Thursday, May 01, 2025
 

ਪੰਜਾਬ

ਭਾਜਪਾ ਉਮੀਦਵਾਰ ਦੇ ਪ੍ਰਚਾਰ ਲਈ ਪਹੁੰਚੇ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ

February 12, 2022 10:28 PM

ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਕਸਬਾ ਪੁਰਾਣਾ ਸ਼ਾਲਾ ਵਿੱਚ  ਭਾਜਪਾ ਉਮੀਦਵਾਰ ਰੇਣੂ ਕਸ਼ਯਪ ਦੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਸੀਨੀਅਰ ਭਾਜਪਾ ਆਗੂਆਂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ।

ਕਿਸਾਨ ਹੰਸਰਾਜ ਹੰਸ ਦੀ ਗੱਡੀ ਅੱਗੇ ਆ ਗਏ ਤੇ ਬੀਜੇਪੀ, ਬੀਜੇਪੀ ਲੀਡਰ ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿੱਚ ਕਿਸਾਨਾਂ ਨੇ ਕਾਫਲੇ ਨੂੰ ਘੇਰ ਲਿਆ ਤੇ ਗੱਡੀ ਵੱਲ ਵਧਣ ਲੱਗੇ।

ਪੁਲਿਸ ਕਿਸਾਨਾਂ ਨੂੰ ਰੋਕਦੀ ਨਜ਼ਰ ਆਈ।ਜ਼ਿਲ੍ਹਾ ਪ੍ਰਧਾਨ ਕਿਸਾਨ ਮਜ਼ਦੂਰ ਕਮੇਟੀ ਬੀਬੀ ਦਵਿੰਦਰ ਕੌਰ, ਡਾ ਦਲਜੀਤ ਸਿੰਘ ਤੇ ਸੁਖਵਿੰਦਰ ਸਿੰਘ ਗੋਹਤ ਪੋਖਰ ਨੇ ਕਿਹਾ ਕਿ ਭਾਜਪਾ ਕਿਸਾਨ ਅਤੇ ਆਮ ਲੋਕਾਂ ਦੀ ਵਿਰੋਧੀ ਹੈ।

ਇਸ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਾਜਪਾ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਨੇ ਕਾਫੀ ਮੁਸ਼ੱਕਤ ਨਾਲ ਹੰਸ ਰਾਜ ਹੰਸ ਅਤੇ ਹੋਰਨਾਂ ਭਾਜਪਾ ਆਗੂਆਂ ਨੂੰ ਪੁਰਾਣਾ ਸ਼ਾਲਾ ਤੋਂ ਬਾਹਰ ਕੱਢਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe