Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ ਦਾ ਦਿਲਚਸਪ ਕਿੱਸਾ

October 04, 2019 10:58 AM

ਮੁੰਬਈ : ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ ਭਾਵੇਂ 76 ਸਾਲਾਂ ਦੇ ਹੋ ਗਏ ਹੋਣ ਪਰ ਉਨ੍ਹਾਂ ਦਾ ਹੌਂਸਲਾ ਤੇ ਜਨੂੰਨ ਦੇਖਦੇ ਹੀ ਬਣਦਾ ਹੈ। ਉਹ ਇਕ ਤੋਂ ਬਾਅਦ ਇਕ ਫਿਲਮਾਂ ਕਰ ਰਹੇ ਹਨ। ਉਨ੍ਹਾਂ ਨੂੰ ਦੇਖ ਕੇ ਲੱਗਦਾ ਨਹੀਂ ਕਿ ਉਹ ਉਮਰ ਦੇ ਇਸ ਪੜਾਅ 'ਚ ਫਿਲਮਾਂ ਕਰਨ ਤੋਂ ਰੁਕਣਗੇ। ਉਨ੍ਹਾਂ ਦਾ ਇਹੀ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਖੂਬ ਭਾਉਂਦਾ ਹੈ।

 

ਇਸ ਸਭ ਦੇ ਚਲਦੇ ਹਾਲ ਹੀ 'ਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਨਾਲ ਜੁੜਿਆ ਇਕ ਕਿੱਸਾ ਸਾਂਝਾ ਕੀਤਾ ਹੈ। ਇਹ ਕਿੱਸਾ ਇੰਨਾ ਮਜ਼ੇਦਾਰ ਹੈ ਕਿ ਹਰ ਇਕ ਨੂੰ ਆਪਣੇ ਕਾਲਜ ਦੇ ਦਿਨਾਂ ਦੀ ਯਾਦ ਆ ਜਾਵੇਗੀ। 

ਦਰਅਸਲ, ਬਿੱਗ ਬੀ ਨੇ ਦੱਸਿਆ ਕਿ ਉਹ ਆਪਣੇ ਕਾਲਜ ਦੇ ਦਿਨਾਂ 'ਚ ਬੱਸ ਅੱਡੇ 'ਤੇ ਖੜ੍ਹ ਕੇ ਕੁੜੀਆਂ ਦਾ ਇੰਤਜ਼ਾਰ ਕਰਦੇ ਸਨ। ਇਹ ਉਹ ਸਮਾਂ ਸੀ ਜਦੋਂ ਮੈਂ ਦਿੱਲੀ 'ਚ ਰਹਿੰਦੇ ਸਨ। ਮੈਂ ਤੀਨ ਮੂਰਤੀ ਦੇ ਕੋਲ ਰਹਿੰਦਾ ਸੀ। ਉਥੋਂ ਕਾਲਜ ਜਾਣ ਲਈ ਇਕ ਬੱਸ ਲੈਂਦਾ ਸੀ, ਇਹ ਬੱਸ ਸੰਸਦ ਤੇ ਸੀ. ਪੀ. ਦੇ ਕੋਲੋਂ ਹੋ ਕੇ ਗੁਜ਼ਰਦੀ ਸੀ ਤੇ ਇਸ ਤੋਂ ਬਾਅਦ ਇਹ ਮੈਨੂੰ ਯੂਨੀਵਰਸਿਟੀ ਛੱਡਦੀ ਸੀ।

ਇਸੇ ਰੂਟ 'ਤੇ ਕੁਝ ਕੁੜੀਆਂ ਵੀ ਬੱਸ ਫੜਦੀਆਂ ਸਨ। ਇਸ ਕਰਕੇ ਅਸੀਂ ਸਾਰੇ ਬੱਸ ਸਟਾਪ 'ਤੇ ਖੜ੍ਹ ਕੇ ਉਨ੍ਹਾਂ ਕੁੜੀਆਂ ਦੇ ਆਉਣ ਦਾ ਇੰਤਜ਼ਾਰ ਕਰਦੇ ਸੀ। ਇਸ ਤੋਂ ਬਾਅਦ ਮੇਰੀ ਪੜ੍ਹਾਈ ਪੂਰੀ ਹੋ ਗਈ ਤੇ ਮੈਂ ਨੌਕਰੀ ਕਰਨ ਲੱਗਾ। ਦੱਸ ਦਈਏ ਕਿ ਕੁਝ ਸਾਲਾਂ ਬਾਅਦ ਉਸੇ ਰੂਟ ਸਫਰ ਕਰਦੇ ਹੋਏ ਉਨ੍ਹਾਂ ਕੁੜੀਆਂ 'ਚੋਂ ਇਕ ਕੁੜੀ ਨਾਲ ਮੁਲਾਕਾਤ ਹੋਈ ਅਤੇ ਉਸ ਨੇ ਦੱਸਿਆ ਕਿ ਉਹ ਤੇ ਉਸ ਦੇ ਨਾਲ ਦੀਆਂ ਕੁੜੀਆਂ ਵੀ ਉਨ੍ਹਾਂ ਦੇ ਆਉਣ ਦਾ ਇੰਤਜ਼ਾਰ ਕਰਦੀਆਂ ਸਨ ਤਾਂ ਜੋ ਉਨ੍ਹਾਂ ਦੀ ਇਕ ਝਲਕ ਪਾ ਸਕਣ। ਅਮਿਤਾਭ ਬੱਚਨ ਦਾ ਇਹ ਕਿੱਸਾ ਬਹੁਤ ਹੀ ਮਜ਼ੇਦਾਰ ਹੈ, ਇਹ ਕਿੱਸਾ ਤੁਹਾਨੂੰ ਜ਼ਰੂਰ ਤੁਹਾਡੇ ਕਾਲਜ ਦੇ ਦਿਨ ਯਾਦ ਕਰਵਾ ਦੇਵੇਗਾ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe