Tuesday, November 04, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਨਵੰਬਰ 2025)🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧਪੰਜਾਬ ਵਿੱਚ ਤਾਪਮਾਨ ਡਿੱਗਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਨਵੰਬਰ 2025)ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ, 9 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀਦਿੱਲੀ ਦਾ ਨਾਮ 'ਇੰਦਰਪ੍ਰਸਥ' ਰੱਖਿਆ ਜਾਣਾ ਚਾਹੀਦਾ ਹੈ... ਭਾਜਪਾ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰਅੱਜ ਤੋਂ ਦਿੱਲੀ ਵਿੱਚ ਇਨ੍ਹਾਂ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ, ਕਿਹੜੇ ਵਾਹਨਾਂ ਨੂੰ ਛੋਟ ਹੋਵੇਗੀ ਅਤੇ ਇਹ ਪਾਬੰਦੀ ਕਿਉਂ ਲਗਾਈ ਗਈ ਹੈ?ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾMohali : ਏਅਰਪੋਰਟ ਰੋਡ 'ਤੇ ਰੀਅਲ ਅਸਟੇਟ ਕਾਰੋਬਾਰੀ 'ਤੇ ਗੋਲੀਬਾਰੀ

ਸਿਆਸੀ

ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ ਤਾਂ ਤੁਸੀਂ ਖੁਦ ਹੋ : ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

September 04, 2021 09:38 PM
 
ਕਿਹਾ, ਭਾਜਪਾ ਨਾਲ ਗੰਢਤੁੱਪ ਕਰਕੇ ਕਿਸਾਨਾਂ ਉਤੇ ਖੇਤੀ ਆਰਡੀਨੈਂਸ ਥੋਪਣ ਤੋਂ ਪਹਿਲਾਂ ਤੁਸੀਂ ਕਿਸਾਨਾਂ ਨਾਲ ਗੱਲ ਕਿਉਂ ਨਾ ਕੀਤੀ
 
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਕਿਸਾਨ ਭਾਈਚਾਰੇ ਉਤੇ ਘਿਨਾਉਣੇ ਅਤੇ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ਵਿਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ।
 
          ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ ਹਨ, ਉਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿਚ ਵੀ ਇਨਾਂ ਦੀ ਮਿਲੀਭੁਗਤ ਸੀ ਜਿਸ ਕਰਕੇ ਅਕਾਲੀ ਨਾ ਤਾਂ ਕਿਸਾਨਾਂ ਨਾਲ ਸਮਝ ਪੈਦਾ ਕਰਨ ਜਾਂ ਮੁਆਫੀ ਦੇ ਲਾਇਕ ਹਨ ਅਤੇ ਨਾ ਹੀ ਇਸ ਦੀ ਕੋਈ ਆਸ ਰੱਖ ਸਕਦੇ ਹਨ।
 
          ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲ ਜਾਂਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਬਜਾਏ ਸੁਖਬੀਰ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੋ ਰਿਹਾ ਹੈ ਅਤੇ ਇੱਥੋਂ ਤੱਕ ਕਿ ਕਿਸਾਨਾਂ ਦੀ ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਪ੍ਰਤੀ ਵਫਾਦਾਰੀ ਹੋਣ ਦੇ ਦੋਸ਼ ਲਾ ਕੇ ਸਗੋਂ ਉਨਾਂ ਨੂੰ ਬੇਇੱਜ਼ਤ ਕਰ ਰਿਹਾ ਹੈ।
 
          ਮੁੱਖ ਮੰਤਰੀ ਨੇ ਕਿਹਾ, “ਜੇਕਰ ਤੁਸੀਂ (ਸੁਖਬੀਰ) ਇਕ ਕਿਸਾਨ ਨੂੰ ਪਛਾਣ ਤੱਕ ਨਹੀਂ ਸਕਦੇ ਤਾਂ ਫੇਰ ਤੁਸੀਂ ਕਿਸਾਨਾਂ ਦਾ ਭਰੋਸਾ ਅਤੇ ਵਿਸ਼ਵਾਸ ਹਾਸਲ ਕਰਨ ਦੀ ਉਮੀਦ ਕਿਵੇਂ ਰੱਖ ਸਕਦੇ ਹੋ।” ਉਨਾਂ ਕਿਹਾ ਕਿ ਸਿਰਫ ਪੰਜਾਬ ਦੀ ਧਰਤੀ ਦਾ ਸੱਚਾ ਪੁੱਤਰ ਹੀ ਆਪਣੇ ਲੋਕਾਂ ਅਤੇ ਉਨਾਂ ਦੀਆਂ ਦੁੱਖ-ਤਕਲੀਫਾਂ ਦਾ ਅਸਲ ਹਮਦਰਦ ਹੋ ਸਕਦਾ ਹੈ।
 
          ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੁਣਾਵੀ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦੇਣ ਅਤੇ ਕਿਸਾਨਾਂ ਨਾਲ ਗੱਲਬਾਤ ਚਲਾਉਣ ਲਈ ਪੈਨਲ ਦਾ ਗਠਨ ਕੀਤੇ ਜਾਣ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਰਿਝਾਉਣ ਦਾ ਬੁਖਲਾਹਟ ਭਰਿਆ ਕਦਮ ਦੱਸਿਆ। ਉਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਤਾੜਨਾ ਕਰਦਿਆਂ ਕਿਹਾ, “ਕਿਸਾਨ ਅਤੇ ਪੰਜਾਬ ਦੇ ਲੋਕ ਮੂਰਖ ਨਹੀਂ ਹਨ ਅਤੇ ਇਨਾਂ ਨੂੰ ਝੂਠਾਂ ਜ਼ਰੀਏ ਮੂਰਖ ਬਣਾਉਣ ਦੀਆਂ ਤੁਹਾਡੀ ਕੋਸ਼ਿਸ਼ਾਂ ਉਲਟਾ ਤੁਹਾਡੇ ਖਿਲਾਫ ਹੀ ਭੁਗਤਣਗੀਆਂ।” ਉਨਾਂ ਕਿਹਾ ਕਿ ਸੂਬੇ ਨੇ ਤਹਾਨੂੰ ਪੂਰੀ ਤਰਾਂ ਅਤੇ ਸਪੱਸ਼ਟ ਰੂਪ ਵਿਚ ਨਾਕਾਰ ਦਿੱਤਾ ਕਿਉਂ ਜੋ ਤੁਸੀਂ ਪਹਿਲਾਂ ਤਾਂ ਤੁਸੀਂ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ 10 ਸਾਲ ਸੂਬੇ ਨੂੰ ਲੁੱਟਿਆ ਅਤੇ ਉਸ ਤੋਂ ਬਾਅਦ ਕਿਸਾਨਾਂ ਉਤੇ ਖੇਤੀ ਕਾਨੂੰਨੀ ਜਬਰੀ ਮੜਨ ਵਿਚ ਵੀ ਤੁਸੀਂ ਭਾਜਪਾ ਨਾਲ ਸਾਂਝ ਪੁਗਾਈ।
 
          ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਸਮੁੱਚੀ ਵਿਧਾਨਕ ਪ੍ਰਕਿਰਿਆ ਮੌਕੇ ਸ਼੍ਰੋਮਣੀ ਅਕਾਲੀ ਦਲ, ਕੇਂਦਰ ਵਿਚ ਐਨ.ਡੀ.ਏ. ਸਰਕਾਰ ਦਾ ਅਨਿੱਖੜਵਾਂ ਅੰਗ ਸੀ ਅਤੇ ਹਰਸਿਮਰਤ ਬਾਦਲ, ਕੇਂਦਰੀ ਵਜ਼ਾਰਤ ਦਾ ਹਿੱਸਾ ਸੀ ਜਿਸ ਨੇ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਜੋ ਕਿਸਾਨਾਂ ਲਈ ਮੌਤ ਦੀ ਘੰਟੀ ਬਣੇ ਹੋਏ ਹਨ। ਉਨਾਂ ਕਿਹਾ ਕਿ ਅਕਾਲੀ ਦਲ ਦੀ ਐਨ.ਡੀ.ਏ. ਨਾਲੋਂ ਅਲਹਿਦਾ ਹੋਣ ਦੀ ਨੌਟੰਕੀ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਤੋਂ ਵੱਧ ਕੁਝ ਵੀ ਨਹੀਂ ਹੈ।
 
          ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿਚ ਬਾਦਲਾਂ ਦੀ ਦਿਲਚਸਪੀ ਇਸ ਗੱਲ ਵਿਚ ਹੈ ਕਿ ਕਿਸੇ ਨਾ ਕਿਸੇ ਢੰਗ ਨਾਲ ਸੱਤਾ ਵਿਚ ਵਾਪਸੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਮਗਰਮੱਛ ਦੇ ਹੰਝੂ ਵਹਾ ਕੇ ਵੀ ਕਿਸਾਨਾਂ ਦਾ ਭਰੋਸਾ ਹਾਸਲ ਕਰਨ ਵਿਚ ਨਾਕਾਮ ਰਹਿਣ ਤੋਂ ਬਾਅਦ ਅਕਾਲੀ ਹੁਣ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਢਕਵੰਜ ਕਰ ਰਹੇ ਹਨ। ਉਨਾਂ ਕਿਹਾ, “ਤੁਸੀਂ ਐਨ.ਡੀ.ਏ. ਵਿਚ ਆਪਣੇ ਭਾਈਵਾਲਾਂ ਨੂੰ ਕਾਲੇ ਖੇਤੀ ਕਾਨੂੰਨ ਲਿਆਉਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਿਉਂ ਨਹੀਂ ਕੀਤੀ।” ਇੱਥੋਂ ਤੱਕ ਕਿ ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਬਾਦਲਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ ਅਤੇ ਉਲਟਾ ਕਈ ਮਹੀਨੇ ਖੇਤੀ ਕਾਨੂੰਨਾਂ ਦਾ ਹੀ ਪੱਖ ਪੂਰਦੇ ਰਹੇ।
 
          ਕਿਸਾਨ ਧਿਰਾਂ ਨਾਲ ਗੱਲਬਾਤ ਕਰਕੇ ਸਾਰੀਆਂ ਗਲਤਫਹਿਮੀਆਂ ਦੂਰ ਕਰਨ ਬਾਰੇ ਸੁਖਬੀਰ ਦੇ ਬਿਆਨ ਦਾ ਮਜ਼ਾਕ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਲਾਗੂ ਕਰਨ ਦੀ ਸਮੁੱਚੀ ਪ੍ਰਕਿਰਿਆ ਵਿਚ ਅਕਾਲੀ ਦਲ ਦੀ ਭੂਮਿਕਾ ਬਾਰੇ ਕਿਸਾਨਾਂ ਵਿਚ ਕਿਸੇ ਤਰਾਂ ਦੀ ਗਲਤਫਹਿਮੀ ਨਹੀਂ ਹੈ ਕਿਉਂ ਜੋ ਇਹ ਕਾਨੂੰਨ ਭਾਜਪਾ ਵੱਲੋਂ ਕਿਸਾਨ ਭਾਈਚਾਰੇ ਦੀ ਕੀਮਤ ਉਤੇ ਆਪਣੇ ਪੂੰਜੀਪਤੀ ਮਿੱਤਰਾਂ ਨੂੰ ਖੁਸ਼ ਕਰਨ ਲਈ ਸਪੱਸ਼ਟ ਰੂਪ ਵਿਚ ਘੜੀ ਗਈ ਸਾਜ਼ਿਸ਼ ਦਾ ਹਿੱਸਾ ਸਨ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe