Sunday, August 03, 2025
 

ਪੰਜਾਬ

ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਵਿਰੁਧ ਗਿ੍ਫ਼ਤਾਰੀ ਵਾਰੰਟ ਜਾਰੀ

January 18, 2022 07:28 AM

ਲੁਧਿਆਣਾ : ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਇਕ ਕੇਸ ’ਚ ਪੇਸ਼ ਨਾ ਹੋਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਉਸ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ।

ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਗਸਤ 2020 ’ਚ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੇ ਮਾਮਲੇ ’ਚ ਗਿ੍ਰਫ਼ਤਾਰੀ ਵਾਰੰਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਮਾਸਕ ਨਹੀਂ ਪਾਇਆ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ’ਚ ਨਾਕਾਮ ਰਹੇ। ਇਸ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਕਥਿਤ ਤੌਰ ’ਤੇ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ।

 

Have something to say? Post your comment

 
 
 
 
 
Subscribe