Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਬਰਾਤੀਆਂ ਨਾਲ ਭਰੀ ਜੀਪ ਨੂੰ ਟਰੱਕ ਨੇ ਮਾਰੀ ਟੱਕਰ, 2 ਦੀ ਮੌਤ, 11 ਜ਼ਖ਼ਮੀ

November 15, 2021 08:31 PM

ਜੀਂਦ : ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਈਕਸ ਪਿੰਡ ਨੇੜੇ ਅੱਜ ਸਵੇਰੇ ਇਕ ਟਰੱਕ ਨੇ ਬਰਾਤੀਆਂ ਨਾਲ ਭਰੀ ਇਕ ਜੀਪ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਜੀਪ ਡਰਾਈਵਰ ਸਮੇਤ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋ ਗਏ।

ਪੁਲਿਸ ਨੇ ਦੱਸਿਆ ਕਿ ਬਰਾਤ ਪਿੰਡ ਮਸੂੁਦਪੁਰ (ਹਿਸਾਰ) ਤੋਂ ਕੱਲ ਸ਼ਾਮ ਸਫੀਦੋਂ ਰੋਡ ਦੇ ਮੈਰਿਜ ਪੈਲੇਸ ’ਚ ਪਹੁੰਚੀ ਸੀ। ਵਿਆਹ ਤੋਂ ਬਾਅਦ 13 ਬਰਾਤੀ ਜੀਪ ’ਚ ਸਵਾਰ ਹੋ ਕੇ ਪਿੰਡ ਮਸੂਦਪੁਰ ਪਰਤ ਰਹੇ ਸਨ। ਪਿੰਡ ਈਕਸ ਦੇ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਜੀਪ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਦੇ ਪਰਖੱਚੇ ਉੱਡ ਗਏ। ਹਾਦਸੇ ’ਚ ਜੀਪ ਡਰਾਈਵਰ ਠੋਲੂ ਰਾਮ ਅਤੇ ਡਰਾਈਵਰ ਨਾਲ ਬੈਠੇ ਇਕ ਬਰਾਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਕੁੱਲ 11 ਬਰਾਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਪਹਿਲਾਂ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਉੱਥੋਂ ਉਨ੍ਹਾਂ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕੀਤਾ ਗਿਆ। ਟਰੱਕ ਡਰਾਈਵਰ ਫਰਾਰ ਦੱਸਿਆ ਗਿਆ ਹੈ। ਸਦਰ ਥਾਣਾ ਪੁਲਸ ਨੇ ਅਣਪਛਾਤੇ ਫਰਾਰ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe