Friday, May 02, 2025
 

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਕਾਂਗਰਸ ਨੇ 23 ਹੋਰ ਉਮੀਦਵਾਰ ਐਲਾਨੇ

January 26, 2022 08:16 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਵੱਲੋਂ ਹੁਣ 23 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਕਾਂਗਰਸ ਪਾਰਟੀ ਨੇ ਹੁਣ ਕੁਲ 109 ਉਮੀਦਵਾਰਾਂ ਐਲਾਨ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਬੀਤੀ ਰਾਤ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ 23 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਲਿਸਟ ਮੁਤਾਬਕ ਭੋਆ (ਐੱਸ. ਸੀ.) ਤੋਂ ਜੋਗਿੰਦਰ ਪਾਲ, ਬਟਾਲਾ ਤੋਂ ਅਸ਼ਵਨੀ ਸੇਖੜੀ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਨਕੋਦਰ ਤੋਂ ਡਾ. ਨਵਜੋਤ ਸਿੰਘ ਦਹੀਆ, ਬੰਗਾ (ਐੱਸ. ਸੀ.) ਤੋੋਂ ਤਰਲੋਚਨ ਸਿੰਘ ਸੂੰਢ, ਖਰੜ ਤੋਂ ਵਿਜੇ ਸ਼ਰਮਾ ਟਿੰਕੂ, ਸਮਰਾਲਾ ਤੋਂ ਰਾਜਾ ਗਿੱਲ, ਸਾਹਨੇਵਾਲ ਤੋਂ ਵਿਕਰਮ ਬਾਜਵਾ, ਗਿੱਲ (ਐੱਸ. ਸੀ.) ਤੋਂ ਕੁਲਦੀਪ ਸਿੰਘ ਵੈਦ, ਜਗਰਾਓਂ (ਐੱਸ. ਸੀ.) ਤੋਂ ਜਗਤਾਰ ਸਿੰਘ ਜੱਗਾ ਹਿੱਸੋਵਾਲ, ਫਿਰੋਜ਼ਪੁਰ ਦਿਹਾਤੀ ਐੱਸ. ਸੀ. ਤੋਂ ਆਸ਼ੂ ਬੰਗੜ, ਗੁਰੂਹਰਸਹਾਏ ਤੋਂ ਵਿਜੇ ਕਾਲੜਾ, ਫਾਜ਼ਿਲਕਾ ਤੋਂ ਦਵਿੰਦਰ ਘੁਬਾਇਆ, ਮੁਕਤਸਰ ਤੋਂ ਕਰਨ ਕੌਰ ਬਰਾੜ, ਕੋਟਕਪੂਰਾ ਤੋਂ ਅਜੇਪਾਲ ਸਿੰਘ ਸੰਧੂ, ਜੈਤੋ (ਐੱਸ. ਸੀ.) ਤੋਂ ਦਰਸ਼ਨ ਸਿੰਘ ਢਿੱਲਵਾਂ, ਸਰਦੂਲਗੜ੍ਹ ਤੋਂ ਬਿਕਰਮ ਸਿੰਘ ਮੋਫਰ, ਦਿੜ੍ਹਬਾ (ਐੱਸ. ਸੀ.) ਅਜੈਬ ਸਿੰਘ ਰਟੌਲ, ਸੁਨਾਮ ਤੋਂ ਜਸਵਿੰਦਰ ਸਿੰਘ ਧੀਮਾਨ, ਮਹਿਲ ਕਲਾਂ (ਐੱਸ. ਸੀ.) ਹਰਚੰਦ ਕੌਰ, ਅਮਰਗੜ੍ਹ ਤੋਂ ਸਮਿਤ ਸਿੰਘ, ਡੇਰਾਬੱਸੀ ਤੋਂ ਦੀਪਿੰਦਰ ਸਿੰਘ ਢਿੱਲੋਂ ਤੇ ਸ਼ੁਤਰਾਣਾ (ਐੱਸ. ਸੀ.) ਤੋਂ ਦਰਬਾਰਾ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe