Thursday, May 01, 2025
 

ਸਿਆਸੀ

ਵਿਜੈ ਇੰਦਰ ਸਿੰਗਲਾ ਨੇ ਸੰਭਾਲਿਆ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ

September 28, 2021 06:56 PM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (vijay Inder Singla) ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜ਼ਿਲ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਸਿੰਗਲਾ (vijay Inder Singla) ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਆਪਣੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਰੱਖਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਦੀ ਦੂਰਅੰਦੇਸ਼ ਅਗਵਾਈ ਹੇਠ ਉਹ ਖ਼ੁਦ ਅਤੇ ਉਨ੍ਹਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ਼ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਏਗਾ।

ਸਿੰਗਲਾ (vijay Inder Singla) ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਅਗਲੇ 100 ਦਿਨਾਂ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਲਈ ਵਿੱਢੀ ਜਾਣ ਵਾਲੀ ਮੁਹਿੰਮ ਲਈ ਤੁਰੰਤ ਏਜੰਡਾ ਤਿਆਰ ਕਰਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe