Friday, May 02, 2025
 

ਸਿਆਸੀ

ਸ਼੍ਰੋਮਣੀ ਅਕਾਲੀ ਦਲ ਵਲੋਂ 64 ਪਾਰਟੀ ਉਮੀਦਵਾਰਾਂ ਦਾ ਐਲਾਨ

September 13, 2021 09:21 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਕੁਝ ਹੋਰ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੁਣ ਤਕ ਐਲਾਨ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 64 ਹੋ ਗਈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸ. ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਸ. ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸ. ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਸ. ਜਗਮੀਤ ਸਿੰਘ ਬਰਾੜ ਮੌੜ, ਸ. ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ ਅਟਾਰੀ (SC), ਸ. ਸੁਰਜੀਤ ਸਿੰਘ ਰੱਖੜਾ ਸਮਾਣਾ, ਸ਼੍ਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ, ਪ੍ਰੋ. ਵਿਰਸਾ ਸਿੰਘ ਵਲਟੋਹਾ ਖੇਮਕਰਨ, ਸ. ਹਰਮੀਤ ਸਿੰਘ ਸੰਧੂ ਤਰਨਤਾਰਨ, ਸ. ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਸ਼੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਸ. ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਸ. ਅਮਰਪਾਲ ਸਿੰਘ ਬੌਨੀ ਅਜਨਾਲਾ, ਸ. ਮਲਕੀਅਤ ਸਿੰਘ ਏਆਰ ਜੰਡਿਆਲਾ (SC), ਸ. ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (SC), ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਸ. ਬਲਦੇਵ ਸਿੰਘ ਖਹਿਰਾ ਫਿਲੌਰ (SC), ਸ. ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਸ਼੍ਰੀ ਚੰਦਨ ਗਰੇਵਾਲ ਜਲੰਧਰ ਸੈਂਟਰਲ, ਸ. ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਸ਼੍ਰੀ ਪਵਨ ਕੁਮਾਰ ਟੀਨੂੰ ਆਦਮਪੁਰ (SC), ਸ. ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸ. ਸੋਹਣ ਸਿੰਘ ਠੰਡਲ ਚੱਬੇਵਾਲ ਰਾਖਵਾਂ, ਸ. ਸੁਰਿੰਦਰ ਸਿੰਘ ਠੇਕੇਦਾਰ ਗੜ੍ਹਸ਼ੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਸ. ਰਣਜੀਤ ਸਿੰਘ ਗਿੱਲ ਖਰੜ, ਸ. ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ, ਸ. ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਸ. ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਸ਼੍ਰੀ ਹਰੀਸ਼ ਰਾਏ ਢਾਂਡਾ ਆਤਮ ਨਗਰ, ਸ. ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਸ. ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (SC), ਸ. ਮਨਪ੍ਰੀਤ ਸਿੰਘ ਇਯਾਲੀ ਦਾਖਾ, ਐੱਸਆਰ ਕਲੇਰ ਜਗਰਾਓਂ (SC), ਸ. ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਸ.ਬਰਜਿੰਦਰ ਸਿੰਘ ਬਰਾੜ ਮੋਗਾ, ਸ. ਚਰਨਜੀਤ ਸਿੰਘ ਬਰਾੜ ਰਾਜਪੁਰਾ, ਸ. ਜੋਗਿੰਦਰ ਸਿੰਘ ਜਿੰਦੂ ਫਿਰੋਜ਼ਪੁਰ ਦਿਹਾਤੀ (SC), ਸ. ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜ਼ਿਲਕਾ, ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਸ. ਹਰਪ੍ਰੀਤ ਸਿੰਘ ਕੋਟਭਾਈ ਮਲੋਟ (SC), ਸ. ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੁਕਤਸਰ, ਸ. ਮਨਤਾਰ ਸਿੰਘ ਬਰਾੜ ਕੋਟਕਪੂਰਾ, ਸ. ਸੁੂਬਾ ਸਿੰਘ ਬਾਦਲ ਜੈਤੋ (ਐੱਸਸੀ), ਸ. ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (SC), ਸ਼੍ਰੀ ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਸ. ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (SC), ਸ. ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਸ਼੍ਰੀ ਪੇਮ ਕੁਮਾਰ ਮਾਨਸਾ, ਸ. ਗੁਲਜ਼ਾਰ ਸਿੰਘ ਗੁਲਜ਼ਾਰੀ ਦਿੜਬਾ (SC), ਸ. ਸਤਨਾਮ ਸਿੰਘ ਰਾਹੀ ਭਦੌੜ (ਐੱਸਸੀ), ਸ. ਕੁਲਵੰਤ ਸਿੰਘ ਕੰਤਾ ਬਰਨਾਲਾ, ਸ. ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਸ਼੍ਰੀ ਕਬੀਰ ਦਾਸ ਨਾਭਾ (SC), ਸ਼੍ਰੀ ਐੱਨਕੇ ਸ਼ਰਮਾ ਡੇਰਾਬਸੀ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ੁਤਰਾਣਾ (SC) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe