Monday, August 04, 2025
 

ਪੰਜਾਬ

CM ਚੰਨੀ ਦੇ ਭਤੀਜੇ ਨੂੰ 8 ਫ਼ਰਵਰੀ ਤਕ ਰਿਮਾਂਡ ਉਤੇ ਭੇਜਿਆ

February 04, 2022 04:11 PM

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਭੁਪਿੰਦਰ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ, ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਦੁਪਹਿਰ 1 ਵਜੇ ਦੇ ਕਰੀਬ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਹੁਣ ਉਸ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਈਡੀ ਹਨੀ ਨੂੰ ਰਿਮਾਂਡ ਲਈ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਹਨੀ ਨੂੰ 8 ਫ਼ਰਵਰੀ ਤਕ ਰਿਮਾਂਡ ਉਤੇ ਭੇਜ ਦਿਤਾ ਹੈ।

 

Have something to say? Post your comment

Subscribe