Friday, May 02, 2025
 

ਅਮਰੀਕਾ

ਦੋ ਗੁੱਟਾਂ ਵਿੱਚ ਫਾਇਰਿੰਗ, ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ,ਭੈਣ ਨੇ ਕੀਤੀ ਭਾਰਤ ਸਰਕਾਰ ਨੂੰ ਅਪੀਲ

September 13, 2021 01:14 PM

ਨਿਊਯਾਰਕ : ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਗੁੱਟਾਂ ਦੀ ਆਪਸੀ ਫਾਇਰਿੰਗ ਵਿੱਚ ਸਿਰ ‘ਤੇ ਗੋਲੀ ਲੱਗਣ ਨਾਲ ਕੁਲਦੀਪ ਸਿੰਘ ਦੀ ਮੌਕੇ’ ਤੇ ਹੀ ਮੌਤ ਹੋ ਗਈ। ਉਹ ਆਪਣੀ ਕਾਰ ਵਿੱਚ ਕਿਤੇ ਜਾ ਰਿਹਾ ਸੀ। ਗੋਲੀਬਾਰੀ ਦੀ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਅਮਰੀਕਾ ਵਿੱਚ ਕੈਬ ਚਲਾਉਂਦਾ ਸੀ। ਸ਼ਨੀਵਾਰ ਨੂੰ ਜਦੋਂ ਕੁਲਦੀਪ ਕੈਬ ਲੈ ਕੇ ਨਿਊਯਾਰਕ ਦੇ ਹਰਲੇਮ ਵਿੱਚੋਂ ਲੰਘ ਰਿਹਾ ਸੀ ਤਾਂ ਅਚਾਨਕ ਦੋ ਲੋਕਾਂ ਦੇ ਝਗੜੇ ਦੌਰਾਨ ਚਲਾਈ ਗਈ ਗੋਲੀ ਕੁਲਦੀਪ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਮਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ। ਉਹ ਤਿੰਨ ਭੈਣ-ਭਰਾ ਹਨ ਤੇ ਕੁਲਦੀਪ ਉਨ੍ਹਾਂ ਵਿੱਚ ਸਭ ਤੋਂ ਛੋਟਾ ਸੀ । ਉਨ੍ਹਾਂ ਦੱਸਿਆ ਕਿ ਕੁਲਦੀਪ ਢਾਈ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।
ਮਨਜੀਤ ਕੌਰ ਅਨੁਸਾਰ ਉਸ ਦੇ ਚਾਚੇ ਦੇ ਬੇਟੇ ਨੂੰ ਵੀ ਕੁਝ ਸਮਾਂ ਪਹਿਲਾਂ ਅਮਰੀਕਾ ਵਿੱਚ ਗੋਲੀ ਮਾਰੀ ਗਈ ਸੀ। ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭੈਣ ਭਰਾ ਨੂੰ ਉਥੇ ਆਪਣੇ ਭਰਾ ਦੇ ਅੰਤਿਮ ਦਰਸ਼ਨ ਦੀ ਇਜਾਜ਼ਤ ਦਿਤੀ ਜਾਵੇ ਕਿਉਂਕਿ ਉਨ੍ਹਾਂ ਦੇ ਮਾਂ-ਪਿਓ ਵੀ ਅਮਰੀਕਾ ‘ਚ ਹਨ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 

Have something to say? Post your comment

 

ਹੋਰ ਅਮਰੀਕਾ ਖ਼ਬਰਾਂ

 
 
 
 
Subscribe