Thursday, May 01, 2025
 

ਸਿਆਸੀ

Russia-Ukraine War: ਮਨੀਸ਼ ਤਿਵਾੜੀ ਨੇ ਕੀਤਾ ਸਿਆਸਤਦਾਨਾਂ ਨੂੰ ਸਵਾਲ -'ਹੁਣ ਕਿੱਥੇ ਹੋ ਜਦੋਂ ਯੂਕਰੇਨ 'ਚ ਬੱਚਿਆਂ ਨੂੰ ਸਾਡੀ ਲੋੜ ਹੈ?’

March 02, 2022 11:39 PM

ਚੰਡੀਗੜ੍ਹ : ਰੂਸ ਵਲੋਂ ਯੂਕਰੇਨ 'ਤੇ ਕੀਤੇ ਜਾ ਰਹੇ ਹਮਲੇ ਕਾਰਨ ਪੰਜਾਬ ਦੇ ਵੀ ਬਹੁਤ ਸਾਰੇ ਵਿਦਿਆਰਥੀ ਯੂਕਰੇਨ (Umraine) ਵਿਚ ਫਸੇ ਹੋਏ ਹਨ।

ਭਾਵੇਂ ਕਿ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਾਂਸਦਾਂ ਦਾ ਵਫਦ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ (Union Minister Minakshi Lekhi) ਨੂੰ ਮਿਲਿਆ ਸੀ।

ਇਸ ਦੇ ਚਲਦੇ ਹੀ ਐਮ.ਪੀ. ਮਨੀਸ਼ ਤਿਵਾੜੀ (MP Manish Tiwari) ਨੇ ਆਪਣੀ ਸਰਕਾਰ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਨੂੰ ਸਵਾਲ ਕੀਤਾ ਹੈ ਕਿ ਇਸ ਮੁਸ਼ਕਲ ਘੜੀ ਵਿਚ ਉਹ ਦਿਖਾਈ ਕਿਉਂ ਨਹੀਂ ਦੇ ਰਹੇ?

ਤਿਵਾੜੀ ਨੇ ਕਿਹਾ, ''ਪੰਜਾਬ ਕਾਂਗਰਸ ਦੇ ਮਹਾਨ ਨੇਤਾਵਾਂ ਤੋਂ ਮੈਂ ਹੈਰਾਨ ਹਾਂ। ਜਦੋਂ ਸਾਡੇ ਹਜ਼ਾਰਾਂ ਬੱਚੇ ਖ਼ਤਰੇ ਵਿੱਚ ਹਨ ਤਾਂ ਕਾਂਗਰਸ (Congress)  ਕਿਤੇ ਵੀ ਨਜ਼ਰ ਨਹੀਂ ਆਉਂਦੀ।

ਉਨ੍ਹਾਂ ਅੱਗੇ ਕਿਹਾ ਕਿ ਕੀ ਇਹ ਸਿਰਫ਼ ਪੰਜਾਬ ਦੇ ਸੰਸਦ ਮੈਂਬਰਾਂ ਦੀ ਹੀ ਜ਼ਿੰਮੇਵਾਰੀ ਹੈ? ਚਨਜੀਤ ਸਿੰਘ ਚੰਨੀ (Charanjit Singh Channi), ਨਵਜੋਤ ਸਿੰਘ ਸਿੱਧੂ (Navjot Singh Sidhu), ਸੁਨੀਲ ਜਾਖੜ (Sunil Jakhar) ਅਤੇ ਹਰੀਸ਼ ਚੌਧਰੀ (Harish Chaudhary) ਕਿੱਥੇ ਹਨ?

ਕੀ ਇਹ ਤਾਕਤ ਦਾ ਅੰਤ ਹੈ? ਅਤੇ ਬਾਕੀ ਸਿਆਸੀ ਪਾਰਟੀਆਂ (Political Parties) ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ ਉਹ ਕਿੱਥੇ ਹਨ?

ਤਿਵਾੜੀ ਨੇ ਦੂਜੀਆਂ ਸਿਆਸੀ ਪਾਰਟੀਆਂਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ(Aam Aadmi Party), ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਭਾਜਪਾ (BJP) ਤੁਸੀਂ ਇਸ ਵੇਲੇ ਨਜ਼ਰ ਕਿਉਂ ਨਹੀਂ ਆ ਰਹੇ? ਜੇ ਤੁਸੀਂ ਪੰਜਾਬ ਦੀ ਪਰਵਾਹ ਕਰਦੇ ਹੋ ਤਾਂ ਅੱਗੇ ਆਓ, ਉਦੋਂ ਜਦੋਂ ਸਾਡੇ ਬੱਚੇ ਸਪੱਸ਼ਟ ਰੂਪ ਵਿਚ ਖ਼ਤਰੇ ਵਿਚ ਹੋਣ।''

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe