Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕੈਪਟਨ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਦੀ ਕਾਰਗੁਜ਼ਾਰੀ 'ਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਬਾਦਲ

September 18, 2021 08:33 PM

ਕਿਹਾ, ਸਾਰੀ ਵਜ਼ਾਰਤ ਤੇ ਪਾਰਟੀ, ਭ੍ਰਿਸ਼ਟਾਚਾਰ ਤੇ ਘੁਟਾਲਿਆਂ ਵਿਚ ਡੁੱਬੀ

'ਪਾਰਟੀ ਸਿਰਫ ਮੁੱਖ ਮੰਤਰੀ ਬਦਲਣ ਨਾਲ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ'

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਜੋ ਲੰਬੇ ਸਮੇਂ ਤੋਂ ਕਹਿ ਰਿਹਾ ਹੈ, ਉਹ ਇਸਨੇ ਸੱਚ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦਾ ਫਲ ਮਿਲਿਆ ਹੈ ਤੇ ਕਾਂਗਰਸ ਪਾਰਟੀ ਦੇ ਹਰ ਮੈਂਬਰ ਦਾ ਇਹੋ ਹਸ਼ਰ ਹੋਵੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਮੁੱਖ ਮੰਤਰੀ ਬਦਲਣ ਨਾਲ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਡੁੱਬ ਰਿਹਾ ਬੇੜਾ ਬਚਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਪੰਜਾਬ ਦੀ ਸਾਰੀ ਵਜ਼ਾਰਤ ਤੇ ਕਾਂਗਰਸ ਵਿਧਾਇਕ ਦਲ ਯਾਨੀ ਸੀ ਐਲ ਵੀ ਵੀ ਭ੍ਰਿਸ਼ਟਾਚਾਰ ਵਿਚ ਲਿਬੜੀ ਹੈ ਤੇ ਰੇਤ, ਸ਼ਰਾਬ ਤੇ ਨਸ਼ੇ ਸਮੇਤ ਹੋਰ ਵੱਖ ਵੱਖ ਕਿਸਮ ਦੇ ਮਾਫੀਆ ਚਲਾ ਰਹੀ ਹੈ। ਉਹਨਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨਾਲ ਕਾਂਗਰਸ ਪਾਰਟੀ ਦੀ ਕਿਸਮਤ ਨਹੀਂ ਬਦਲਣ ਵਾਲੀ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਲੋਕਾਂ ਦੇ ਰੋਹ ਤੋਂ ਬਚਣ ਲਈ ਸਾਰਾ ਦੋਸ਼ ਸਿਰਫ ਇਕ ਵਿਅਕਤੀ ਸਿਰ ਮੜ੍ਹ ਦੇਣ ਦੀ ਯੋਜਨਾ ਸਫਲ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਪੰਜਾਬ ਵਿਚ ਸਾਰੀ ਕਾਂਗਰਸ ਪਾਰਟੀ ਖੁੱਲ੍ਹੀ ਲੁੱਟ ਵਿਚ ਲੱਗੀ ਹੈ ਤੇ ਕਾਨੂੰਨਹੀਣਤਾ ਬਣੀ ਹੋਈ ਹੈ। ਇਸਦੇ ਮੰਤਰੀ ਤੇ ਵਿਧਾਇਕ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਇਸਦੇ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਹਜ਼ਾਰਾਂ ਕਰੋੜ ਰੁਪਏ ਲੁੱਟ ਲਏ ਹਨ ਤੇ ਸਰਕਾਰ ਸੂਬੇ ਵਿਚ ਵਿਕਾਸ ਕਾਰਜ ਜਾਂ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ੁਰੂ ਕਰਨ ਵਿਚ ਨਾਕਾਮ ਰਹੀ ਹੈ।

ਬਾਦਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਾਢੇ ਚਾਰ ਸਾਲਾਂ ਤੱਕ ਪੰਜਾਬੀਆਂ ਨੁੰ ਪੀੜਤ ਕਰਨ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸੋਨੀਆ ਤੇ ਰਾਹੁਲ ਗਾਂਧੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਿਚ ਸਭ ਤੋਂ ਵੱਡੀ ਤਾਕਤ ਸਨ। ਗਾਂਧੀ ਪਰਿਵਾਰ ਨਾ ਸਿਰਫ ਕੈਪਟਨ ਅਮਰਿੰਦਰ ਸਿੰਘ ਨੁੰ ਤਾਕਤ ਦੇ ਕੇ ਰੱਖੀ ਬਲਕਿ ਉਸਦੇ ਭ੍ਰਿਸ਼ਟ ਮੰਤਰੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ। ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਰਾਜ਼ੀ ਕਰਨ ਵਿਚ ਵੀ ਨਾਕਾਮ ਰਹੀ।

ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਦੀ ਯੋਜਨਾ ਸਮਝਦੇ ਹਨ। ਪਹਿਲੇ ਮੁੱਖ ਮੰਤਰੀ ਦੇ ਫੇਲ੍ਹ ਹੋਣ ਤੋਂ ਬਾਅਦ ਹੁਣ ਸੋਨੀਆ ਗਾਂਧੀ ਕੈਪਟਨ ਅਮਰਿੰਦਰ ਸਿੰਘ ਦਾ ਉੱਤਰਾਧਿਕਾਰੀ ਚੁਣਨਗੇ। ਪਰ ਤਿੰਨ ਮਹੀਨਿਆਂ ਵਿਚ ਕਾਂਗਰਸ ਪਾਰਟੀ ਕੋਲ ਲੋਕਾਂ ਵਿਚ ਜਾਣ ਵਾਸਤੇ ਕੋਈ ਚਿਹਰਾ ਨਹੀਂ ਹੈ ਕਿਉਂਕਿ ਇਸਨੇ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਕਾਂਗਰਸ ਪਾਰਟੀ ਨੇ ਪੰਜਾਬ ਵਿਚ ਆਪਣੀ ਆਖਰੀ ਖੇਡ ਖੇਡੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe