Sunday, August 03, 2025
 

ਪੰਜਾਬ

ਚੋਣ ਕਮਿਸ਼ਨ ਵਲੋਂ ਵਿਧਾਇਕ ਬੈਂਸ ਅਤੇ ਕੜਵਲ ਦੀ 24 ਘੰਟੇ ਵੀਡੀਓ ਨਿਗਰਾਨੀ ਦੇ ਹੁਕਮ

February 09, 2022 03:08 PM

ਚੰਡੀਗੜ੍ਹ : ਪੰਜਾਬ ਵਿੱਚ ਲੁਧਿਆਣਾ ਦੀ ਆਤਮਨਗਰ ਵਿਧਾਨ ਸਭਾ ਸੀਟ ਅਤਿ ਸੰਵੇਦਨਸ਼ੀਲ ਸੀਟ ਬਣ ਗਈ ਹੈ। ਇੱਥੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਇਸ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਅਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਵੀਡੀਓ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਇੱਥੇ ਵੀਡੀਓ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਰਿਟਰਨਿੰਗ ਅਫਸਰ ਨੇ ਹੁਕਮ ਦਿੱਤੇ ਹਨ ਕਿ ਬੈਂਸ ਅਤੇ ਕੜਵਲ 24 ਘੰਟੇ ਵੀਡੀਓ ਟੀਮ ਦੀ ਨਿਗਰਾਨੀ ਹੇਠ ਰਹਿਣਗੇ। ਉਨ੍ਹਾਂ ਦੀਆਂ ਚੋਣ ਰੈਲੀਆਂ ਦੀ ਵੀਡੀਓ ਨਿਗਰਾਨੀ ਹੋਵੇਗੀ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰੇ।

ਦਰਅਸਲ ਆਤਮਨਗਰ ਦੇ ਹਰਕਿਸ਼ਨ ਪਬਲਿਕ ਸਕੂਲ ਨੇੜੇ ਬੈਂਸ ਅਤੇ ਕੜਵਲ ਦੇ ਸਮਰਥਕਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਗੋਲੀ ਚੱਲ ਗਈ। ਇਸ ਮਾਮਲੇ 'ਚ ਪੁਲਿਸ ਨੇ ਮੰਗਲਵਾਰ ਨੂੰ ਵਿਧਾਇਕ ਸਿਮਰਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਰਾਤ ਨੂੰ ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਸਵੇਰੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਮਿਸ਼ਨ ਨੇ ਬੈਂਸ ਅਤੇ ਕੜਵਲ ਸਮਰਥਕਾਂ ਦਰਮਿਆਨ ਹੋਈ ਹਿੰਸਕ ਝੜਪ ਦਾ ਸਖ਼ਤ ਨੋਟਿਸ ਲਿਆ ਹੈ। ਮੰਗਲਵਾਰ ਰਾਤ ਨੂੰ ਮੁੱਖ ਚੋਣ ਅਧਿਕਾਰੀ ਨੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਇੰਸਪੈਕਟਰ ਲਾਭ ਸਿੰਘ ਨੂੰ ਹਟਾ ਦਿੱਤਾ। ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਇੰਸਪੈਕਟਰ ਲਾਭ ਸਿੰਘ ਨੇ ਸਥਿਤੀ ਨੂੰ ਸਹੀ ਢੰਗ ਨਾਲ ਨਹੀਂ ਸੰਭਾਲਿਆ। ਲਾਭ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ। ਉਸ ਦੀ ਵਿਭਾਗੀ ਜਾਂਚ ਵੀ ਕੀਤੀ ਜਾ ਰਹੀ ਹੈ।

 

Have something to say? Post your comment

 
 
 
 
 
Subscribe