Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਕੋਪ

January 16, 2022 09:37 AM

ਨਵੀਂ ਦਿੱਲੀ : ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਪੈ ਰਹੀ ਹੈ। ਕਸ਼ਮੀਰ ਤੋਂ ਲੈ ਕੇ ਪੰਜਾਬ ਤੱਕ, ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਲੈ ਕੇ ਉੱਤਰ ਪ੍ਰਦੇਸ਼, ਉੱਤਰਾਖੰਡ ਤੱਕ, ਪੂਰਬੀ ਭਾਰਤ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਦਿੱਲੀ 'ਚ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਦਿੱਲੀ 'ਚ ਕਈ ਥਾਵਾਂ 'ਤੇ ਤਾਪਮਾਨ 8 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਦਿੱਲੀ ਵਿੱਚ ਸੰਘਣੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ ਜ਼ੀਰੋ ਤੋਂ 50 ਮੀਟਰ ਦੇ ਵਿਚਕਾਰ ਦਿਖਾਈ ਹੋਣ 'ਤੇ ਕੋਹਰਾ 'ਬਹੁਤ ਜ਼ਿਆਦਾ ਸੰਘਣਾ ', 51 ਤੋਂ 200 ਮੀਟਰ ਦੇ ਵਿਚਕਾਰ ਸੰਘਣਾ , 201 ਤੋਂ 500 ਮੀਟਰ ਵਿਚਕਾਰ 'ਮੱਧਮ' ਅਤੇ 501 ਤੋਂ 1000 ਦੇ ਵਿਚਕਾਰ ਦਿਖਾਈ ਹੋਣ 'ਤੇ ਧੁੰਦ ਨੂੰ 'ਹਲਕਾ' ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਕਸ਼ਮੀਰ ਇਸ ਸਮੇਂ ਸਖ਼ਤ ਸਰਦੀ ਦੀ ਲਪੇਟ 'ਚ ਹੈ।

ਕਸ਼ਮੀਰ 'ਚ ਚਿੱਲੀ ਕਲਾਂ ਨੇ ਵਧਾਈ ਠੰਡ

ਕਸ਼ਮੀਰ ਵਿੱਚ 21 ਦਸੰਬਰ ਤੋਂ 31 ਜਨਵਰੀ ਤੱਕ ਦੇ ਸਮੇਂ ਨੂੰ ਚਿੱਲਈ ਕਲਾਂ ਵਜੋਂ ਜਾਣਿਆ ਜਾਂਦਾ ਹੈ। ਇਹ 40 ਦਿਨਾਂ ਲਈ ਸਰਦੀਆਂ ਦਾ ਸਭ ਤੋਂ ਠੰਡਾ ਸਮਾਂ ਹੈ। ਇਹੀ ਕਾਰਨ ਹੈ ਕਿ ਕਸ਼ਮੀਰ ਇਨ੍ਹੀਂ ਦਿਨੀਂ ਕੜਾਕੇ ਦੀ ਠੰਡ ਦੀ ਲਪੇਟ 'ਚ ਹੈ ਅਤੇ ਘਾਟੀ 'ਚ ਪਾਰਾ ਜ਼ੀਰੋ ਤੋਂ ਕਈ ਡਿਗਰੀ ਹੇਠਾਂ ਚਲਾ ਗਿਆ ਹੈ।

ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੇ ਆਮ ਤਾਪਮਾਨ ਨਾਲੋਂ ਰਾਤ ਦਾ ਤਾਪਮਾਨ ਕਈ ਡਿਗਰੀ ਹੇਠਾਂ ਚਲਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਪਾਰਾ ਜ਼ੀਰੋ ਤੋਂ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਕ ਦਿਨ ਪਹਿਲਾਂ ਜ਼ੀਰੋ ਤੋਂ ਹੇਠਾਂ 3.4 ਡਿਗਰੀ ਸੈਲਸੀਅਸ ਸੀ।

ਉਨ੍ਹਾਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਘਾਟੀ ਵਿੱਚ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਘਾਟੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ ਦ੍ਰਾਸ ਇਸ ਸਮੇਂ ਕਸ਼ਮੀਰ ਦਾ ਸਭ ਤੋਂ ਠੰਡਾ ਸਥਾਨ ਰਿਹਾ ਹੈ ਜਿੱਥੇ ਘੱਟੋ-ਘੱਟ ਤਾਪਮਾਨ -27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe