Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

LPG ਸਿਲੰਡਰ ਅੱਜ ਤੋਂ 105 ਰੁਪਏ ਮਹਿੰਗਾ ਹੋਇਆ

March 01, 2022 09:03 AM

ਨਵੀਂ ਦਿੱਲੀ: ਯੂਕਰੇਨ-ਰੂਸ ਜੰਗ ਕਾਰਨ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਸਿਲੰਡਰ ਦੇ ਰੇਟ ਵਿੱਚ 105 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਵਪਾਰਕ ਐਲਪੀਜੀ ਸਿਲੰਡਰ ਵਿੱਚ ਕੀਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ‘ਚ ਮੰਗਲਵਾਰ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2, 012 ਰੁਪਏ ਹੋ ਜਾਵੇਗੀ।

ਇਸ ਦੇ ਨਾਲ ਹੀ 5 ਕਿਲੋ ਦੇ ਸਿਲੰਡਰ ਦੀ ਕੀਮਤ ਵਿੱਚ ਵੀ 27 ਰੁਪਏ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ਵਿੱਚ 5 ਕਿਲੋ ਦੇ ਸਿਲੰਡਰ ਦੀ ਕੀਮਤ 569 ਰੁਪਏ ਹੋਵੇਗੀ। ਫਿਲਹਾਲ ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਵੱਡਾ ਬਦਲਾਅ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦਰਮਿਆਨ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 170 ਰੁਪਏ ਦਾ ਵਾਧਾ ਹੋਇਆ ਹੈ।

6 ਅਕਤੂਬਰ 2021 ਤੋਂ ਬਾਅਦ ਘਰੇਲੂ ਐਲਪੀਜੀ ਸਿਲੰਡਰ ਨਾ ਤਾਂ ਸਸਤਾ ਹੋਇਆ ਹੈ ਅਤੇ ਨਾ ਹੀ ਮਹਿੰਗਾ ਹੋਇਆ ਹੈ। ਯਾਨੀ ਘਰੇਲੂ ਸਿਲੰਡਰ ਦੀ ਕੀਮਤ ‘ਚ ਫਿਲਹਾਲ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਮਹੀਨਾਵਾਰ ਸੋਧਿਆ ਜਾਂਦਾ ਹੈ। ਇਸ ਤੋਂ ਪਹਿਲਾਂ 1 ਫਰਵਰੀ ਨੂੰ ਨੈਸ਼ਨਲ ਆਇਲ ਡਿਸਟ੍ਰੀਬਿਊਸ਼ਨ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਸੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe