Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਸੰਸਦ 'ਚ ਬੋਲੇ ਅਮਿਤ ਸ਼ਾਹ, ਨਹੀਂ ਮੁਆਫ਼ ਹੋਈ ਰਾਜੋਆਣਾ ਦੀ ਫਾਂਸੀ

December 03, 2019 12:55 PM

ਨਵੀਂ ਦਿੱਲੀ : ਮੰਗਲਵਾਰ ਨੂੰ ਲੋਕ ਸਭਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਹੋਈ ਹੈ। ਦਰਅਸਲ ਸੰਸਦ 'ਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਸਵਾਲ ਕੀਤਾ ਸੀ। ਜਿਸ ਦਾ ਜਵਾਬ ਦਿੰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਮੀਡੀਆ ਰਿਪੋਰਟਾਂ 'ਤੇ ਨਾ ਜਾਓ, ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਹੋਈ।  ਜ਼ਿਕਰਯੋਗ ਹੈ ਕਿ ਮੀਡੀਆ 'ਚ ਅਜਿਹੀਆਂ ਖ਼ਬਰਾਂ ਸਨ ਕਿ ਬੀਤੀ 12 ਨਵੰਬਰ ਨੂੰ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਸਰਕਾਰ ਵਲੋਂ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਗਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿਚ ਬੰਦ ਹੈ। ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਬੇਅੰਤ ਸਿੰਘ ਦਾ ਪਰਿਵਾਰ ਨਾਰਾਜ਼ ਨਜ਼ਰ ਆਇਆ। ਇਸ ਮੁੱਦੇ 'ਤੇ ਬੇਅੰਤ ਸਿੰਘ ਦੇ ਪੋਤੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੇ ਲੰਬਾ ਸਮਾਂ ਅੱਤਵਾਦ ਦਾ ਸੰਤਾਪ ਝੱਲਿਆ ਹੈ, ਜਿਸ ਤੋਂ ਬਾਅਦ ਸੂਬੇ 'ਚ ਸ਼ਾਂਤੀ ਦਾ ਮਾਹੌਲ ਵਾਪਸ ਲਿਆਉਣ ਲਈ ਬੇਅੰਤ ਸਿੰਘ ਨੂੰ ਆਪਣੀ ਸ਼ਹਾਦਤ ਦੇਣੀ ਪਈ। ਰਾਜੋਆਣਾ ਨੇ ਬੇਅੰਤ ਸਿੰਘ ਦੇ ਕਤਲ ਦਾ ਜ਼ੁਰਮ ਦਾ ਕਬੂਲ ਕੀਤਾ ਹੈ, ਅਜਿਹੇ ਵਿਚ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe