Thursday, May 01, 2025
 

ਪੰਜਾਬ

ਕੋਰੋਨਾ : ਪੰਜਾਬ ਸਰਕਾਰ ਦੀਆਂ ਨਵੀਂ ਹਦਾਇਤਾਂ ਜਾਰੀ

January 15, 2022 08:01 PM

ਚੰਡੀਗੜ੍ਹ : ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਗਾਈਡਲਾਈਨਜ਼ ਤਹਿਤ ਪੰਜਾਬ ਸਰਕਾਰ ਨੇ ਕਈ ਥਾਵਾਂ 'ਤੇ ਵੈਕਸੀਨ ਲਾਜ਼ਮੀ ਕੀਤੀ ਹੈ। ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਨਵੀਂ ਹਦਾਇਤਾਂ 'ਚ ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ, ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ, ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਗਾਉਣੀ ਲਾਜ਼ਮੀ ਕੀਤੀ ਗਈ ਹੈ।

ਪੰਜਾਬ ਵਿੱਚ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜਿਨ੍ਹਾਂ ਵਿਅਕਤੀ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨਾਂ 'ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਸਥਾਨ/ਬਾਜ਼ਾਰ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ 'ਤੇ ਨਹੀਂ ਜਾਣਾ ਚਾਹੀਦਾ।

ਪੰਜਾਬ ਵਿੱਚ ਚੋਣ ਰੈਲੀਆਂ ਰਾਹੀਂ ਕੋਰੋਨਾ ਫੈਲਣ ਦੇ ਡਰ ਦੇ ਮੱਦੇਨਜ਼ਰ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਹੁਕਮਾਂ 'ਚ ਇਨਡੋਰ 'ਚ 50 ਤੋਂ ਵੱਧ ਅਤੇ ਆਊਟਡੋਰ 'ਚ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਬਾਹਰੀ ਗਿਣਤੀ ਦੀ ਵੱਧ ਤੋਂ ਵੱਧ ਗਿਣਤੀ 100 ਹੋਵੇਗੀ ਅਤੇ ਭੀੜ ਸਬੰਧਤ ਥਾਂ ਦੀ ਸਮਰੱਥਾ ਦੇ 50% ਤੋਂ ਵੱਧ ਇਕੱਠੀ ਨਹੀਂ ਕਰ ਸਕੇਗੀ।

ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਦਾ ਨਾਈਟ ਕਰਫਿਊ ਵਧਾ ਕੇ 25 ਜਨਵਰੀ ਤੱਕ ਕਰ ਦਿੱਤਾ ਗਿਆ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe