Monday, August 04, 2025
 

ਖੇਡਾਂ

ਬ੍ਰਿਟੇਨ ਅਤੇ ਆਇਰਲੈਂਡ ਪੇਸ਼ ਕਰਨਗੇ 2030 ਫੀਫਾ ਵਿਸ਼ਵ ਕੱਪ ਮੇਜ਼ਬਾਨੀ ਦੀ ਦਾਅਵੇਦਾਰੀ

December 03, 2019 11:24 AM

ਬ੍ਰਿਟੇਨ : ਬ੍ਰਿਟੇਨ ਅਤੇ ਆਇਰਲੈਂਡ ਸਾਲ 2030 'ਚ ਹੋਣ ਵਾਲੇ ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਸਾਂਝੇ ਤੌਰ 'ਤੇ ਦਾਅਵੇਦਾਰੀ ਪੇਸ਼ ਕਰਨਗੇ। ਸਥਾਨਕ ਫੁੱਟਬਾਲ ਅਧਿਕਾਰੀਆਂ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਸਰਕਾਰ ਦਾ ਸਮਰਥਨ ਰਿਹਾ ਤਾਂ ਆਇਰਲੈਂਡ ਅਤੇ ਬ੍ਰਿਟੇਨ ਦੋਵੇਂ ਫੁੱਟਬਾਲ ਸੰਘ ਮਿਲ ਕੇ 2030 ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਸਾਂਝੀ ਦਾਅਵੇਦਾਰੀ ਪੇਸ਼ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਸਾਂਝੇ ਤੌਰ 'ਤੇ ਮੇਜ਼ਬਾਨੀ ਦੀ ਹਾਲਤ 'ਚ ਮੈਚ ਇੰਗਲਿਸ਼ ਸ਼ਹਿਰਾਂ ਦੇ ਨਾਲ ਕਾਡਿਰਫ, ਗਲਾਸਗੋ ਅਤੇ ਡਬਲਿਨ 'ਚ ਆਯੋਜਿਤ ਕੀਤੇ ਜਾਣਗੇ।

ਫਰਵਰੀ 'ਚ ਚਿਲੀ ਨੇ ਐਲਾਨ ਕੀਤਾ ਸੀ ਕਿ ਉਹ ਅਰਜਨਟੀਨਾ, ਉਰੂਗਵੇ ਅਤੇ ਪੈਰਾਗਵੇ ਦੇ ਨਾਲ ਮਿਲ ਕੇ ਸਾਂਝੇ ਤੌਰ 'ਤੇ ਮੇਜ਼ਬਾਨੀ ਲਈ ਦਾਅਵੇਦਾਰੀ ਪੇਸ਼ ਕਰੇਗਾ। ਸਤੰਬਰ 'ਚ ਇਕਵਾਡੋਰ ਨੇ ਪੇਰੂ ਅਤੇ ਕੋਲੰਬੀਆ ਨਾਲ ਵੀ ਸਾਂਝੇ ਤੌਰ 'ਤੇ ਮੇਜ਼ਬਾਨੀ ਦੀ ਦਾਅਵੇਦਾਰੀ ਲਈ ਸੁਝਾਅ ਦਿੱਤਾ ਸੀ। ਨਵੰਬਰ 'ਚ ਸਪੇਨ ਅਤੇ ਪੁਰਤਗਾਲ ਨੇ ਵੀ ਮੋਰੱਕੋ ਦੇ ਨਾਲ ਮਿਲ ਕੇ ਸਾਂਝੇ ਤੌਰ 'ਤੇ ਮੇਜ਼ਬਾਨੀ 'ਤੇ ਵਿਚਾਰ ਲਈ ਕਿਹਾ ਸੀ। ਸਾਲ 2022 'ਚ ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਸਾਲ 2024 'ਚ ਮੇਜ਼ਬਾਨੀ ਦੇ ਜੇਤੂ ਰਾਸ਼ਟਰ ਦਾ ਐਲਾਨ ਕੀਤਾ ਜਾਵੇਗਾ, ਜਦਕਿ 2026 ਵਿਸ਼ਵ ਕੱਪ ਸੈਸ਼ਨ ਦੀ ਮੇਜ਼ਬਾਨੀ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਸਾਂਝੇ ਰੂਪ 'ਚ ਕਰਨਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe