Sunday, August 03, 2025
 

ਸਿਆਸੀ

ਹਿਮਾਚਲ ਪ੍ਰਦੇਸ਼ ਉਪ ਚੋਣਾਂ ’ਚ ਚੰਨੀ, ਬਘੇਲ, ਕਨ੍ਹਈਆ ਸਮੇਤ 20 ਆਗੂ ਸਟਾਰ ਪ੍ਰਚਾਰਕ ਲਾਏ

October 08, 2021 08:48 PM

ਨਵੀਂ ਦਿੱਲੀ : ਕਾਂਗਰਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda), ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ (Kanhaiya kumar) ਸਮੇਤ 20 ਆਗੂਆਂ ਨੂੰ ਹਿਮਾਚਲ ਪ੍ਰਦੇਸ਼ ’ਚ ਹੋਣ ਵਾਲੀਆਂ ਉਪ ਚੋਣਾਂ (Himachal Pradesh bypolls ) ਲਈ ਸਟਾਰ ਪ੍ਰਚਾਰਕ ਬਣਾਇਆ ਹੈ।

ਹਾਲ ਹੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋਏ ਕਨ੍ਹਈਹਾ ਕੁਮਾਰ ਨੂੰ ਪਹਿਲੀ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਚੋਣ ਕਮਿਸ਼ਨ 30 ਅਕਤੂਬਰ ਨੂੰ ਉਪਚੋਣਾਂ ਕਰਵਾ ਰਿਹਾ ਹੈ। ਵੋਟਾਂ ਦੀ ਗਿਣਤੀ 2 ਨਵੰਬਰ ਨੂੰ ਹੋਵੇਗੀ। 8 ਅਕਤੂਬਰ ਨੂੰ ਨਾਮਜ਼ਦਗੀ ਦਾ ਆਖ਼ਰੀ ਦਿਨ ਹੈ।

13 ਅਕਤੂਬਰ ਤਕ ਲੋਕ ਸਭਾ ਅਤੇ 16 ਅਕਤੂਬਰ ਤਕ ਵਿਧਾਨ ਸਭਾ ਸੀਟਾਂ ਲਈ ਨਾਂ ਵਾਪਸ ਲਏ ਜਾ ਸਕਣਗੇ। ਇਨ੍ਹਾਂ ਉਪ ਚੋਣਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦਾ ਪੂਰਾ ਪਾਲਨ ਕੀਤਾ ਜਾਵੇਗਾ। ਇਸ ਲਈ ਸੂਬਿਆਂ ਨੂੰ ਵਿਆਪਕ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe