Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਸੁੱਟਿਆ ਗ੍ਰਨੇਡ, 3 ਜ਼ਖ਼ਮੀ ਤੇ ਇਕ ਜਵਾਨ ਸ਼ਹੀਦ

February 11, 2022 09:24 PM
ਇਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਇੱਕ ਸ਼ਹੀਦ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਦੂਜੇ ਪਾਸੇ ਹਮਲੇ ਤੋਂ ਤੁਰੰਤ ਬਾਅਦ ਪੁਲਿਸ, ਸੀਆਰਪੀਐੱਫ ਅਤੇ ਫੌਜ ਦੇ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਪਰ ਹੁਣ ਤੱਕ ਕਿਸੇ ਅੱਤਵਾਦੀ ਦਾ ਪਤਾ ਨਹੀਂ ਲੱਗਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਅੱਤਵਾਦੀ ਨੇੜੇ ਹੀ ਕਿਤੇ ਲੁਕੇ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਆਰਪੀਐੱਫ ਦੀ ਇੱਕ ਸਾਂਝੀ ਪਾਰਟੀ ਬਾਂਦੀਪੋਰਾ ਦੇ ਨਿਸ਼ਾਤ ਪਾਰਕ ਨੇੜੇ ਰੂਟੀਨ ਗਸ਼ਤ 'ਤੇ ਸੀ। ਫਿਰ ਪਹਿਲਾਂ ਤੋਂ ਹੀ ਘਿਰੇ ਹੋਏ ਅੱਤਵਾਦੀਆਂ ਨੇ ਜਵਾਨਾਂ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ।
ਜਦੋਂ ਤੱਕ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ, ਅੱਤਵਾਦੀ ਆਬਾਦੀ ਵਾਲੇ ਖੇਤਰ ਦਾ ਫਾਇਦਾ ਉਠਾਉਂਦੇ ਹੋਏ ਭੱਜ ਗਏ। ਇਸ ਹਮਲੇ ਵਿੱਚ ਚਾਰ ਜਵਾਨ ਜ਼ਖ਼ਮੀ ਹੋ ਗਏ। ਜ਼ਖਮੀਆਂ 'ਚੋਂ ਇਕ ਦੀ ਥੋੜ੍ਹੀ ਦੇਰ ਬਾਅਦ ਮੌਤ ਹੋ ਗਈ।
ਸ਼ਹੀਦ ਫੌਜੀ ਦਾ ਨਾਂ ਜ਼ੁਬੇਹ ਅਹਿਮਦ ਸ਼ਾਹ ਹੈ। ਹਮਲੇ ਤੋਂ ਤੁਰੰਤ ਬਾਅਦ ਨਿਸ਼ਾਨ ਪਾਰਕ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ। ਉੱਥੇ ਪੁਲਿਸ, ਸੈਨਾ ਅਤੇ ਸੀਆਰਪੀਐਫ ਦੇ ਜਵਾਨ ਹਰ ਪਾਸੇ ਤਾਇਨਾਤ ਹਨ।
 

Have something to say? Post your comment

 
 
 
 
 
Subscribe