Saturday, August 01, 2026
BREAKING NEWS
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ: ਹਰਜੋਤ ਸਿੰਘ ਬੈਂਸਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!

ਹਿਮਾਚਲ

ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 4 ਲੋਕ ਜ਼ਿੰਦਾ ਸੜੇ

September 14, 2021 01:43 PM

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਇੱਕ ਅਤਿ ਬੁਰੀ ਖਬਰ ਹੈ ਜਿਥੇ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਜ਼ਿੰਦਾ ਸੜ ਗਏ, ਜਦੋਂ ਕਿ ਇੱਕ ਔਰਤ ਗੰਭੀਰ ਜ਼ਖਮੀ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੀ ਪੁਸ਼ਟੀ ਚੰਬਾ ਪੁਲਿਸ ਕੰਟਰੋਲ ਰੂਮ ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਚੰਬਾ ਦੇ ਤੇਸਾ ਸਬ-ਡਵੀਜ਼ਨ ਅਧੀਨ ਪੈਂਦੇ ਜੁੰਗਰਾ ਦੇ ਕਰਤੋਸ਼ ਪਿੰਡ ਦੀ ਹੈ। ਅੱਧੀ ਰਾਤ ਕਰੀਬ 2.30 ਵਜੇ ਘਰ ਵਿਚ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਪਿਤਾ ਤੋਂ ਇਲਾਵਾ ਤਿੰਨ ਬੱਚੇ ਸ਼ਾਮਲ ਹਨ।

ਪੁਲਿਸ ਕੰਟਰੋਲ ਰੂਮ ਚੰਬਾ ਅਨੁਸਾਰ ਇਹ ਘਟਨਾ ਅੱਜ ਤੜਕਸਾਰ ਵਾਪਰੀ। ਦੱਸ ਦਈਏ ਕਿ ਮੁਹੰਮਦ ਰਫੀ (26 ਸਾਲ), ਉਸ ਦੇ ਬੱਚੇ ਓਲੀਵ (6), ਸਮੀਰ (4) ਅਤੇ ਜੁਲੇਖਾ (2) ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕ ਮੁਹੰਮਦ ਰਫੀ ਦੀ ਪਤਨੀ ਜ਼ਖਮੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

 

Have something to say? Post your comment

Subscribe