Thursday, May 01, 2025
 

ਮਨੋਰੰਜਨ

ਬੋਲੀਵੁਡ 'ਚ ਛਾਇਆ ਸੋਗ, ਮਸ਼ਹੂਰ ਅਦਾਕਾਰਾ ਦੀ ਹਾਦਸੇ 'ਚ ਮੌਤ

September 23, 2021 10:44 PM

ਗੋਆ : ਆਏ ਦਿਨ ਹੀ ਸੋਗਮਈ ਖਬਰਾਂ ਦੇ ਸਾਹਮਣੇ ਆਉਣ ਨਾਲ ਮਾਹੌਲ ਫਿਰ ਤੋਂ ਸੋਗਮਈ ਬਣ ਜਾਂਦਾ ਹੈ। ਹੁਣ ਫਿਲਮੀ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ ਜਿਥੇ ਇਕ ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਕਾਰਨ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਭਿਨੇਤਰੀ ਈਸ਼ਵਰੀ ਦੇਸ਼ਪਾਂਡੇ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਿਸ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੱਚੀ ਸਾਲਾਂ ਦੀ ਇਸ ਅਭਿਨੇਤਰੀ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਇਕ ਦੋਸਤ ਸ਼ੁਭਮ ਨਾਲ ਗੋਆ ਵਿਚ ਸੀ। ਉਸ ਸਮੇਂ ਹੀ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਗੋਆ ਦੇ ਅਰਪੋਰਾ ਇਲਾਕੇ ਵਿੱਚ ਡੂੰਘੇ ਪਾਣੀ ਵਿੱਚ ਜਾ ਡਿੱਗੀ। ਜਿੱਥੇ ਕਾਰ ਦੇ ਡੂੰਘੇ ਪਾਣੀ ਵਿੱਚ ਡੁੱਬ ਜਾਣ ਕਾਰਨ ਕਾਰ ਵਿੱਚ ਸਵਾਰ ਅਭਿਨੇਤਰੀ ਅਤੇ ਉਸਦੇ ਦੋਸਤ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ 15 ਸਤੰਬਰ ਨੂੰ ਇਹ ਦੋਨੋ ਛੁੱਟੀਆਂ ਮਨਾਉਣ ਲਈ ਗੋਆ ਵਿੱਚ ਗਏ ਸਨ। ਉੱਥੇ ਹੀ ਇਕ ਈਸ਼ਵਰ ਅਤੇ ਸ਼ੁਭਮ ਵੱਲੋਂ ਕੁਝ ਦਿਨ ਪਹਿਲਾਂ ਆਪਣੇ ਹਿੰਦੀ ਅਤੇ ਮਰਾਠੀ ਪ੍ਰੋਜੈਕਟਾਂ ਦੀ ਸ਼ੂਟਿੰਗ ਪੂਰੀ ਕੀਤੀ ਗਈ ਸੀ। ਉਨ੍ਹਾਂ ਨਾਲ ਇਹ ਹਾਦਸਾ ਸੋਮਵਾਰ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਹੋਇਆ ਹੈ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਅਭਿਨੇਤਰੀ ਈਸ਼ਵਰੀ ਅਤੇ ਸ਼ੁਭਮ ਵੱਲੋਂ ਅਗਲੇ ਮਹੀਨੇ ਮੰਗਣੀ ਕੀਤੀ ਜਾ ਰਹੀ ਸੀ। ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਸ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe