Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਚੰਨੀ ਸਰਕਾਰ ਤੋਂ ਹੁਣ ਡਾਂਗਾਂ ਖਾਣ ਦੀ ਨਹੀਂ ਲੋੜ ਰਹੀ : ਸੁਖਬੀਰ ਬਾਦਲ

January 05, 2022 07:38 AM

ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਹੁਣ ਹੋਰ ਡਾਂਗਾਂ ਖਾਣ ਦੀ ਲੋੜ ਨਹੀਂ ਹੈ ਕਿਉਂਕਿ ਚੰਨੀ ਸਰਕਾਰ ਦਾ ਹੁਣ ਆਖ਼ਰੀ ਹਫਤਾ ਰਹਿ ਗਿਆ ਹੈ ਤੇ ਇਸ ਮਗਰੋਂ ਮੁਲਾਜ਼ਮ ਆਉਂਦੀਆਂ ਚੋਣਾਂ ’ਚ ਅਕਾਲੀ-ਬਸਪਾ ਗੱਠਜੋੜ ਲਈ ਵੋਟਾਂ ਪਾਉਣ, ਜੋ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ ਪੂਰੀਆਂ ਕਰੇਗੀ। ਅੱਜ ਪਿੰਡ ਬਾਦਲ ’ਚ ਆਪਣੀ ਰਿਹਾਇਸ਼ ’ਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਨ ਸਮੇਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੰਨੀ ਸਰਕਾਰ ਦਾ ਸਿਰਫ ਇਕ ਹਫ਼ਤਾ ਬਾਕੀ ਰਹਿ ਗਿਆ ਹੈ ਤੇ ਸਾਰੇ ਸਰਕਾਰੀ ਮੁਲਾਜ਼ਮਾਂ ਸਮੇਤ ਸਾਰੇ ਪੰਜਾਬੀਆਂ ਦਾ ਇਸ ਸਰਕਾਰ ਤੋਂ ਖਹਿੜਾ ਛੁੱਟ ਜਾਵੇਗਾ, ਜਿਸ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਦਿੱਤੇ ਸਨ ਪਰ ਪੂਰਾ ਇਕ ਵੀ ਨਹੀਂ ਕੀਤਾ। ਬਾਦਲ ਨੇ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ਮੌਕੇ ਕੀਤੇ ਐਲਾਨ ਨੂੰ ਮੁੜ ਦੁਹਰਾਇਆ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਤੋਂ ਬਾਅਦ 2004 ਵਾਲੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਤਨਖਾਹ ਕਮਿਸ਼ਨ ਦੀਆਂ ਊਣਤਾਈਆਂ ਦਾ ਪਤਾ ਲਗਾ ਕੇ ਇਹ ਦੂਰ ਕਰਨ ਵਾਸਤੇ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਮਸਲੇ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ-ਅੰਦਰ ਹੱਲ ਕੀਤੇ ਜਾਣਗੇ। ਬਾਦਲ ਨੇ ਕਿਹਾ ਕਿ ਇਕ ਹਫ਼ਤੇ ਬਾਅਦ ਚੋਣ ਜ਼ਾਬਤਾ ਲੱਗ ਜਾਵੇਗਾ ਤੇ ਫਿਰ ਚੋਣਾਂ ਹੋਣਗੀਆਂ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe