Saturday, December 20, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

ਸੰਸਾਰ

ਕੈਨੇਡਾ: ਪੁਲਿਸ ਨੇ ਓਟਾਵਾ ਵਿੱਚ ਪ੍ਰਦਰਸ਼ਨਕਾਰੀ ਟਰੱਕ ਡਰਾਈਵਰਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ

February 18, 2022 08:37 PM

ਓਟਾਵਾ : ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ 'ਤੇ ਟਰੱਕ ਡਰਾਈਵਰਾਂ ਦੇ ਤਿੰਨ ਹਫ਼ਤਿਆਂ ਤੋਂ ਚੱਲ ਰਹੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਨੇ ਵੀਰਵਾਰ ਦੇਰ ਰਾਤ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਤਾਮਾਰਾ ਲਿਚਟ ਅਤੇ ਕ੍ਰਿਸ ਬਾਰਬਰ ਨੂੰ ਪਾਰਲੀਮੈਂਟ ਹਿੱਲ ਇਲਾਕੇ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ। ਪੁਲਿਸ ਨੇ ਟਰੱਕ ਚਾਲਕਾਂ ਨੂੰ ਧਰਨਾ ਸਮਾਪਤ ਕਰਨ ਦੀ ਚਿਤਾਵਨੀ ਦਿੱਤੀ ਹੈ ਪਰ ਟਰੱਕ ਡਰਾਈਵਰ ਉਥੇ ਖੜ੍ਹੇ ਹੋ ਕੇ ਆਪਣੇ-ਆਪਣੇ ਟਰੱਕਾਂ ਦੇ ਹਾਰਨ ਵਜਾ ਕੇ ਨਾ ਹਟਣ ਦਾ ਸੰਕੇਤ ਦੇ ਰਹੇ ਹਨ।

ਇਨ੍ਹਾਂ ਪ੍ਰਦਰਸ਼ਨਾਂ ਦਾ ਕਾਰਨ ਕੋਵਿਡ-19 ਪਾਬੰਦੀਆਂ ਹਨ। ਇਨ੍ਹਾਂ ਪਾਬੰਦੀਆਂ ਵਿਰੁੱਧ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋ ਰਹੇ ਹਨ। ਟਰੱਕ ਡਰਾਈਵਰਾਂ ਦੀ ਅਗਵਾਈ 'ਚ ਪ੍ਰਦਰਸ਼ਨਕਾਰੀਆਂ ਨੇ ਰਾਜਧਾਨੀ ਓਟਾਵਾ ਦੀਆਂ ਸੜਕਾਂ 'ਤੇ ਟਰੱਕਾਂ ਨਾਲ ਜਾਮ ਲਗਾ ਦਿੱਤਾ ਹੈ ਅਤੇ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ ਨੂੰ ਕਈ ਥਾਵਾਂ 'ਤੇ ਜਾਮ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਨੂੰ ਬਾਹਰੀ ਲੋਕਾਂ ਲਈ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਓਟਵਾ ਪੁਲਿਸ ਦੇ ਅੰਤਰਿਮ ਮੁਖੀ ਸਟੀਵ ਬੈੱਲ ਨੇ ਕਿਹਾ ਕਿ ਖ਼ਤਰੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਾਰਵਾਈ ਜ਼ਰੂਰੀ ਸੀ। ਉਨ੍ਹਾਂ ਇਸ ਨੂੰ ਗੈਰ-ਕਾਨੂੰਨੀ ਪ੍ਰਦਰਸ਼ਨ ਦੱਸਦਿਆਂ ਕਿਹਾ ਕਿ ਅਸੀਂ ਇਸ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

ਦੂਜੇ ਪਾਸੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਸੰਸਦ ਵਿੱਚ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਅਤੇ ਖਤਰਨਾਕ ਗਤੀਵਿਧੀਆਂ ਨੂੰ ਰੋਕਣ ਦਾ ਸਮਾਂ ਆ ਗਿਆ ਹੈ। ਇਹ ਸਾਡੀ ਆਰਥਿਕਤਾ ਅਤੇ ਵਪਾਰ ਵਿੱਚ ਸਾਡੇ ਭਾਈਵਾਲਾਂ ਲਈ ਖ਼ਤਰਾ ਹੈ। ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹਨ। ਦੱਸ ਦੇਈਏ ਕਿ ਸੰਸਦ ਤੋਂ ਥੋੜ੍ਹੀ ਦੂਰੀ 'ਤੇ 300 ਤੋਂ ਵੱਧ ਟਰੱਕ ਖੜ੍ਹੇ ਹਨ।

 

Have something to say? Post your comment

 
 
 
 
 
Subscribe