Friday, May 02, 2025
 

ਸੰਸਾਰ

ਭਾਰਤੀਆਂ ਲਈ ਬ੍ਰਿਟੇਨ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਦਿੱਤੀ ਢਿੱਲ

December 26, 2021 07:44 AM

ਲੰਡਨ : ਬ੍ਰਿਟੇਨ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਸੋਸ਼ਲ ਕੇਅਰ ਵਰਕਰਾਂ, ਕੇਅਰ ਅਸਿਸਟੈਂਟਸ ਅਤੇ ਘਰੇਲੂ ਸਹਾਇਕਾਂ ਲਈ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਇਸ ਸ਼੍ਰੇਣੀ ਦੇ ਕਰਮਚਾਰੀ ਜਲਦੀ ਹੀ 12 ਮਹੀਨਿਆਂ ਲਈ ਬ੍ਰਿਟਿਸ਼ ਸਿਹਤ ਅਤੇ ਦੇਖਭਾਲ ਵੀਜ਼ਾ ਲਈ ਯੋਗ ਹੋਣਗੇ। ਸਰਕਾਰ ਨੇ ਇਹ ਅਸਥਾਈ ਕਦਮ ਇਸ ਸੈਕਟਰ ਵਿੱਚ ਕਰਮਚਾਰੀਆਂ ਦੀ ਭਾਰੀ ਕਮੀ ਦੇ ਮੱਦੇਨਜ਼ਰ ਚੁੱਕਿਆ ਹੈ।
ਦਰਅਸਲ ਬਜ਼ੁਰਗਾਂ ਅਤੇ ਅਪਾਹਜਾਂ ਦੀ ਦੇਖਭਾਲ ਕਰਨ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਲਾਭ ਹੋਵੇਗਾ। ਬ੍ਰਿਟਿਸ਼ ਸਰਕਾਰ ਨੇ ਕਿਹਾ ਹੈ ਕਿ ਯੋਜਨਾ ਵਿੱਚ ਅਸਥਾਈ ਤਬਦੀਲੀ ਨਾਲ ਬਜ਼ੁਰਗ ਦੇਖਭਾਲ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਹਜ਼ਾਰਾਂ ਵਾਧੂ ਦੇਖਭਾਲ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਸਕੇਗੀ।

ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ, ਮਹਾਂਮਾਰੀ ਦੇ ਕਾਰਨ ਦੇਖਭਾਲ ਖੇਤਰ ਨੂੰ ਬੇਮਿਸਾਲ ਤਰੀਕੇ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਅਸੀਂ ਸਿਹਤ ਅਤੇ ਦੇਖਭਾਲ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ।

 

Have something to say? Post your comment

Subscribe