Sunday, May 04, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਮਈ 2025)ਪੰਜਾਬ ਦੇ ਲੋਕ ਛੇਤੀ ਹੀ ਨਸ਼ੇ ਵੇਚ ਕੇ ਬਣਾਏ ਵੱਡੇ-ਵੱਡੇ ਮਹਿਲ ਡਿੱਗਦੇ ਵੇਖਣਗੇਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨਬੀਬੀਐਮਬੀ ਨੇ ਪੰਜਾਬ ਨੂੰ ਪਾਣੀ ਨਾਲੋਂ ਵੱਧ ਜ਼ਖ਼ਮ ਦਿੱਤੇ - ਬਰਿੰਦਰ ਗੋਇਲਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨबरनाला में एक युवक को फंकरपंथी पडी भारीਪੰਜਾਬ-ਹਰਿਆਣਾ ਪਾਣੀ ਵਿਵਾਦ ਕੀ ਹੈ ? ਸੈਣੀ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਜਾਣੋ ਅਗਲੇ ਵਿਕਲਪ ਕੀ ਹਨ?NEET ਪ੍ਰੀਖਿਆ ਕੱਲ੍ਹ, ਜਾਣੋ ਡਰੈੱਸ ਕੋਡ, ਦਸਤਾਵੇਜ਼ ਸੂਚੀ ਅਤੇ ਦਾਖਲੇ ਦੇ ਸਮੇਂ ਸਮੇਤ 10 ਨਿਯਮਗੋਆ ਦੇ ਸ਼ਿਰਗਾਓਂ ਮੰਦਰ ਦੀ ਯਾਤਰਾ ਦੌਰਾਨ ਭਗਦੜ

ਸੰਸਾਰ

Russia-Ukrain War : ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚੀ ਰੂਸੀ ਫ਼ੌਜ

February 25, 2022 02:02 PM

ਕੀਵ : ਰੂਸ ਦੀ ਫ਼ੌਜ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਚੁੱਕੀ ਹੈ। ਲੜਾਈ ਵਿੱਚ ਹੁਣ ਤੱਕ 137 ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਯੂਕਰੇਨ ਦੀ ਫੌਜ ਨੇ ਕਈ ਰੂਸੀ ਜਹਾਜ਼ਾਂ ਨੂੰ ਵੀ ਤਬਾਹ ਕਰ ਦਿੱਤਾ ਹੈ।

ਯੂਕਰੇਨ ਵਿੱਚ ਰੂਸ ਦੀ ਸਰਹੱਦ ਨਾਲ ਲੱਗਦੇ ਸੂਮੀ ਸ਼ਹਿਰ ’ਤੇ ਰੂਸੀ ਫ਼ੌਜਾਂ ਵੱਲੋਂ ਕਬਜ਼ਾ ਕਰਨ ਮਗਰੋਂ ਘੱਟੋ-ਘੱਟ 400 ਭਾਰਤੀ ਵਿਦਿਆਰਥੀਆਂ ਨੇ ਤਹਿਖਾਨੇ ਵਿੱਚ ਸ਼ਰਨ ਲਈ ਹੈ ਅਤੇ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਕੱਢਣ ਦੀ ਅਪੀਲ ਕੀਤੀ ਹੈ।

ਇਨ੍ਹਾਂ ਵਿੱਚੋਂ ਜ਼ਿਆਦਾਤਰ ਸੂਮੀ ਸਟੇਟ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਸੁਰੱਖਿਆ ਬਾਰੇ ਚਿੰਤਤ ਸਨ ਕਿਉਂਕਿ ਬਾਹਰ ਗੋਲੀਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ।

ਯੂਕਰੇਨ 'ਤੇ ਰੂਸੀ ਹਮਲੇ ਨੂੰ ਲਗਪਗ 24 ਘੰਟੇ ਹੋ ਗਏ ਹਨ। ਹਰ ਗੁਜ਼ਰਦੇ ਮਿੰਟ ਦੇ ਨਾਲ ਹਮਲੇ ਹੋਰ ਤੇਜ਼ ਹੁੰਦੇ ਜਾ ਰਹੇ ਹਨ। ਯੂਕਰੇਨੀ ਪਾਸਿਓਂ ਵੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ, ਪਰ ਵੱਡੀ ਰੂਸੀ ਫੌਜ ਦੇ ਸਾਹਮਣੇ ਇਹ ਨਾਕਾਫੀ ਹੈ।

ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਇਹ ਯੁੱਧ ਕਿੰਨਾ ਚਿਰ ਚੱਲੇਗਾ, ਕਿਉਂਕਿ ਰੂਸੀ ਫੌਜਾਂ ਨੇ ਮਹੀਨਿਆਂ ਦੀ ਯੋਜਨਾ ਤੋਂ ਬਾਅਦ ਯੂਕਰੇਨ 'ਤੇ ਹਮਲਾ ਕੀਤਾ ਹੈ ਅਤੇ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਹਮਲੇ ਦੀ ਰਫ਼ਤਾਰ ਅਜਿਹੀ ਹੈ ਜੋ ਇਸ ਤੋਂ ਪਹਿਲਾਂ ਕਿਸੇ ਜੰਗ 'ਚ ਨਹੀਂ ਦੇਖੀ ਗਈ।

ਰੂਸ ਪੱਖੀ ਬਾਗੀ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦਾਖਲ ਹੋ ਗਏ ਹਨ। ਇਸ ਦੇ ਨਾਲ ਹੀ ਰੈੱਡ ਆਰਮੀ ਨੇ ਚਰਨੋਬਲ ਨਿਊਕਲੀਅਰ ਪਲਾਂਟ 'ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਲੜਾਈ ਵਿੱਚ ਹੁਣ ਤੱਕ 137 ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਯੂਕਰੇਨ ਦੀ ਫੌਜ ਨੇ ਕਈ ਰੂਸੀ ਜਹਾਜ਼ਾਂ ਨੂੰ ਵੀ ਤਬਾਹ ਕਰ ਦਿੱਤਾ ਹੈ।

 

Have something to say? Post your comment

Subscribe