Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਆਪਣੇ ਬੱਚਿਆਂ ਨੂੰ ਬਚਾਉਣ ਦਾ ਇਕ ਮੌਕਾ ਹੈ ਆਪਣੇ ਕੋਲ : ਭਗਵੰਤ ਮਾਨ

February 06, 2022 08:00 PM

ਮੋਹਾਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 20 ਫਰਵਰੀ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਪੰਜਾਬ ਦੀ ਜਨਤਾ ਇਸ ਵਾਰ ਨਵਾਂ ਇਤਿਹਾਸ ਅਤੇ ਨਵੀਂ ਕਹਾਣੀ ਲਿਖੇਗੀ। ਮਾਨ ਨੇ ਇਹ ਦਾਅਵਾ ਮਿਸ਼ਨ ਪੰਜਾਬ 2022 ਦੇ ਤਹਿਤ ਮੋਹਾਲੀ ਅਤੇ ਡੇਰਾਬਸੀ ਹਲਕਿਆਂ 'ਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਐਤਵਾਰ ਨੂੰ ਭਗਵੰਤ ਮਾਨ ਨੇ ਮੋਹਾਲੀ (ਐੱਸ.ਏ.ਐੱਸ. ਨਗਰ) ਅਤੇ ਡੇਰਾਬਸੀ ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਥਾਵਾਂ 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਆਪਣੇ ਨਿਸ਼ਚਿਤ ਪ੍ਰੋਗਰਾਮ ਅਨੁਸਾਰ ਮਾਨ ਸਵੇਰੇ 10 ਵਜੇ ਮੋਹਾਲੀ ਪਹੁੰਚੇ। ਉਨ੍ਹਾਂ ਮੋਹਾਲੀ ਦੇ ਬਲੌਂਗੀ ਦੀ ਮਾਰਕੀਟ, 3ਬੀ2 ਦੀ ਮਾਰਕੀਟ, ਸੈਕਟਰ 79, ਫੇਸ 11 ਦੀ ਮਾਰਕੀਟ, ਸੈਕਟਰ 82 ਦੀ ਮਾਰਕੀਟ ਪਹੁੰਚ ਕੇ ਲੋਕਾਂ ਨੂੰ ਉਮੀਦਵਾਰ ਕੁਲਵੰਤ ਸਿੰਘ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਸ ਤੋਂ ਬਾਅਦ ਮਾਨ ਡੇਰਾਬਸੀ ਹਲਕੇ ਦੇ ਲੋਹਗੜ੍ਹ, ਜ਼ੀਰਕਪੁਰ, ਰਾਮਲੀਲਾ ਮੈਦਾਨ, ਲਾਲੜੂ ਮੰਡੀ 'ਚ ਲੋਕਾਂ ਦੇ ਰੂਬਰੂ ਹੋਏ ਅਤੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ।ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਵਾਂ 'ਤੇ ਭਗਵੰਤ ਮਾਨ ਦਾ ਲੋਕਾਂ ਨੇ ਫੁੱਲ ਬਰਸਾ ਅਤੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਅਤੇ ਜਿੱਤ ਹੋਣ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮੋਹਾਲੀ ਦੇ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਅਤੇ ਡੇਰਾਬਸੀ ਦੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਤੋਂ ਇਲਾਵਾ ਪਾਰਟੀ ਦੇ ਸੂਬਾ ਅਤੇ ਸਥਾਨਕ ਪੱਧਰ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ। ਪੰਜਾਬ ਦੀ ਰਾਜਨੀਤੀ 'ਚ ਫੈਲੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਖ਼ਤਮ ਕਰਨ ਦੀ ਲੜਾਈ ਹੈ।

ਨੌਜਵਾਨਾਂ ਨੂੰ ਨਸ਼ੇ ਦੇ ਜਾਲ ਤੋਂ ਮੁਕਤ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਤੇ ਰੋਜ਼ਗਾਰ ਦੇਣ ਦੀ ਲੜਾਈ ਹੈ। ਇਹ ਲੜਾਈ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਅਤੇ ਸੰਪੰਨ ਬਣਾਉਣ ਦੀ ਲੜਾਈ ਹੈ। ਪੰਜਾਬ ਦੀ ਭਲਾਈ ਲਈ ਆਪਾਂ ਨੂੰ ਇਹ ਲੜਾਈ ਹਰ ਹਾਲ ਵਿੱਚ ਜਿੱਤਣੀ ਪਵੇਗੀ। 20 ਫਰਵਰੀ ਤੱਕ ਪੰਜਾਬ ਦੀ ਇਸ ਇਤਿਹਾਸਕ ਲੜਾਈ ਦੀ ਜ਼ਿੰਮੇਵਾਰੀ ਤੁਹਾਡੇ ਹੱਥਾਂ 'ਚ ਹੈ। ਉਸ ਤੋਂ ਬਾਅਦ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੀ ਸ਼ਾਸਨ ਵਿਵਸਥਾ 'ਚ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਜੜਾਂ ਜਮਾਂ ਚੁੱਕਾ ਹੈ। ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਰਾਜ ਨੂੰ ਬਰਬਾਦੀ ਦੇ ਕਿਨਾਰੇ ਲਿਆ ਖੜ੍ਹਾ ਕਰ ਦਿੱਤਾ ਹੈ।

ਨਸ਼ਾ ਮਾਫ਼ੀਆ ਅਤੇ ਆਗੂਆਂ ਦੇ ਗੱਠਜੋੜ ਨੇ ਪੈਸੇ ਕਮਾਉਣ ਲਈ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਕਾਰਨ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੋ ਗਿਆ ਅਤੇ ਰਾਜ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਕਰਜ਼ ਚੜ ਗਿਆ ਹੈ। ਪੂਰੇ ਪੰਜਾਬ 'ਚ 20 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਸਿਰਫ਼ ਰੇਤ ਮਾਫ਼ੀਆ ਦਾ ਕਾਰੋਬਾਰ ਚੱਲਦਾ ਹੈ। ਇਸ ਪੈਸੇ ਨੂੰ ਲੋਕਾਂ ਦੇ ਕੰਮਾਂ 'ਚ ਲਾਉਣਾ ਹੈ। ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਜੜ ਤੋਂ ਖ਼ਤਮ ਕਰਕੇ ਪੰਜਾਬ ਦਾ ਖ਼ਜ਼ਾਨਾ ਭਰਨਾ ਹੈ ਅਤੇ ਸੂਬੇ ਨੂੰ ਕਰਜ਼ ਤੋਂ ਮੁਕਤ ਕਰਨਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੰਦੀ ਰਾਜਨੀਤੀ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਖ਼ਤਮ ਕਰਨ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਵੋ ਅਤੇ 20 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe