Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਸੱਜਰੀ ਬਰਫ਼ਬਾਰੀ ਤੇ ਮੀਂਹ ਨੇ ਠਾਰੇ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼

February 05, 2022 07:57 AM

ਸ੍ਰੀਨਗਰ : ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਅੱਜ ਸੱਜਰੀ ਬਰਫ਼ਬਾਰੀ ਤੇ ਕੁਝ ਥਾਈਂ ਮੀਂਹ ਪੈਣ ਨਾਲ ਠੰਢ ਦੇ ਜ਼ੋਰ ਫੜ ਲਿਆ ਹੈ।

ਬਰਫ਼ਬਾਰੀ ਕਰਕੇ ਹੇਠਲਾ ਤਾਪਮਾਨ ਕਈ ਦਰਜੇ ਹੇਠਾਂ ਚਲਾ ਗਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਦੇ ਕੁੱਝ ਖੇਤਰਾਂ ਿਵੱਚ ਅੱਜ ਵੀ ਮੀਂਹ ਪੈਂਦਾ ਰਿਹਾ। ਕਈ ਥਾਈਂ ਧੁੰਦ ਵੀ ਪਈ ਤੇ ਲੋਕ ਧੁੱਪ ਨੂੰ ਤਰਸਦੇ ਰਹੇ। 

ਅਧਿਕਾਰੀਆਂ ਨੇ ਕਿਹਾ ਕਿ ਵਾਦੀ ਵਿੱਚ ਕਈ ਥਾਵਾਂ ’ਤੇ ਖਾਸ ਕਰਕੇ ਦੱਖਣੀ ਕਸ਼ਮੀਰ ਵਿੱਚ ਬੀਤੀ ਅੱਧੀ ਰਾਤ ਤੋਂ ਬਰਫ਼ ਪੈਣੀ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਦੱਖਣੀ ਕਸ਼ਮੀਰ ਵਿੱਚ ਪਹਿਲਗਾਮ ਸੈਲਾਨੀ ਰਿਜ਼ੌਰਟ ਵਿੱਚ ਛੇ ਇੰਚ ਤੱਕ ਬਰਫਬਾਰੀ ਹੋਈ ਹੈ।

ਕੋਕਰਨਾਗ ਵਿੱਚ 4 ਇੰਚ ਜਦੋਂਕਿ ਅਨੰਤਨਾਗ ਜ਼ਿਲ੍ਹੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ 6 ਇੰਚ ਤੱਕ ਬਰਫ਼ ਪਈ ਹੈ। ਦੱਖਣੀ ਕਸ਼ਮੀਰ ਦੇ ਹੋਰਨਾਂ ਖੇਤਰਾਂ ਵਿੱਚ ਵੀ ਰਾਤ ਵੇਲੇ ਬਰਫ਼ਬਾਰੀ ਜਾਰੀ ਰਹੀ। ਅਧਿਕਾਰੀਆਂ ਮੁਤਾਬਕ ਕੇਂਦਰੀ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਤਿੰਨ ਤੋਂ ਚਾਰ ਇੰਚ ਤੱਕ ਬਰਫ਼ ਪੈਣ ਦੀਆਂ ਖ਼ਬਰਾਂ ਹਨ।

ਉਨ੍ਹਾਂ ਕਿਹਾ ਕਿ ਵਾਦੀ ਦੇ ਹੋਰਨਾਂ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਵੀ ਪਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਭਲਕੇ ਸ਼ਨਿੱਚਰਵਾਰ ਨੂੰ ਮੌਸਮ ਦੇ ਖੁਸ਼ਕ ਰਹਿਣ ਦੇ ਆਸਾਰ ਹਨ। ਇਸ ਦੌਰਾਨ ਕਸ਼ਮੀਰ ਵਿੱਚ ਬਹੁਤੀਆਂ ਥਾਵਾਂ ’ਤੇ ਲੰਘੀ ਰਾਤ ਘੱਟੋ-ਘੱਟ ਤਾਪਮਾਨ ਕਈ ਦਰਜੇ ਡਿੱਗ ਗਿਆ।

ਜੰਮੂ ਤੇ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਰਿਹਾ ਜੋ ਕਿ ਪਿਛਲੀ ਰਾਤ ਨਾਲੋਂ ਇਕ ਦਰਜੇ ਵੱਧ ਸੀ। ਉੱਤਰੀ ਕਸ਼ਮੀਰ ਵਿੱਚ ਮਕਬੂਲ ਸਕੀ-ਰਿਜ਼ੋਰਟ ਗੁਲਮਰਗ ਵਿੱਚ ਤਾਪਮਾਨ ਮਨਫ਼ੀ 12 ਡਿਗਰੀ ਸੀ, ਜੋ ਲੰਘੀ ਰਾਤ ਦੇ ਮੁਕਾਬਲੇ ਛੇ ਡਿਗਰੀ ਘੱਟ ਸੀ।

ਪਹਿਲਗਾਮ ਵਿੱਚ ਤਾਪਮਾਨ ਮਨਫ਼ੀ 3.4, ਕਾਜ਼ੀਗੁੰਡ 0.2, ਕੁਪਵਾੜਾ ਮਨਫ਼ੀ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਧਰ ਹਿਮਾਚਲ ਪ੍ਰਦੇਸ਼ ਦੇ ਕਸੌਲੀ, ਸੋਲਨ, ਬੜੋਗ ਤੇ ਡਗਸ਼ਈ ਵਿੱਚ ਅੱਜ ਸਰਦ ਰੁੱਤ ਦੀ ਪਹਿਲੀ ਬਰਫ਼ਬਾਰੀ ਹੋਈ। ਹਿੱਲ ਸਟੇਸ਼ਨਾਂ ਵਿੱਚ ਬਰਫ਼ਬਾਰੀ ਨਾਲ ਠੰਢ ਵਧ ਗਈ ਹੈ। 

 

Have something to say? Post your comment

 
 
 
 
 
Subscribe