Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹਿਮਾਚਲ

ਹਿਮਾਚਲ : ਸਿਲੰਡਰ ’ਚ ਅੱਗ ਲੱਗਣ ਨਾਲ ਕਈ ਲੋਕ ਝੁਲਸੇ

February 15, 2022 05:03 PM

ਮੰਡੀ : ਹਿਮਾਚਲ ਦੇ ਮੰਡੀ ਜ਼ਿਲ੍ਹੇ ’ਚ ਗੈਸ ਸਿਲੰਡਰ ’ਚ ਅਚਾਨਕ ਅੱਗ ਲੱਗਣ ਨਾਲ ਇਕ ਘਰ ਅੱਗ ਦੀ ਲਪੇਟ ’ਚ ਆ ਗਿਆ। ਹਾਦਸੇ ’ਚ 6 ਬੱਚਿਆਂ ਸਮੇਤ 10 ਲੋਕ ਝੁਲਸ ਗਏ। ਹਾਦਸੇ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮੰਡੀ ਦੇ ਰਾਮਨਗਰ ਵਾਰਡ ’ਚ ਅੱਜ ਸਵੇਰੇ ਅਚਾਨਕ ਗੈਸ ਸਿਲੰਡਰ ਤੋਂ ਰਿਸਾਅ ਹੋਇਆ ਅਤੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਅਗਨੀਕਾਂਡ ’ਚ ਪ੍ਰਵਾਸੀ ਮਜ਼ਦੂਰ ਪ੍ਰਭਾਵਿਤ ਹੋਏ ਹਨ ਜੋ ਕਿ ਇੱਥੇ ਰੇਹੜੀਆਂ ਲਾਉਂਦੇ ਹਨ। ਐੱਸ. ਪੀ. ਮੰਡੀ ਸ਼ਾਲਿਨੀ ਅਗਨੀਹੋਤਰੀ ਨੇ ਮਾਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਮਨਗਰ ਵਾਰਡ ’ਚ ਗੋਦਾਮ ਕੋਲ ਇਕ ਮਕਾਨ ’ਚ ਕੁਝ ਪ੍ਰਵਾਸੀ ਲੋਕ ਕਿਰਾਏ ’ਤੇ ਰਹਿੰਦੇ ਹਨ। ਇਹ ਸਾਰੇ ਮੰਡੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਰੇਹੜੀਆਂ ਲਾ ਕੇ ਆਪਣਾ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਰੋਜ਼ਾਨਾ ਵਾਂਗ ਅੱਜ ਸਵੇਰੇ ਵੀ ਇਹ ਰੇਹੜੀਆਂ ਤਿਆਰ ਕਰ ਰਹੇ ਸਨ, ਉਸ ਸਮੇਂ ਇਹ ਹਾਦਸਾ ਵਾਪਰਿਆ। ਅੱਗ ਦੀ ਲਪੇਟ ’ਚ ਦੋ ਪਰਿਵਾਰਾਂ ਦੇ 10 ਲੋਕ ਆ ਗਏ, ਜਿਨ੍ਹਾਂ ’ਚ 6 ਬੱਚੇ, 2 ਪੁਰਸ਼ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਸਾਰੇ ਬੱਚੇ 10 ਸਾਲ ਤੋਂ ਘੱਟ ਉਮਰ ਦੇਹਨ। ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

 

Have something to say? Post your comment

Subscribe