Monday, August 04, 2025
 

ਪੰਜਾਬ

CM ਮੁੱਖ ਮੰਤਰੀ ਚੰਨੀ ਦੇ ਭਾਣਜੇ ਨੇ ਹੈਰਾਨ ਕਰਨ ਵਾਲੇ ਕੀਤੇ ਵੱਡੇ ਖੁਲਾਸੇ

February 06, 2022 08:09 PM

ਚੰਡੀਗੜ੍ਹ : ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਤੋਂ ਪੁੱਛ-ਗਿੱਛ ਦੌਰਾਨ ਵੱਡੇ ਖੁਲਾਸਾ ਹੋਇਆ। ਭੁਪਿੰਦਰ ਸਿੰਘ ਹਨੀ ਨੇ ਇਹ ਗੱਲ ਵੀ ਮੰਨ ਲਈ ਹੈ ਕਿ ਇਸ ਰਕਮ ਵਿੱਚ ਗੈਰ-ਕਾਨੂੰਨੀ ਮਾਈਨਿੰਗ ਤੋਂ ਹੋਈ ਆਮਦਨ ਅਤੇ ਅਧਿਕਾਰੀਆਂ ਦੀਆਂ ਟਰਾਂਸਫ਼ਰਾਂ ਲਈ ਲਈਆਂ ਗਈਆਂ ਰਕਮਾਂ ਸ਼ਾਮਿਲ ਹਨ। ਇਹ ਗੱਲ ਮੰਨੀ ਹੈ ਕਿ ਵੱਖ-ਵੱਖ ਟਿਕਾਣਿਆਂ ਤੋਂ ਬਰਾਮਦ ਹੋਈ 10 ਕਰੋੜ ਦੀ ਰੁਪਏ ਉਸ ਦੀ ਹੀ ਹੈ।

ਈਡੀ ਵੱਲੋਂ ਮਿਲੇ ਦਸਤਾਵੇਜ਼ਾਂ ਮੁਤਾਬਕ ਹਨੀ ਨੇ ਈਡੀ ਵੱਲੋਂ ਦੱਸਿਆ ਗਿਆ ਕਿ ਹਨੀ ਦੇ ਲੁਧਿਆਣਾ ਸਥਿਤ ਘਰ ਤੋਂ 4.09 ਕਰੋੜ ਰੁਪਏ, ਉਸ ਦੇ ਹੋਮਲੈਂਡ ਹਾਈਟਸ, ਮੋਹਾਲੀ ਸਥਿਤ ਘਰ ਤੋਂ 3.89 ਕਰੋੜ ਰੁਪਏ ਅਤੇ ਉਸਦੇ ਸਾਥੀ ਸੰਦੀਪ ਕੁਮਾਰ ਤੋਂ ਬਰਾਮਦ ਕੀਤੇ 1.99 ਕਰੋੜ ਰੁਪਏ ਦਰਅਸਲ ਉਸਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਨੀ ਮੁੱਖ ਮੰਤਰੀ ਦਾ ਨਜ਼ਦੀਕੀ ਰਿਸ਼ਤੇਦਾਰ ਹੋਣ ਦਾ ਲਾਭ ਲੈ ਕੇ ਇਸ ਤਰ੍ਹਾਂ ਪੈਸੇ ਕਮਾ ਰਿਹਾ ਸੀ।

ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਹਨੀ ਨੂੰ ਦੋ ਦਿਨ ਪਹਿਲਾਂ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਪਿੱਛੋਂ ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਕੇ 8 ਫਰਵਰੀ ਤੱਕ ਰਿਮਾਂਡ 'ਤੇ ਲਿਆ ਗਿਆ ਹੈ।

ਦਰਅਸਲ 18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੋਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ।

 

Have something to say? Post your comment

Subscribe