਨ ਕਿਸਾਨ ਬਣ ਕੇ ਖੱਲਰ੍ਹ ਪਾਉਣ ਦੀ ਕੋਸ਼ਸ਼ ਕਰ ਰਹੇ ਹਨ ਅਤੇ ਇਸ ਦੌਰਾਨ ਹਿੰਸਕ ਘਟਨਾਵਾਂ ਵੀ ਕਰ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਫਿਲਹਾਲ ਕੁਝ ਦਿਨ ਲਈ ਰੈਲੀਆਂ ਨੂੰ ਟਾਲਦੇ ਹੋਏ ਕਿਸਾਨ ਆਗੂਆਂ ਨੂੰ ਮਿਲਣਗੇ ਤਾਂ ਕਿ ਕਾਂਗਰਸ ਅਤੇ ਆਪ ਦੇ ਲੀਡਰ ਘੁਸਪੈਠ ਕਰਦੇ ਹੋਏ ਕਿਸਾਨਾਂ ਦਾ ਨਾਅ ਬਦਨਾਮ ਨਾ ਕਰ ਸਕਣ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe